100 ਤੋਂ ਜ਼ਿਆਦਾ ਜੂਨੀਅਰ ਇੰਜੀਨੀਅਰਜ਼ ਨੂੰ ਜੇ.ਈ. (1) ਵਜੋਂ ਕੀਤਾ ਜਾਵੇਗਾ ਪਦਉੱਨਤ

Punjab
By Admin

ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੇ ਕਰਮਚਾਰੀਆਂ ਦੀ ਪਦਉੱਨਤੀ ਸਬੰਧੀ ਬਿਜਲੀ ਮੰਤਰੀ ਵੱਲੋਂ ਕਮੇਟੀ ਦਾ ਗਠਨ


ਚੰਡੀਗੜ•, 25 ਜੁਲਾਈ:

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.)  ਅਤੇ ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਕਰਮਚਾਰੀਆਂ ਦੀ ਪਦਉੱਨਤੀ ਸਬੰਧੀ ਪੈਦਾ ਹੋਏ ਰੇੜਕੇ ਨੂੰ ਸਮਾਪਤ ਕਰਨ ਲਈ  ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੇ  ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ‘ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਦੋਹਾਂ ਸੰਸਥਾਵਾਂ ਦੇ ਕਰਮਚਾਰੀਆਂ ਦੀ ਪਦਉੱਨਤੀ ਨਾਲ ਸਬੰਧੀ ਰੇੜਕੇ ਦਾ ਨਬੇੜਾ ਕਰੇਗੀ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਗਰਿਡ ਸਬ ਸਟੇਸ਼ਨ ਇੰਪਲਾਇਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਯੂਨੀਅਨ ਵੱਲੋਂ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਿੱਚ ਐਗਰੀਮੈਂਟ ਤਹਿਤ ਕੰਮ ਕਰ ਰਹੇ ਪੀ.ਐਸ.ਪੀ.ਸੀ.ਐਲ. ਦੇ ਕਰਮਚਾਰੀਆਂ ਅਤੇ ਪੀ.ਐਸ.ਟੀ.ਸੀ.ਐਲ. ਵਿੱਚ ਨਵੇਂ ਭਰਤੀ ਹੋਏ ਕਰਮਚਾਰੀਆਂ ਵਿਚਕਾਰ ਰੇੜਕੇ ਕਾਰਨ ਤਰੱਕੀ ਵਿੱਚ ਠਹਿਰਾਅ ਆ ਜਾਣ ਬਾਰੇ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ।ਸ੍ਰੀ ਕਾਂਗੜ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਜਾਇਜ਼ ਹਨ ਅਤੇ ਜਿੰਨੀ ਜਲਦੀ ਹੋ ਸਕੇ ਇਨ•ਾਂ ਮੰਗਾਂ ਨੂੰ ਹੱਲ ਕੀਤੇ ਜਾਣ ਦੀ ਲੋੜ ਹੈ। ਸ੍ਰੀ ਕਾਂਗੜ ਨੇ ਸਬੰਧਤ ਮੁੱਦਿਆਂ ਦੇ ਨਬੇੜੇ ਲਈ ਗਠਿਤ ਕਮੇਟੀ ਨੂੰ ਇੱਕ ਮਹੀਨੇ ਅੰਦਰ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ।

ਯੂਨੀਅਨ ਨੂੰ ਤੁਰੰਤ ਰਾਹਤ ਦਿੰਦਿਆਂ ਮੰਤਰੀ ਨੇ 15 ਦਿਨਾਂ ਅੰਦਰ ਜੂਨੀਅਰ ਇੰਜੀਨੀਅਰਜ਼ (1) ਦੀਆਂ 100 ਤੋਂ ਵੱਧ ਖਾਲੀ ਪਈਆਂ ਵਿਵਾਦ ਰਹਿਤ ਅਸਾਮੀਆਂ ਨੂੰ ਮੌਜੂਦਾ ਜੂਨੀਅਰ ਇੰਜਨੀਅਰਜ਼ ਦੀ ਤਰੱਕੀ ਰਾਹੀਂ ਭਰਨ ਦਾ ਵਾਅਦਾ ਕੀਤਾ।

ਕਾਬਲੇਗੌਰ ਹੈ ਕਿ ਪਿਛਲੇ ਸਮੇਂ ਦੌਰਾਨ ਪੀ.ਐਸ.ਪੀ.ਸੀ.ਐਲ. ਵਿੱਚ 1889 ਵੱਖ ਵੱਖ ਅਸਾਮੀਆਂ ਭਰਨ ਦੇ ਨਾਲ ਨਾਲ ਤਰਸ ਦੇ ਆਧਾਰ ‘ਤੇ 153 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ.  ਵਿੱਚ 488 ਹੋਰ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਕਾਰਵਾਈ ਅਧੀਨ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਜੀਨੀਅਰ ਬਲਦੇਵ ਸਰਾਂ, ਸੀ.ਐਮ.ਡੀ., ਪੀ.ਐਸ.ਪੀ.ਸੀ.ਐਲ., ਸ੍ਰੀ ਏ. ਵੇਣੂੰ ਪ੍ਰਸਾਦ, ਪ੍ਰਮੁੱਖ ਸਕੱਤਰ ਬਿਜਲੀ, ਸ੍ਰੀ ਆਰ.ਪੀ. ਪਾਂਡੋਵ, ਡਾਇਰੈਕਟਰ (ਪ੍ਰਸਾਸ਼ਕ) ਪੀ.ਐਸ.ਪੀ.ਸੀ.ਐਲ.ਵੀ ਮੌਜੂਦ ਸਨ।

Leave a Reply