ਭਾਰਤੀ ਹਵਾਈ ਫੌਜ ਦੇ ਹਮਲੇ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਹਾਈ ਅਲਰਟ

Punjab
By Admin

੍ਹ        ਕੈਪਟਨ ਅਮਰਿੰਦਰ ਸਿੰਘ ਭਲਕੇ ਸਰਹੱਦੀ ਖੇਤਰ ਦਾ ਦੌਰਾ ਕਰਨਗੇ

੍ਹ        ਮੁੱਖ ਮੰਤਰੀ ਵੱਲੋਂ ਸਿਵਲ ਤੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਸਥਿਤੀ ਦਾ ਜਾਇਜ਼ਾ

੍ਹ        ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲ ਕੀਤੀ

ਚੰਡੀਗੜ੍ਹ, 26 ਫਰਵਰੀ

ਪੁਲਵਾਮਾ ਦਹਿਸ਼ਤੀ ਹਮਲੇ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਭਾਰਤ ਵੱਲੋਂ ਕੰਟਰੋਲ ਰੇਖਾ ਪਾਰ ਕਰਕੇ ਭਾਰਤੀ ਹਵਾਈ ਸੈਨਾ ਦੀ ਸਰਜੀਕਲ ਸਟ੍ਰਾਈਕ ਉਪਰੰਤ ਪੰਜਾਬ ਨੇ ਆਪਣੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਕਰ ਦਿੱਤਾ ਹੈ।

ਕੰਟਰੋਲ ਰੇਖਾ ‘ਤੇ ਪੈਦਾ ਹੋਈ ਤਾਜ਼ਾ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਸਰਹੱਦ ‘ਤੇ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਕੀਤੀ ਤਿਆਰੀ ਦੇ ਸੰਦਰਭ ਵਿੱਚ ਲੜੀਵਾਰ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਨੂੰ ਹਰ ਹੀਲਾ ਵਰਤ ਕੇ ਨਾਗਰਿਕਾਂ ਦੇ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੁਖਤਾ ਕਦਮ ਚੁੱਕਣ ਲਈ ਆਖਿਆ।

ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਉਚ ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਰੋਸੇ ਦੀ ਮਜ਼ਬੂਤੀ ਦੇ ਕਦਮਾਂ ਤਹਿਤ ਮੁੱਖ ਮੰਤਰੀ ਭਲਕੇ ਖੁਦ ਪਠਾਨਕੋਟ ਤੋਂ ਫਿਰੋਜ਼ਪੁਰ ਤੱਕ ਸੜਕੀ ਦੌਰਾ ਕਰਨਗੇ। ਮੀਟਿੰਗ ਵਿੱਚ ਇਹ ਗੱਲ ਵੀ ਸਾਹਮਣੇ ਆਈ ਕਿ ਕਿਸੇ ਤਰ੍ਹਾਂ ਦਾ ਖਤਰਾ ਨਹੀਂ ਹੈ ਅਤੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ਨਾ ਉਠਾਉਣ ਦਾ ਫੈਸਲਾ ਲਿਆ।

ਮੁੱਖ ਮੰਤਰੀ ਨੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਗ੍ਰਹਿ ਸਕੱਤਰ ਐਨ.ਐਸ. ਕਲਸੀ, ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਾਵਰਾ ਸਮੇਤ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦੇ ਸਾਰੇ ਪੱਖਾਂ ‘ਤੇ ਵਿਚਾਰ ਕੀਤੀ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਜੋ ਇਸ ਮੀਟਿੰਗ ਵਿੱਚ ਹਾਜ਼ਰ ਸਨ, ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਿਤੀ ਨੂੰ ਨੇੜਿਓਂ ਵਾਚਣ ਅਤੇ ਸੁਰੱਖਿਆ ਅਤੇ ਚੌਕਸੀ ਪੱÎਖੋਂ ਕਿਸੇ ਵੀ ਤਰ੍ਹਾਂ ਢਿੱਲ ਨਾ ਆਉਣ ਦੇਣ। ਸ੍ਰੀ ਠੁਕਰਾਲ ਨੇ ਦੱਸਿਆ ਕਿ ਸਥਿਤੀ ਬਾਰੇ ਸੂਬਾ ਸਰਕਾਰ ਕੇਂਦਰੀ ਗ੍ਰਹਿ ਅਤੇ ਰੱਖਿਆ ਮੰਤਰਾਲਿਆਂ ਨਾਲ ਸੰਪਰਕ ਵਿੱਚ ਹੈ। ਸ੍ਰੀ ਠੁਕਰਾਲ ਨੇ ਕਿਹਾ ਕਿ ਸਰਕਾਰ ਕਿਸੇ ਵੀ ਸੰਭਾਵੀ ਘਟਨਾ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਰਾਹੀਂ ਸਰਜੀਕਲ ਸਟ੍ਰਾਈਕ ਦਾ ਪੂਰਾ ਸਮਰਥਨ ਕਰਦਿਆਂ ਕਿਹਾ,”ਭਾਰਤ ਹਵਾਈ ਫੌਜ ਨੇ ਵੱਡਾ ਮਾਅਰਕਾ ਮਾਰਿਆ ਹੈ। ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਅਤੇ ਇਸ ਦੀ ਸ਼ਰਨ ਵਿਚਲੇ ਅੱਤਵਾਦੀਆਂ ਨੂੰ ਅਤਿ ਲੋੜੀਂਦਾ ਸੰਕੇਤ ਦੇ ਦਿੱਤਾ ਹੈ ਅਤੇ ਉਹ ਇਹ ਨਾ ਸੋਚਣ ਕਿ ਪੁਲਵਾਮਾ ਵਰਗੇ ਦਹਿਸ਼ਤੀ ਹਮਲਿਆਂ ਤੋਂ ਬਾਅਦ ਉਹ ਭੱਜ ਕੇ ਨਿਕਲ ਜਾਣਗੇ। ਭਾਰਤੀ ਹਵਾਈ ਫੌਜ ਦੇ ਜਵਾਨਾਂ ਨੂੰ ਥਾਪੜਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਲਈ ਉਹ ਉਨ੍ਹਾਂ ਦੀ ਡਟਵੀਂ ਹਮਾਇਤ ਕਰਦੇ ਹਨ।”

ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਹੋਏ ਦਹਿਸ਼ਤੀ ਹਮਲੇ ਤੋਂ ਤੁਰੰਤ ਬਾਅਦ ਕੈਪਟਨ ਅਮਰਿੰਦਰ ਸਿੰਘ ਜੋ ਖੁਦ ਫੌਜ ਦੇ ਸਾਬਕਾ ਕੈਪਟਨ ਹਨ, ਨੇ ਸਪੱਸ਼ਟ ਕੀਤਾ ਸੀ ਕਿ ਉਹ ਸਖਤ ਜਵਾਬੀ ਕਾਰਵਾਈ ਦੇ ਹੱਕ ਵਿੱਚ ਹਨ ਅਤੇ ਕੇਂਦਰ ਸਰਕਾਰ ਦੇ ਕਾਰਵਾਈ ਬਾਰੇ ਕਿਸੇ ਵੀ ਫੈਸਲੇ ਨੂੰ ਕਾਂਗਰਸ ਪਾਰਟੀ ਸਮਰਥਨ ਕਰੇਗੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਸਾਡੇ 41 ਜਵਾਨ ਮਾਰੇ ਹਨ ਅਤੇ ਸਾਨੂੰ ਉਨ੍ਹਾਂ ਦੇ 82 ਮਾਰਨੇ ਚਾਹੀਦੇ ਹਨ। ਜਜ਼ਬਾਤੀ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਇਮਰਾਨ ਖਾਨ ਜੈਸ਼-ਏ-ਮੁਹੰਮਦ ਦੇ ਮੁਖੀ ਜੋ ਪਾਕਿਸਾਨ ਦੀ ਧਰਤੀ ਤੋਂ ਦਹਿਸ਼ਤੀ ਕਾਰਵਾਈਆਂ ਚਲਾਉਂਦਾ ਹੈ, ਨੂੰ ਗ੍ਰਿਫਤਾਰ ਨਹੀਂ ਕਰ ਸਕਦਾ ਤਾਂ ਫਿਰ ਉਸ ਲਈ ਇਹ ਕੰਮ ਅਸੀਂ ਕਰਾਂਗੇ।

Leave a Reply