ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ

Punjab
By Admin

-19 ਜਨਵਰੀ ਨੂੰ ਲਈ ਜਾਵੇਗੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ
-ਮਾਨਸਾ ਵਿਖੇ ਪਹਿਲਾਂ ਤੋਂ ਨਿਰਧਾਰਤ 15 ਕੇਂਦਰਾਂ ਵਿਚ ਲਈ ਜਾਵੇਗੀ ਪ੍ਰੀਖਿਆ
ਮਾਨਸਾ, 14 ਜਨਵਰੀ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ 144 ਜ਼ਾਬਤਾ ਫੌਜਦਾਰੀ ਸੰਘਤਾ 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ‘2018 ਲਈ ਨਿਰਧਾਰਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ  ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ-2018 ਜੋ ਕਿ 19 ਜਨਵਰੀ 2020 ਨੂੰ ਸਿੱਖਿਆ ਵਿਭਾਗ ਵੱਲੋਂ ਲਈ ਜਾ ਰਹੀ ਹੈ। ਇਸ ਪ੍ਰੀਖਿਆ ਵਿਚ ਵੱਡੀ ਗਿਣਤੀ ਵਿਚ ਉਮੀਦਵਾਰਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਇਸ ਲਈ ਹੋ ਰਹੀ ਪ੍ਰੀਖਿਆ ਦੇ ਸਹੀ ਸੰਚਾਲਣ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ, ਅਨ-ਉਚਿੱਤ ਸਾਧਨਾ, ਨਕਲ ਦੀ ਰੋਕਥਾਮ ਅਤੇ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਜਰੂਰੀ ਹੈ।
    ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਅੰਦਰ ਉਕਤ ਪ੍ਰੀਖਿਆ ਲਈ ਪਹਿਲਾਂ ਵਾਲੇ ਹੀ ਨਿਰਧਾਰਤ ਕੇਂਦਰ ਸਰਕਾਰੀ ਸੈਕੰਡਰੀ ਸਕੂਲ (ਕ) ਮਾਨਸਾ, ਸਰਕਾਰੀ ਸੈਕੰਡਰੀ ਸਕੂਲ (ਮ) ਮਾਨਸਾ, ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਮਾਨਸਾ-1, ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਮਾਨਸਾ-2, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ-1, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ-2, ਸ੍ਰੀ ਨਰਾਇਣ ਸਿਕਸ਼ਨ ਕੇਂਦਰ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਮਾਈ ਨਿੱਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਜੇ.ਆਰ. ਮਲੇਨੀਅਮ ਸਕੂਲ ਮਾਨਸਾ, ਸਮਰ ਫੀਲਡ ਪਬ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ, ਐਸ.ਡੀ. ਗਰਲਜ਼ ਕਾਲਜ ਮਾਨਸਾ, ਮਾਲਵਾ ਕਾਲਜ ਆਫ ਟਰੇਨਿੰਗ ਐਂਡ ਐਜੂਕੇਸ਼ਨ ਮਲਕਪੁਰ ਖਿਆਲਾ ਮਾਨਸਾ ਪ੍ਰੀਖਿਆ ਕੇਂਦਰ ਬਣਾਏ ਗਏ ਹਨ।
    ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਕਤ ਦਰਸਾਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ, ਵਿਅਕਤੀਆਂ ਦੇ ਨਕਲ ਕਰਵਾਉਣ ਲਈ ਖੜ੍ਹੇ ਹੋਣ, ਨਾਅਰੇ ਲਗਾਉਣ, ਕਾਨੂੰਨ ਅਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ਤੇ ਪੂਰਨ ਮਨਾਹੀ ਹੈ।
    ਉਕਤ ਹੁਕਮ 18 ਜਨਵਰੀ 2020 ਤੋਂ 19 ਜਨਵਰੀ 2020 ਤੱਕ ਉਕਤ ਸਕੂਲਾਂ ਵਿਚ ਲਾਗੂ ਰਹੇਗਾ। ਇਹ ਹੁਕਮ ਡਿਊਟੀ ਨਿਭਾਅ ਰਹੇ ਅਧਿਕਾਰੀਆਂ, ਕਰਮਚਾਰੀਆਂ ਅਤੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।

Leave a Reply