ਆਂਗਨਵਾੜੀ ਵਰਕਰਾਂ ਤੋਂ ਸੁਪਰਵਾਈਜ਼ਰਾਂ ਦੀ ਤਰੱਕੀ ਇੱਕ ਮਹੀਨੇ ਵਿੱਚ: ਅਰੁਨਾ ਚੌਧਰੀ

Web Location
By Admin


• ਵਰਕਰਾਂ ਦੇ ਵਫ਼ਦ ਨੂੰ ਹੋਰ ਮੰਗਾਂ ਵੀ ਛੇਤੀ ਮੰਨਣ ਦਾ ਭਰੋਸਾ ਦਿੱਤਾ
ਚੰਡੀਗੜ•, 5 ਮਾਰਚ
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਆਂਗਨਵਾੜੀ ਵਰਕਰਾਂ ਵਿੱਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਇੱਕ ਮਹੀਨੇ ਵਿੱਚ ਕਰਨ ਦਾ ਸਿਧਾਂਤਕ ਤੌਰ ‘ਤੇ ਫੈਸਲਾ ਕੀਤਾ ਹੈ। ਇਹ ਖੁਲਾਸਾ ਅੱਜ ਇੱਥੇ ਕੈਬਨਿਟ ਮੰਤਰੀ ਨੇ ਆਂਗਨਵਾੜੀ ਵਰਕਰਾਂ ਦੇ ਵਫ਼ਦ ਨਾਲ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਕੀਤਾ।
ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਦੀਆਂ ਸਾਰੀਆਂ ਖ਼ਾਲੀ ਆਸਾਮੀਆਂ ਨੂੰ ਤੈਅ ਸਮਾਂ ਹੱਦ ਵਿੱਚ ਭਰੀਆਂ ਜਾਣਗੀਆਂ, ਜਦੋਂ ਕਿ ਸਾਰੀਆਂ ਯੋਗ ਆਂਗਨਵਾੜੀ ਵਰਕਰਾਂ ਨੂੰ ਇੱਕ ਮਹੀਨੇ ਵਿੱਚ ਸੁਪਰਵਾਈਜ਼ਰ ਵਜੋਂ ਤਰੱਕੀ ਦਿੱਤੀ ਜਾਵੇਗੀ। ਉਨ•ਾਂ ਆਂਗਨਵਾੜੀ ਕੇਂਦਰ ਸਥਾਪਤ ਕਰਨ ਲਈ ਇਮਾਰਤਾਂ ਦਾ ਕਿਰਾਇਆ ਵੀ ਵਧਾਉਣ ਦੀ ਸਹਿਮਤੀ ਦਿੱਤੀ।
ਸ੍ਰੀਮਤੀ ਚੌਧਰੀ ਨੇ ਵਫ਼ਦ ਨੂੰ ਦੱਸਿਆ ਕਿ ਉਹ ਵਰਕਰਾਂ ਦਾ ਮਾਣ ਭੱਤਾ ਵਧਾਉਣ ਲਈ ਵੀ ਕੋਸ਼ਿਸ਼ਾਂ ਕਰ ਰਹੇ ਹਨ। ਉਨ•ਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਆਦੇਸ਼ ਦਿੱਤਾ ਕਿ ਹਰੇਕ ਸੈਂਟਰ ਵਿੱਚ ਵਰਕਰਾਂ ਦੀ ਉਪਲਬਧਤਾ ਵਿੱਚ ਤਵਾਜ਼ਨ ਬਿਠਾਉਣ ਲਈ ਰੈਸ਼ਨੇਲਾਈਜੇਸ਼ਨ ਨੀਤੀ ਲਾਗੂ ਕਰਨ ਲਈ ਕਿਹਾ। ਉਨ•ਾਂ ਡਾਇਰੈਕਟਰ ਸਮਾਜਿਕ ਸੁਰੱਖਿਆ ਨੂੰ ਆਂਗਨਵਾੜੀ ਕੇਂਦਰਾਂ ਵਿੱਚ ਤਿਆਰ ਖਾਣਾ ਸਪਲਾਈ ਕਰਨ ਅਤੇ ਖਾਣਾ ਬਣਾਉਣ ਲਈ ਬਾਲਣ ਦਾ ਕੋਈ ਹੋਰ ਬਦਲ ਦੇਣ ਦੀ ਸੰਭਾਵਨਾ ਤਲਾਸ਼ਣ ਲਈ ਕਿਹਾ। ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ ਖ਼ੁਦ ਦਖ਼ਲ ਦੇ ਕੇ ਵਰਕਰਾਂ ਦੇ ਹੋਰ ਵਿਭਾਗਾਂ ਨਾਲ ਸਬੰਧਤ ਮਸਲੇ ਵੀ ਹੱਲ ਕਰਵਾਉਣਗੇ।
ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੀ ਪ੍ਰਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਗੁਰਪ੍ਰੀਤ ਕੌਰ ਸਪਰਾ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਪ੍ਰਧਾਨ ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਊਸ਼ਾ ਰਾਣੀ, ਪ੍ਰਧਾਨ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਹਰਜੀਤ ਕੌਰ, ਪ੍ਰਧਾਨ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਹਰਗੋਬਿੰਦ ਕੌਰ ਅਤੇ ਪ੍ਰਧਾਨ ਆਲ ਇੰਡੀਆ ਵਰਕਰਜ਼ ਹੈਲਪਰਜ਼ ਯੂਨੀਅਨ ਸਰੋਜ ਛੱਪੜੀਵਾਲਾ ਹਾਜ਼ਰ ਸਨ।

Leave a Reply