ਪੰਜਾਬ ਸਰਕਾਰ ਲਾਰੇ ਦੀ ਨੀਤੀ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਤੋ ਜਲਦ ਪੂਰੀਆਂ ਕਰੇ-: ਮੁਲਾਜ਼ਮ ਜਥੇਬੰਦੀ

Web Location
By Admin

ਪੰਜਾਬ ਅਤੇ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵੱਲੋਂ ਅੱਜ ਦੂਸਰੇ ਦਿਨ ਵੀ ਸਰਕਾਰ ਦਾ ਕੀਤਾ ਗਿਆ ਅਰਥੀ ਫੂਕ ਪ੍ਰਦਰਸ਼ਨ

ਫਿਰੋਜ਼ਪੁਰ 17 ਜਨਵਰੀ 2020 : ਸੂਬਾ ਕਮੇਟੀ ਦੇ ਸੱਦੇ ਅਨੁਸਾਰ ਪੰਜਾਬ ਅਤੇ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਅੱਜ ਦੂਸਰੇ ਦਿਨ ਵੀ ਅਰਥੀ ਫੂਕ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਸੰਤ ਰਾਮ, ਮਨੋਹਰ ਲਾਲ , ਓਮ ਪ੍ਰਕਾਸ਼ ਅਤੇ ਰਾਮ ਪ੍ਰਸਾਦ, ਅਜੀਤ ਸਿੰਘ ਸੋਢੀ , ਪ੍ਰਵੀਨ ਕੁਮਾਰ ਨੇ ਕੀਤੀ। ਇਸ ਅਰਥੀ ਫੂਕ ਰੈਲੀ ਵਿਚ ਫਿਰੋਜ਼ਪੁਰ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸ਼ਾਮਲ ਹੋਏ।
ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਨ ਸਬੰਧੀ ਲਾਰੇ ਦੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਆਰਥਿਕ ਨੀਤੀਆਂ ਕਾਰਨ ਮੁਲਾਜ਼ਮਾਂ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਸਮੇਤ ਸਾਰੇ ਵਰਗ ਦਾ ਜਿਊਣਾ ਦੁੱਭਰ ਹੋ ਗਿਆ ਹੈ। ਰਾਜਗੱਦੀ ਹਥਿਆਉਣ ਲਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੂਰੀ ਤਰ੍ਹਾਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਿਰੁੱਧ ਹੁਣ ‘ਕਰੋ ਜਾ ਮਰੋਂ’ ਦਾ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ।
ਮੁੱਖ ਮੰਗਾਂ
ਛੇਵੇਂ ਤਨਖ਼ਾਹ ਦੀ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇਗੀ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ। ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਪਿਛਲੇ ਰਹਿੰਦੇ ਕਿਸ਼ਤਾਂ ਦੇ ਬਕਾਏ ਦਿੱਤੇ ਜਾਣਗੇ, ਮਾਣ ਭੱਤੇ ਤੇ ਕੰਮ ਕਰਦੀਆਂ ਆਂਗਣਵਾੜੀ, ਆਸ਼ਾ ਵਰਕਰ, ਮਿਡ ਡੇ ਮੀਲ ਨੂੰ ਪੱਕਾ ਕੀਤਾ ਜਾਵੇਗਾ, ਮਨਰੇਗਾ ਵਰਕਰਾਂ ਨੂੰ 200 ਦਿਨਾਂ ਦਾ ਕੰਮ ਦਿੱਤਾ ਜਾਵੇਗਾ, ਰੈਗੂਲਰ ਐਕਟ 2016 ਲਾਗੂ ਕੀਤਾ ਜਾਵੇ, ਡੀ.ਏ ਦਾ125 ਫ਼ੀਸਦੀ ਮੁੱਢਲੀ ਤਨਖ਼ਾਹ ਵਿਚ ਮਰਜ਼ ਕਰਨਾ ਆਦਿ ਇਨ੍ਹਾਂ ਵਾਅਦਿਆਂ ਵਿਚ ਕੈਪਟਨ ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ 2 ਫਰਵਰੀ ਦੇਸ਼ ਭਗਤ ਸਿੰਘ ਹਾਲ ਜਲੰਧਰ ਵਿਖੇ ਹੋਣ ਵਾਲੀ ਕਨਵੈੱਨਸ਼ਨ ਵਿਚ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਇਸ ਰੈਲੀ ਨੂੰ ਰਾਜ ਕੁਮਾਰ, ਵਿਲਸਨ, ਪਿੱਪਲ ਸਿੰਘ, ਸੁਬੇਗ ਸਿੰਘ, ਚਰਨਜੀਤ ਸਿੰਘ, ਰਾਜਪਾਲ ਸਿੰਘ, ਮਲਕੀਤ ਚੰਦ, ਜਸਵਿੰਦਰ ਸਿੰਘ, ਬਲਬੀਰ ਸਿੰਘ, ਬਲਬੀਰ ਸਿੰਘ ਗੋਖੀਵਾਲਾ, ਅਜੀਤ ਸਿੰਘ ਮੱਖੂ, ਸ਼ੇਰ ਸਿੰਘ, ਬਲਵੰਤ ਸਿੰਘ ਸੰਧੂ, ਰਜਿੰਦਰ ਸਿੰਘ ਸੰਧਾ, ਸੰਤੋਸ਼, ਰਾਕੇਸ਼ ਸੈਣੀ, ਅਸ਼ਵਨੀ ਕੁਮਾਰ, ਅਜੀਤ ਗਿੱਲ, ਭਗਵੰਤ ਸਿੰਘ, ਸੁਰਿੰਦਰ ਕੁਮਾਰ ਸ਼ਰਮਾ, ਪ੍ਰਤਾਪ ਸਿੰਘ ਢਿੱਲੋਂ, ਜਸਵਿੰਦਰ ਸਿੰਘ ਸੋਹਲ, ਅਮਰੀਕ ਸਿੰਘ, ਲਾਲ ਸਿੰਘ, ਜਰਨੈਲ ਸਿੰਘ, ਮੁਖ਼ਤਿਆਰ ਸਿੰਘ, ਜੋਗਿੰਦਰ ਸਿੰਘ, ਪਰਮਜੀਤ ਸਿੰਘ ਗਿੱਲ, ਸੋਨੂੰ ਕਸ਼ਯਪ, ਪ੍ਰਦੀਪ ਸਿੰਘ, ਪ੍ਰਦੀਪ ਵਿਨਾਇਕ, ਗੋਲਡੀ ਘਾਰੂ, ਸੁਖਵਿੰਦਰ ਸਿੰਘ, ਓਮ ਪ੍ਰਕਾਸ਼ ਰਾਣਾ, ਗੁਰਤੇਜ ਬਰਾੜ, ਅਮਲੋਕ ਚੰਦ, ਬਿੱਲਾ, ਚਰਨਜੀਤ ਸਿੰਘ, ਆਦਿ ਨੇ ਵੀ ਸੰਬੋਧਨ ਕੀਤਾ।

Leave a Reply