ਪ੍ਰੀ-ਪ੍ਰਾਇਮਰੀ ਸਿਖਲਾਈ ਵਰਕਸ਼ਾਪ ਦਾ ਚੌਥਾ ਗੇੜ ਸ਼ੁਰੂ

Punjab REGIONAL
By Admin

ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੇ ਰਿਸੋਰਸ ਪਰਸਨ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਅਧਿਆਪਕਾਂ ਨਾਲ ਸਾਂਝੇ ਕੀਤੇ ਨੁਕਤੇ
ਐੱਸ.ਏ.ਐੱਸ. ਨਗਰ 15 ਅਪ੍ਰੈਲ (  ) ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਇੰਦਰਜੀਤ ਸਿੰਘ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਈ ਜਾ ਰਹੀ ਪ੍ਰੀ-ਪ੍ਰਾਇਮਰੀ ਖੇਡ ਮਹਿਲ ਦੀਆਂ ਕਿਰਿਆਵਾਂ ਸਬੰਧੀ ਸਿਖਲਾਈ ਵਰਕਸ਼ਾਪ ਦੇ ਚੌਥੇ ਗੇੜ ਦੇ ਪਹਿਲੇਦਿਨ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ 32 ਚੰਡੀਗੜ੍ਹ ਵਿਖੇ ਜਾਇਜ਼ਾ ਲਿਆ|
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ 13000 ਦੇ ਕਰੀਬ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲ ਰਹੀਆਂ ਹਨ ਅਤੇ 2 ਲੱਖ ਤੋਂ ਵੱਧਬੱਚੇ ਦਾਖ਼ਲ ਹਨ| ਇਹਨਾਂ ਵਿੱਚ ਪ੍ਰੀ-ਪ੍ਰਾਇਮਰੀ 1 ਅਤੇ ਪ੍ਰੀ-ਪ੍ਰਾਇਰਮੀ 2 ਜਮਾਤਾਂ ਚਲ ਰਹੀਆਂ ਹਨ|ਇਹਨਾਂ ਬੱਚਿਆਂ ਲਈ ਸਿੱਖਿਆ ਵਿਭਾਗ ਵੱਲੋਂ ਗਤੀਵਿਧੀ ਕੈਲੰਡਰ ਵੀ ਤਿਆਰ ਕੀਤੇ ਗਏ ਹਨ ਅਤੇ ਬੱਚਿਆਂ ਨੂੰ ਕਿਰਿਆਵਾਂ ਕਰਵਾ ਕੇ ਉਹਨਾਂ ਦੇ ਸਰਵਪੱਖੀ ਵਿਕਾਸਲਈ ਸਕੂਲਾਂ ਵਿੱਚ ਅਧਿਆਪਕਾਂ ਦੁਆਰਾ ਕਿਰਿਆਵਾਂ ਵੀ ਕਰਵਾਈਆਂ ਜਾ ਰਹੀਆਂ ਹਨ|

ਫੋਟੋ: ਇੰਦਰਜੀਤ ਸਿੰਘ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਸਿਖਲਾਈ ਵਰਕਸ਼ਾਪ ਵਿੱਚ ਭਾਗ ਲੈ ਰਹੇ ਅਧਿਆਪਕਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ

ਇਸ ਸਬੰਧੀ ਇੰਦਰਜੀਤ ਸਿੰਘ ਨੇ ਸਿਖਲਾਈ ਪ੍ਰਾਪਤ ਕਰ ਰਹੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਧਿਆਪਨ ਦੇ ਕਿੱਤੇ ਵਿੱਚ ਮਾਂ ਵਰਗਾ ਪਿਆਰ ਹੋਣਾ ਜਰੂਰੀ ਹੈ| ਸਕੂਲੀ ਸਮੇਂ ਦੌਰਾਨ ਬੱਚਿਆਂ ਦੇ ਉੱਜਵਲ ਭਵਿੱਖ ਲਈ ਸੋਚਣਾ ਅਧਿਆਪਕ ਦਾ ਪਹਿਲਾ ਤੇਮਹੱਤਵਪੁਰਨ ਫਰਜ਼ ਹੈ| ਪ੍ਰੀ-ਪ੍ਰਾਇਮਰੀ ਖੇਡ ਮਹਿਲ ਵਿੱਚ ਵਧੀਆ ਕਾਰਗੁਜ਼ਾਰੀ ਦਿਖਾ ਕੇ ਵਿਦਿਆਰਥੀ ਆਉਣ ਵਾਲੀਆਂ ਜਮਾਤਾਂ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਨਗੇ| ਇਸ ਨਾਲ ਵੱਡੀਆਂ ਜਮਾਤਾਂ ਵਿੱਚ ਸਿੱਧਾ ਪਾਠਕ੍ਰਮ ਹੀ ਕਰਵਾਇਆ ਜਾਵੇਗਾ ਤੇ ਬੱਚਿਆਂ ਦਾਸਿੱਖਣ ਪੱਧਰ ਵੀ ਉੱਚਾ ਹੋਵੇਗਾ|
ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਅਤੇ ਹੋਰ ਰਿਸੋਰਸ ਪਰਸਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ|

Leave a Reply