ਮੁਲਾਜ਼ਮਾਂ ਦੇ ਧਰਨਿਆ ਵਿਚ ਸ਼ਾਮਿਲ ਹੋਣ ਵਾਲਾ ਮੁੱਖ ਮੰਤਰੀ ਮੁਲਾਜ਼ਮਾਂ ਨੂੰ ਦਰਸ਼ਨ ਦੇਣ ਤੋਂ ਵੀ ਗਿਆ

re
By Admin

 

ਠੇਕਾ ਮੁਲਾਜ਼ਮਾਂ ਵੱਲੋਂ 17 ਫਰਵਰੀ ਤੋਂ “ਮੁੱਖ ਮੰਤਰੀ ਮਿਲਾਓ ਇਨਾਮ ਪਾਓ” ਯੋਜਨਾ ਸ਼ੁਰੂ ਕਰਨ ਦਾ ਐਲਾਨ

 

ਵਿਧਾਨ ਸਭਾ ਸੈਸ਼ਨ ਤੋਂ ਪੰਜ ਦਿਨ ਪਹਿਲਾ ਸੈਕਟਰ 17 ਚੰਡੀਗੜ ਵਿਚ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ

ਮੁੱਖ ਮੰਤਰੀ ਪੰਜਾਬ, ਕਾਂਗਰਸ ਪ੍ਰਧਾਨ ਪੰਜਾਬ ਨਾਲ ਮੀਟਿੰਗ ਕਰਵਾਉਣ ਵਾਲੇ ਨੂੰ ਦਿੱਤੇ ਜਾਣਗੇ ਇਨਾਮ: ਆਗੂ

 

ਰਾਹੁਲ ਗਾਂਧੀ ਨਾਲ ਮੀਟਿੰਗ ਕਰਵਾਉਣ ਵਾਲੇ ਨੂੰ ਵਿਸ਼ੇਸ਼ ਇਨਾਮ

ਮਿਤੀ 11 ਫਰਵਰੀ 2018 (ਚੰਡੀਗੜ) ਆਉਣ ਵਾਲੇ ਦਿਨਾਂ ਵਿਚ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਆਮ ਜਨਤਾ ਲਈ ਇਕ ਇਨਾਮ ਪ੍ਰਾਪਤ ਕਰਨ ਦੀ ਯੋਜਨਾ ਦਿੱਤੀ ਜਾ ਰਹੀ ਹੈ ਜਿਸ ਵਿਚ ਕੋਈ ਵੀ ਵਿਅਕਤੀ ਜੋ ਪੰਜਾਬ ਦੇ ਠੇਕਾ ਮੁਲਾਜ਼ਮਾਂ ਦੀ ਮੁੱਖ ਮੰਤਰੀ ਪੰਜਾਬ ਜਾਂ ਕਾਂਗਰਸ ਪ੍ਰਧਾਨ ਨਾਲ ਮੀਟਿੰਗ ਕਰਵਾਏਗਾ ਉਸ ਨੂੰ ਇਨਾਮ ਦਿੱਤਾ ਜਾਵੇਗਾ।ਪੰਜਾਬ ਵਿਚ ਇਹ ਪਹਿਲੀ ਵਾਰ ਕੋਈ ਅਜਿਹੀ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਵਿਚ ਇਕ ਆਮ ਜਨਤਾ ਨੂੰ ਮੁੱਖ ਮੰਤਰੀ ਨਾਲ ਮਿਲਣ ਲਈ ਇਨਾਮ ਦੇਣਾ ਪਵੇਗਾ।ਅਸੀ ਅਕਸਰ ਹੀ ਸੁਣਿਆ ਹੈ ਕਿ ਸਰਕਾਰ ਵੱਲੋਂ ਆਮ ਜਨਤਾ ਲਈ ਵੱਖ ਵੱਖ ਸਕੀਮਾਂ ਸ਼ੁਰੂ ਕੀਤੀਆ ਜਾਦੀਆ ਹਨ ਪਰ ਬੜੀ ਹੈਰਾਨੀ ਦੀ ਗੱਲ  ਹੋਵੇਗੀ ਕਿ ਮੁੱਖ ਮੰਤਰੀ ਨੂੰ ਮਿਲਣ ਲਈ ਕੋਈ ਸਕੀਮ ਸ਼ੁਰੂ ਹੋਵੇਗੀ ਇਹ ਆਪਣੇ ਆਪ ਵਿਚ ਹੀ ਇਕ ਬੁਝਾਰਤ ਬਣ ਗਈ ਹੈ। ਹੁਣ ਸੋਚਣ ਦੀ ਗੱਲ ਇਹ ਹੈ ਕਿ ਅਜਿਹੇ ਕੀ ਹਲਾਤ ਹੋਏ ਹੋਣਗੇ ਕਿ ਪਜਾਬ ਦੇ ਨੋਜਵਾਨ ਆਪਣੇ ਮੁੱਖ ਮੰਤਰੀ ਨੂੰ ਮਿਲਣ ਲਈ ਇਸ ਤਰ੍ਹਾ ਦੇ ਉਪਰਾਲੇ ਕਰ ਰਹੇ ਹਨ।

ਅੱਜ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿਚ ਸਰਕਾਰ ਵੱਲੋਂ ਪਿਛਲੇ 11 ਮਹੀਨਿਆ ਵਿਚ ਲਾਏ ਗਏ ਲਾਰਿਆ ਤੇ ਵਿਚਾਰ ਚਰਚਾ ਕੀਤੀ ਗਈ ਤੇ ਇਸ ਗੱਲ ਤੇ ਵਿਚਾਰ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਪੰਜਾਬ ਜਾਂ ਕਾਂਗਰਸ ਪ੍ਰਧਾਨ ਨਾਲ ਮੀਟਿੰਗ ਕਿਵੇ ਕੀਤੀ ਜਾ ਸਕਦੀ ਹੈ ਇਸ ਲਈ ਠੇਕਾ ਮੁਲਾਜ਼ਮ ਅੇਕਸ਼ਨ ਕਮੇਟੀ ਵੱਲੋਂ “ਮੁੱਖ ਮੰਤਰੀ ਮਿਲਾਓ ਇਨਾਮ ਪਾਓ” ਯੋਜਨਾ ਦੀ ਸ਼ੁਰੂਆਤ ਕਰਨ ਦਾ ਫੈਸਲਾ ਲਿਆ ਗਿਆ ਅਤੇ ਮਿਤੀ 17 ਫਰਵਰੀ ਨੂੰ ਪੰਜਾਬ ਦੇ ਜਲੰਧਰ, ਸ਼੍ਰੀ ਅਮ੍ਰਿੰਤਸਰ ਸਾਹਿਬ, ਮੋਹਾਲੀ ਤੇ ਬਠਿੰਡਾ ਵਿਖੇ ਠੇਕਾ ਮੁਲਾਜ਼ਮਾਂ ਵੱਲੋਂ ਆਮ ਜਨਤਾ ਵਿਚ ਜਾ ਕੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਆਮ ਜਨਤਾ/ ਕਾਂਗਰਸ ਲੀਡਰਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਨੋਜਵਾਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਜਿਸ ਦੇ ਇਵਜ਼ ਵਜੋਂ ਉਨ੍ਹਾਂ ਨੂੰ ਬਣਦਾ ਇਨਾਮ ਦਿੱਤਾ ਜਾਵੇਗਾ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਸੱਜਣ ਸਿੰਘ,ਅਸ਼ੀਸ਼ ਜੁਲਾਹਾ,ਵਰਿੰਦਰਪਾਲ ਸਿੰਘ, ਰਾਕੇਸ਼ ਕੁਮਾਰ, ਸਤਪਾਲ ਸਿੰਘ ਰਜਿੰਦਰ ਸਿੰਘ ਸੰਧਾ ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਰਵਿੰਦਰ ਰਵੀ  ਨੇ ਕਿਹਾ ਕਿ ਚੋਣਾ ਦੋਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਲਾਜ਼ਮਾਂ ਦੇ ਧਰਨਿਆ ਵਿਚ ਆ ਕੇ ਮਿਲ ਕੇ ਮੁਲਾਜ਼ਮਾਂ ਦੇ ਸਘੰਰਸ਼ ਦੀ ਹਮਾਇਤ ਕਰਦੇ ਰਹੇ ਹਨ ਪ੍ਰੰਤੂ ਹੁਣ ਸਰਕਾਰ ਬਨਣ ਦੇ 11 ਮਹੀਨਿਆ ਦੋਰਾਨ ਮੁੱਖ ਮੰਤਰੀ ਵੱਲੋਂ ਇਕ ਵਾਰ ਵੀ ਮੁਲਾਜ਼ਮਾਂ ਨੂੰ ਦਰਸ਼ਨ ਤੱਕ ਵੀ ਨਹੀ ਦਿੱਤੇ ਇਸ ਲਈ ਮਜ਼ਬੂਰ ਹੋ ਕੇ ਮੁਲਾਜ਼ਮਾਂ ਵੱਲੋਂ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜੇਕਰ ਫਿਰ ਵੀ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਜਲਦੀ ਹੀ ਮੀਟਿੰਗ ਨਾ ਕੀਤੀ ਗਈ ਤਾਂ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਤੋਂ 5 ਦਿਨ ਪਹਿਲਾ ਸੈਕਟਰ 17 ਚੰਡੀਗੜ ਵਿਖੇ ਮੁੱਖ ਮੰਤਰੀ ਦੇ ਉ.ਐਸ.ਡੀ ਵੱਲੋਂ ਪਿਛਲੇ ਸਾਲ 14 ਮਾਰਚ ਨੂੰ  ਖਤਮ ਕਰਵਾਈ ਗਈ ਭੁੱਖ ਹੜਤਾਲ ਫਿਰ ਤੋਂ ਸ਼ੁਰੂ ਕੀਤੀ ਜਾਵੇਗੀ।

ਆਗੂਆ ਨੇ ਕਿਹਾ ਕਿ ਪਹਿਲਾ ਸੂਬੇ ਦੇ ਕਿਸਾਨ ਸਰਕਾਰ ਦੇ ਝੂਠੇ ਲਾਰਿਆ ਤੋਂ ਅੱਕ ਕੇ ਖੁਦਕੁਸ਼ੀਆ ਕਰ ਰਹੇ ਹਨ ਤੇ ਜੇਕਰ ਸਰਕਾਰ ਦਾ ਰਵੱਈਆ ਮੁਲਾਜ਼ਮਾਂ ਪ੍ਰਤੀ ਵੀ ਇਵੇ ਚਲਦਾ ਰਿਹਾ ਤਾਂ ਉਹ ਦਿਨ ਵੀ ਦੂਰ ਨਹੀ ਜਦ ਮੁਲਾਜ਼ਮ ਖੁਦਕੁਸ਼ੀਆ ਕਰਨ ਨੂੰ ਮਜ਼ਬੂਰ ਹੋਣਗੇ।ਆਗੂਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਕੀਤੇ ਵਾਅਦੇ ਭੱੁਲਣ ਨਹੀ ਦੇਣਗੇ ਇਸੇ ਤਰ੍ਹਾ ਲਗਾਤਾਰ ਪ੍ਰਦਰਸ਼ਨ ਜ਼ਾਰੀ ਰਹਿਣਗੇ। ਆਗੂਆ ਨੇ ਕਿਹਾ ਕਿ ਵਿਧਾਨ ਸਭਾ ਵੱਲੋਂ ਪਾਸ ਕੀਤੇ ਐਕਟ ਨੂੰ ਲਾਗੂ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਰਕਾਰ ਨੂੰ ਕੋਈ ਵਾਧੂ ਪੈਸਾ ਜ਼ਾਰੀ ਨਹੀ ਕਰਨਾ ਪੈਣਾ ਫਿਰ ਵੀ ਸਰਕਾਰ ਨੇ ਚੱੁਪ ਵੱਟੀ ਹੋਈ ਹੈ।ਵੋਟਾਂ ਦੋਰਾਨ ਸੁਵਿਧਾਂ ਮੁਲਾਜ਼ਮਾਂ ਦੇ ਅੰਦੋਲਨ ਦੀ ਹਮਾਇਤ ਕਰਨ ਵਾਲੇ ਮੁੱਖ ਮੰਤਰੀ ਤੇ ਵਿਧਾਨ ਸਭਾ ਸਪੀਕਰ ਨੂੰ ਹੁਣ ਸੁਵਿਧਾਂ ਮੁਲਾਜ਼ਮਾਂ ਦਾ ਸਘੰਰਸ਼ ਨਜ਼ਰ ਨਹੀ ਆ ਰਿਹਾ ਹੈ।