ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਧੋਖਾਧੜੀ ਅਤੇ ਘੁਟਾਲੇ  ਕਰਨ ਵਾਲੀਆਂ ਵਿੱਦਿਅਕ ਸੰਸਥਾਵਾਂ ਦੇ ਵਿਰੁੱਧ ਕਾਰਵਾਈ ਕੀਤੀ ਜਾਵੇ – ਕੈਂਥ 

Punjab
By Admin
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਬਾਰੇ ਚਰਚਾ ਨਾ ਕਰਨਾ ਮੰਦਭਾਗਾ —-ਕੈਂਥ
ਚੰਡੀਗੜ੍ਹ, 19 ਅਕਤੂਬਰ        ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ  ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾਉਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਨੇ ਮੰਗ ਕੀਤੀ ਹੈ।
ਪੰਜਾਬ ਦੇ ਲੱਖਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਭਵਿੱਖ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਹੋ ਗਿਆ ਹੈ, ਇਹ ਦੋਸ਼ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਲਗਾਇਆ ਹੈ। ਉਹਨਾਂ ਦੱਸਿਆ ਕਿ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉਚ ਪੱਧਰੀ ਸਿੱਖਿਆ ਦਿਵਾਉਣ ਦੀ ਆੜ ਹੇਠ ਪਿਛਲੇ ਸਾਲਾਂ ਵਿੱਚ ਕਰੋੜਾਂ ਰੁਪਿਆ ਦਾ ਘੋਟਾਲਾ ਕੀਤਾ ਗਿਆ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੀ ਮੈਨੇਜਮੈਂਟ ਨੇ ਸ਼ਰੇਆਮ ਧੋਖਾਧੜੀ ਕਰਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ  ਹਨ,ਕਾਇਦੇ ਕਾਨੂੰਨ ਨੂੰ ਛਿੱਕੇ  ਟੰਗ ਕੇ ਆਪਣੀ ਮਨ ਮਰਜ਼ੀ ਨਾਲ ਬੇਨਿਯਮੀਆਂ ਕੀਤੀਆਂ ਹਨ।ਪਰ ਕੇਂਦਰ ਸਰਕਾਰ ਅਤੇ ਕੈਪਟਨ ਸਰਕਾਰ ਨੇ ਫਰਜ਼ੀਵਾੜਾ ਕਰਨ ਵਾਲੀਆਂ ਵਿੱਦਿਅਕ ਅਦਾਰਿਆਂ ਦੇ ਖਿਲਾਫ਼ ਕਾਰਵਾਈ ਕਰਨ ਵਿੱਚ ਦੋਹਰਾ ਮਾਪ ਦੰਡ ਅਪਣਾ  ਰਹੀਆਂ ਹਨ ।
 ਕੈਂਥ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਪਿਛਲੇ ਸਾਲਾਂ ਵਿੱਚ ਸਕੀਮ ਅਧੀਨ ਹਜ਼ਾਰਾਂ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਦਾ ਲੇਖਾ ਜੋਖਾ ਕਰਨ ਲਈ ਰੂਪ ਰੇਖਾ ਤਿਆਰ ਕੀਤੀ,ਕੇਂਦਰ ਸਰਕਾਰ ਦੀ ਕੰਟਰੋਲਰ ਅਤੇ ਆਡੀਟਰ ਜਨਰਲ (ਕੈਗ) ਰਿਪੋਰਟ 2018 ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਪੱਧਰ ਉੱਤੇ ਕਰਵਾਏ ਆਡਿਟ ਵਿੱਚ 300 ਕਰੋੜ ਰੁਪਏ ਤੋਂ ਵੱਧ ਦੀ ਧਾਂਦਲੀ ਦਾ ਪਤਾ ਲੱਗਣ ਦੇ ਬਾਵਜੂਦ ਇਨ੍ਹਾਂ ਘਪਲਿਆਂ ਨੂੰ ਕਰਨ ਵਾਲੇ ਵਿੱਦਿਅਕ ਸੰਸਥਾਵਾਂ ਉਤੇ ਕਾਰਵਾਈ ਕਰਨ ਵਿੱਚ ਟਾਲ ਮਟੋਲ ਵਾਲਾ ਰਵੱਈਆਂ ਅਪਣਾਇਆ ਹੋਇਆ ਹੈ।
 ਕੈਂਥ ਨੇ ਦੋਸ਼ ਲਗਾਇਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਕੈਪਟਨ ਸਰਕਾਰ ਨੇ ਮਤਰੇਈ ਮਾਂ ਵਾਲਾ ਵਤੀਰਾ ਅਖਤਿਆਰ ਕੀਤਾ ਹੋਇਆ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਸਮੇਂ ਅਨੁਸੂਚਿਤ ਜਾਤੀ ਨਾਲ ਸਬੰਧਤ ਮੁੱਦਿਆਂ ਬਾਰੇ ਕੋਈ ਚਰਚਾ ਨਾ ਕਰਨਾ ਕੈਪਟਨ ਅਮਰਿੰਦਰ ਸਿੰਘ ਦਾ ਚਹੇਰਾ ਬੇਨਕਾਬ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਸੂਬੇ ਅੰਦਰ ਅਨੁਸੂਚਿਤ ਜਾਤਾਂ ਨਾਲ ਸਬੰਧਤ ਐਮਐਲਏ ਅਤੇ ਐਮ.ਪੀ ਮੂਕ ਦਰਸ਼ਕ ਬਣ ਕੇ ਬੈਠੇ ਹੋਏ ਹਨ। ਇਹ ਲੋਕ ਸਮਾਜ ਲਈ ਬਣਦੀਆਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ’ਚ ਨਾਕਾਮ ਨਜ਼ਰ ਆ ਰਹੇ ਹਨ ।

Leave a Reply