ਪੰਜਾਬ ਆਈ.ਏ.ਐਸ ਅਫ਼ਸਰ ਐਸੋਸੀਏਸ਼ਨ ਵੱਲੋਂ ਪੁਲਵਾਮਾ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ

Web Location
By Admin

• ਐਸੋਸੀਏਸ਼ਨ ਨੇ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਾਂ ਨੂੰ  ਇੱਕ ਦਿਨ ਦੀ ਤਨਖ਼ਾਹ ਦੇਣ ਦਾ ਕੀਤਾ ਫੈਸਲਾ
ਚੰਡੀਗੜ•, 18 ਫਰਵਰੀ:
ਪੰਜਾਬ ਰਾਜ ਆਈ.ਏ.ਐਸ ਅਫ਼ਸਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਬੀਤੇ ਦਿਨੀਂ ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਵਿੱਚ ਫੌਜ ‘ਤੇ ਹੋਏ ਸ਼ਰਮਨਾਕ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਸੋਸੀਏਸ਼ਨ ਨੇ ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਬਹਾਦਰ ਜਵਾਨਾਂ ‘ਤੇ ਹੋਏ ਕਾਇਰਾਨਾ ਤੇ ਸ਼ਰਮਨਾਕ ਅੱਤਵਾਦੀ ਹਮਲੇ ‘ਤੇ ਡੂੰਘੇ ਦੁੱਖ ਅਤੇ ਗੁੱਸੇ ਦੇ  ਪ੍ਰਗਟਾਵਾ ਕੀਤਾ ਹੈ। ਐਸੋਸੀਏਸ਼ਨ ਨੇ ਸ਼ਹੀਦ ਹੋਏ ਫੌਜੀ ਸਾਥੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ ਅਤੇ ਇਸ ਮੁਸ਼ਕਲ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜਕੇ ਖੜ•ਨ ਦਾ ਅਹਿਦ ਲਿਆ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਰਜਤ ਅਗਰਵਾਲ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੇ ਹਮਦਰਦੀ ਅਤੇ ਸਹਾਇਤਾ ਵਜੋਂ  ਆਪਣੀ ਇੱਕ ਦਿਨ ਦੀ ਤਨਖ਼ਾਹ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ।

Leave a Reply