ਨਵਜੋਤ ਸਿੰਘ ਸਿੱਧੂ ਵਲੋਂ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ,ਪੰਜਾਬ ਦੇ ਮੌਜੂਦਾ ਹਲਾਤ ਤੇ ਚਰਚਾ

Web Location
By Admin

ਪਿਛਲੇ ਕਾਫ਼ੀ ਸਮੇਂ ਤੋਂ ਨਰਾਜ਼ ਚੱਲ ਰਹੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਦਿੱਲੀ ਸੱਦਿਆ ਗਿਆ ਸੀ। ਇਸ ਸੰਬੰਧ ਵਿਚ ਸਿੱਧੂ 25 ਫਰਵਰੀ,2020 ਨੂੰ ਕਾਂਗਰਸ ਦੇ ਜਨਰਲ ਸਕੱਤਰ ਪ੍ਰਇੰਕਾ ਗਾਂਧੀ ਨਾਲ ਉਨ੍ਹਾਂ ਦੀ ਰਹਾਇਸ ਵਿਖੇ 40 ਮਿੰਟ ਮੁਲਾਕਾਤ ਕੀਤੀ। ਇਸੇ ਲੜੀ ਵਿੱਚ,ਅਗਲੇ ਦਿਨ ਅਰਥਾਤ 26 ਫਰਵਰੀ, 2020 ਨੂੰ ਕਾਂਗਰਸ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਦੋਵਾਂ ਨਾਲ ਦਸ ਜਨਪਥ ਵਿਖੇ ਇਕ ਘੰਟੇ ਤੋਂ ਵੱਧ ਸਮੇਂ ਲਈ ਮੁਲਾਕਾਤ ਕੀਤੀ। ਇਹਨਾਂ ਮੁਲਾਕਾਤਾਂ ਦੌਰਾਨ ਮੈਂ ਹਾਈ ਕਮਾਂਡ ਨੂੰ ਪੰਜਾਬ ਦੀ ਮੌਜੂਦਾ ਹਾਲਾਤ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਉੱਪਰ ਲੈ ਕੇ ਆਉਣ ਤੇ ਇਸਨੂੰ ਆਤਮ ਨਿਰਭਰ ਬਨਾਉਣ ਦੇ ਆਪਣੇ ਰੋਡ-ਮੈਪ ਤੋਂ ਵੀ ਜਾਣੂ ਕਰਵਾਇਆ। ਦੋਵੇਂ ਮੁਲਾਕਾਤਾਂ ਵਿਚ ਹਾਈ ਕਮਾਂਡ ਨੇ ਮੇਰੇ ਵਿਚਾਰਾਂ ਨੂੰ ਬਹੁਤ ਠਰੰਮੇ ਅਤੇ ਗੌਰ ਨਾਲ ਸੁਣਿਆ। ਪੰਜਾਬ ਨੂੰ ਇਸਦੀ ਗੁਆਚੀ ਖੁਸ਼ਹਾਲੀ ਦਿਵਾਉਣ ਖ਼ਾਤਰ ਇਸਨੂੰ ਪੈਰਾਂ ਸਿਰ ਖੜ੍ਹੇ ਕਰਨ ਦੇ ਆਪਣੇ ਰੋਡ-ਮੈਪ ਨੂੰ ਮੈਂ ਪਿਛਲੇ ਕਈ ਸਾਲਾਂ ਤੋਂ ਮੰਤਰੀ-ਮੰਡਲ ਅਤੇ ਆਮ ਲੋਕਾਂ ਵਿਚਕਾਰ ਰੱਖਦਾ ਰਿਹਾ ਹਾਂ।

Leave a Reply