ਪੰਜਾਬ ਦੇ ਮੁੱਖ ਸਕੱਤਰ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਸਹੁੰ ਚੁਕਾਈ

Punjab
By Admin

ਪੰਜਾਬ ਦੇ ਮੁੱਖ ਸਕੱਤਰ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਸਹੁੰ ਚੁਕਾਈ

ਪੰਜਾਬ ਸਿਵਲ ਸਕੱਤਰੇਤ-1 ਦੇ ਕਰਮਚਾਰੀਆਂ ਵੱਲੋਂ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਨੂੰ ਯਕੀਨੀ ਬਣਾਉਣ ਦਾ ਹਲਫ਼

ਚੰਡੀਗੜ੍ਹ•, 31 ਅਕਤੂਬਰ:

ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਗਿਆ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ-1 ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ‘ਰਾਸ਼ਟਰੀ ਏਕਤਾ ਦਿਵਸ’ ਮੌਕੇ ਸਹੁੰ ਚੁਕਾਈ।

कैप्शन – राष्ट्रीय एकता दिवस के मौके पर पंजाब सिविल सचिवालय -1 में अधिकारियों और कर्मचारियों को कसम उठवाते हुए मुख्य सचिव, पंजाब करन अवतार सिंह।

ਕੈਪਸ਼ਨ- ਰਾਸ਼ਟਰੀ ਏਕਤਾ ਦਿਵਸ ਮੌਕੇ ਪੰਜਾਬ ਸਿਵਿਲ ਸਕੱਤਰੇਤ-1 ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਉਂਦੇ ਹੋਏ ਮੁੱਖ ਸਕੱਤਰ, ਪੰਜਾਬ ਅਵਤਾਰ ਸਿੰਘ।

ਉਨ•੍ਹਾਂ ਕਿਹਾ, ‘ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਕਾਇਮ ਰੱਖਣ ਲਈ ਸਾਨੂੰ ਆਪਣਾ ਆਪ ਦੇਸ਼ ਨੂੰ ਸਮਰਪਿਤ ਕਰਨਾ ਚਾਹੀਦਾ ਹੈ ਅਤੇ ਇਸ ਸੁਨੇਹੇ ਨੂੰ ਸਾਰੇ ਸਾਥੀ ਦੇਸ਼ਵਾਸੀਆਂ ਤਕ ਪਹੁੰਚਾਉਣ ਲਈ ਯਤਨ ਕਰਨੇ ਚਾਹੀਦੇ ਹਨ।’

ਇਸ ਸਮਾਰੋਹ ਦੀ ਸ਼ੁਰੂਆਤ ਵਿੱਚ ਆਮ ਰਾਜ ਪ੍ਰਬੰਧ ਦੇ ਪ੍ਰਮੁੱਖ ਸਕੱਤਰ ਸ੍ਰੀ ਜਸਪਾਲ ਸਿੰਘ ਨੇ ਕਿਹਾ ਕਿ ਭਾਰਤ ਦੇ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਪਟੇਲ ਨੇ ਦੇਸ਼ ਦੀ ਆਜ਼ਾਦੀ ਦੇ ਘੋਲ ਵਿੱਚ ਭੂਮਿਕਾ ਨਿਭਾਉਣ ਤੋਂ ਇਲਾਵਾ ਸੰਗਠਿਤ ਅਤੇ ਸੁਤੰਤਰ ਦੇਸ਼ ਦੇ ਨਿਰਮਾਣ ‘ਚ ਅਹਿਮ ਯੋਗਦਾਨ ਪਾਇਆ ਸੀ।

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ‘ਚ ਯੋਗਦਾਨ ਦੇਣ ਦੀ ਸਹੁੰ ਵੀ ਚੁੱਕੀ। ਕਰਮਚਾਰੀਆਂ ਵੱਲੋਂ ਰਾਸ਼ਟਰ ਦੇ ਨਿਰਮਾਣ ‘ਚ ਸਰਦਾਰ ਵੱਲਭ ਭਾਈ ਪਟੇਲ ਦੇ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਧੀਕ ਮੁੱਖ ਸਕੱਤਰ-ਕਮ- ਵਿੱਤੀ ਕਮਿਸ਼ਨਰ ਮਾਲ ਸ੍ਰੀ ਐਮ.ਪੀ. ਸਿੰਘ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਨਿਰੁੱਧ ਤਿਵਾੜੀ, ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਵਿਸ਼ੇਸ਼ ਸਕੱਤਰ ਪ੍ਰਸੋਨਲ ਮਿਸ. ਨੀਲਿਮਾ ਅਤੇ ਡਾਇਰੈਕਟਰ ਪ੍ਰਾਹੁਣਾਚਾਰੀ ਸ੍ਰੀ ਮੋਨੀਸ਼ ਕੁਮਾਰ ਵੀ ਹਾਜ਼ਰ ਸਨ।

ਕੈਪਸ਼ਨ- ਰਾਸ਼ਟਰੀ ਏਕਤਾ ਦਿਵਸ ਮੌਕੇ ਪੰਜਾਬ ਸਿਵਿਲ ਸਕੱਤਰੇਤ-1 ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਉਂਦੇ ਹੋਏ ਮੁੱਖ ਸਕੱਤਰ, ਪੰਜਾਬ ਸ੍ਰੀ ਕਰਨ ਅਵਤਾਰ ਸਿੰਘ।

Leave a Reply