ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

Web Location
By Admin

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ: ਰਾਣਾ ਸੋਢੀ

• ਐਨ.ਆਰ.ਆਈਜ਼ ਨਾਲ ਸਬੰਧਤ ਜਾਇਦਾਦ ਅਤੇ ਵਿਆਹਾਂ ਸਬੰਧੀ ਝਗੜੇ ਦੇ ਕੇਸਾਂ ਨੂੰ ਤਰਜੀਹੀ ਆਧਾਰ ‘ਤੇ ਹੱਲ ਕੀਤਾ ਜਾਵੇਗਾ

• ਵਿਦੇਸ਼ਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਪਰਵਾਸੀ ਪੰਜਾਬੀਆਂ ਲਈ ਐਵਾਰਡ ਸ਼ੁਰੂ ਕਰਨ ਦਾ ਐਲਾਨ

• ਪਰਵਾਸੀ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ

• ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

ਚੰਡੀਗੜ•, 12 ਜੂਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ। ਇਹ ਐਲਾਨ ਨਵੇਂ ਬਣੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਨਵੇਂ ਵਿਭਾਗ ਦਾ ਅਹੁਦਾ ਸੰਭਾਲਣ ਮੌਕੇ ਕਹੀ। ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਨਵੇਂ ਮਿਲੇ ਵਿਭਾਗ ਪਰਵਾਸੀ ਭਾਰਤੀ ਮਾਮਲਿਆਂ ਦਾ ਅਹੁਦਾ ਸੰਭਾਲਦਿਆਂ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਨਵੇਂ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਵੀ ਕੀਤੀ।

ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਤੋਂ ਹੀ 550ਵੇਂ ਗੁਰਪੁਰਬ ਨਾਲ ਸਬੰਧਤ ਸਮਾਗਮ ਉਲੀਕੇ ਗਏ ਹਨ ਜਿਹੜੇ ਸਾਲ ਸਾਲ ਚੱਲਣ ਉਪਰੰਤ ਨਵੰਬਰ ਮਹੀਨੇ ਸਮਾਮਤ ਹੋਣਗੇ। ਉਨ•ਾਂ ਕਿਹਾ ਕਿ ਇਸ ਇਤਿਹਾਸਕ ਪਲਾਂ ਦਾ ਗਵਾਹ ਬਣਾਉਣ ਲਈ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਜੋੜਨ ਲਈ ਫੈਸਲਾ ਕੀਤਾ ਗਿਆ ਹੈ ਕਿ 550 ਐਨ.ਆਰ.ਆਈਜ਼ ਨੂੰ ਸੱਦਾ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਇਨ•ਾਂ 550 ਪਰਵਾਸੀ ਪੰਜਾਬੀਆਂ ਦੇ ਪੰਜਾਬ ਪੁੱਜਣ ਉਪਰੰਤ ਉਨ•ਾਂ ਦਾ ਇਥੇ ਰਹਿਣ-ਸਹਿਣ ਅਤੇ ਆਵਾਜਾਈ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਨ•ਾਂ ਪਰਵਾਸੀ ਪੰਜਾਬੀਆਂ ਨੂੰ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਦਰਸ਼ਨ ਕਰਵਾਏ ਜਾਣਗੇ।

ਰਾਣਾ ਸੋਢੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਰਵਾਸੀ ਭਾਰਤੀਆਂ ਨਾਲ ਸਬੰਧਤ ਜਾਇਦਾਦ ਅਤੇ ਵਿਆਹਾਂ ਦੇ ਝਗੜੇ ਦੇ ਕੇਸਾਂ ਨੂੰ ਤਰਜੀਹੀ ਆਧਾਰ ‘ਤੇ ਹੱਲ ਕਰਨ ਲਈ ਇਕ ਢੁੱਕਵੀਂ ਕਾਰਜਸ਼ੈਲੀ ਬਣਾਈ ਜਾਵੇ ਜਿਸ ਵਿੱਚ ਤੁਰੰਤ ਨਿਪਟਾਰੇ ਹੋਣ। ਉਨ•ਾਂ ਕਿਹਾ ਕਿ ਕਿਸੇ ਵੀ ਐਨ.ਆਰ.ਆਈਜ਼ ਨੂੰ ਨਿਆਂ ਮਿਲਣ ਵਿੱਚ ਦੇਰੀ ਨਾਲ ਨਾ ਹੋਵੇ। ਉਨ•ਾਂ ਕਿਹਾ ਕਿ ਜਾਇਦਾਦ ਨਾਲ ਸਬੰਧਤ ਮਾਮਲੇ ਮਾਲ ਵਿਭਾਗ ਨਾਲ ਜੁੜੇ ਹੁੰਦੇ ਹਨ ਜਿਸ ਲਈ ਉਹ ਮਾਲ ਵਿਭਾਗ ਨਾਲ ਰਾਬਤਾ ਕਾਇਮ ਕਰ ਕੇ ਉਨ•ਾਂ ਦੇ ਅਧਿਕਾਰੀ ਹੇਠਲੇ ਪੱਧਰ ‘ਤੇ ਨੋਡਲ ਅਫਸਰ ਵਜੋਂ ਤਾਇਨਾਤ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਤਹਿਸੀਲਦਾਰ ਪੱਧਰ ਦੇ ਇਹ ਅਧਿਕਾਰੀ ਸਿਰਫ ਐਨ.ਆਰ.ਆਈਜ਼ ਨਾਲ ਸਬੰਧਤ ਜਾਇਦਾਦ ਦੇ ਮਾਮਲਿਆਂ ਦਾ ਨਿਪਟਾਰਾ ਕਰਨਗੇ, ਇਸ ਸਬੰਧੀ ਉਹ ਜਲਦ ਹੀ ਮਾਲ ਵਿਭਾਗ ਨਾਲ ਮਿਲ ਕੇ ਖਾਕਾ ਉਲੀਕਣਗੇ।

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਬੈਠੇ ਪੰਜਾਬੀ ਹਰ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ ਜਿਹੜੇ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ। ਉਨ•ਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹਰ ਸਾਲ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਪਰਵਾਸੀ ਪੰਜਾਬੀਆਂ ਨੂੰ ‘ਅਚੀਵਰ ਐਵਾਰਡ’ ਦੇਣ ਲਈ ਚੋਣ ਕਰਨ। ਉਨ•ਾਂ ਕਿਹਾ ਕਿ ਇਹ ਐਵਾਰਡ ਅਗਲੇ ਸਾਲ ਤੋਂ ਸ਼ੁਰੂ ਕੀਤੇ ਜਾਣਗੇ। ਰਾਣਾ ਸੋਢੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਵਿਦੇਸ਼ਾਂ ਵਿੱਚ ਪਰਵਾਸੀ ਪੰਜਾਬੀਆਂ ਦੇ ਬੱਚਿਆਂ ਨੂੰ ਪੰਜਾਬ ਨਾਲ ਜੋੜਨ ਲਈ ਸ਼ੁਰੂ ਕੀਤੇ ਮੁੱਖ ਮੰਤਰੀ ਜੀ ਦੇ ਸੁਪਨਮਈ ਪ੍ਰਾਜੈਕਟ ‘ਆਪਣੀਆਂ ਜੜ•ਾਂ ਨਾਲ ਜੁੜੋ’ ਨੂੰ ਹੋਰ ਸਫਲ ਬਣਾਇਆ ਜਾਵੇ ਅਤੇ ਪਰਵਾਸੀ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਜਾਵੇ, ਇਸ ਲਈ ਉਨ•ਾਂ ਦੇ ਟੂਰ ਪ੍ਰੋਗਰਾਮ ਆਯੋਜਿਤ ਕੀਤੇ ਜਾਣ।

ਰਾਣਾ ਸੋਢੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਐਨ.ਆਰ.ਆਈਜ਼ ਨਾਲ ਸਬੰਧਤ ਵੱਖ-ਵੱਖ ਵਿੰਗਾਂ ਵਿੱਚ ਪਏ ਮਾਮਲਿਆਂ ਦੀ ਰਿਪੋਰਟ ਬਣਾਈ ਜਾਵੇ ਜਿਸ ਵਿੱਚ ਹੱਲ ਹੋਏ ਕੇਸਾਂ ਅਤੇ ਪੈਂਡਿੰਗ ਪਏ ਕੇਸਾਂ ਦਾ ਬਿਓਰਾ ਦਿੱਤਾ ਜਾਵੇ। ਉਨ•ਾਂ ਇਹ ਵੀ ਕਿਹਾ ਕਿ ਹਰ ਸਾਲ ਵਿਦੇਸ਼ ਪੜ•ਨ ਵਾਲੇ ਜਾਣ ਵਾਲੇ ਵਿਦਿਆਰਥੀਆਂ ਦਾ ਰਿਕਾਰਡ ਵਿਭਾਗ ਵੱਲੋਂ ਰੱਖਿਆ ਜਾਵੇ ਤਾਂ ਜੋ ਉਨ•ਾਂ ਬਾਰੇ ਵਿਭਾਗ ਨੂੰ ਪੂਰੀ ਜਾਣਕਾਰੀ ਹੋਵੇ। ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਕੰਮ ਕਰਨ ਗਏ ਪੰਜਾਬੀ ਜਿਨ•ਾਂ ਨੂੰ ਕੋਈ ਔਕੜ ਜਾਂ ਸਮੱਸਿਆ ਆ ਰਹੀ ਹੈ, ਬਾਰੇ ਵੀ ਵਿਭਾਗ ਵੱਲੋਂ ਰਿਕਾਰਡ ਤਿਆਰ ਕੀਤਾ ਜਾਵੇ ਤਾਂ ਜੋ ਉਨ•ਾਂ ਦੀ ਮੱਦਦ ਲਈ ਪੰਜਾਬ ਸਰਕਾਰ ਲੋੜ ਪੈਣ ‘ਤੇ ਵਿਦੇਸ਼ ਮੰਤਰਾਲੇ ਨਾਲ ਰਾਬਤਾ ਕਾਇਮ ਰੱਖ ਸਕੇ।

ਇਸ ਮੀਟਿੰਗ ਵਿੱਚ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਐਮ.ਪੀ.ਅਰੋੜਾ, ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਦੇ ਏ.ਡੀ.ਜੀ.ਪੀ. ਸ੍ਰੀ ਈਸ਼ਵਰ ਸਿੰਘ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਦੇ ਸਕੱਤਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਤੇ ਵਿਭਾਗ ਦੀ ਡਿਪਟੀ ਸਕੱਤਰ ਸ੍ਰੀਮਤੀ ਰੰਜੂ ਬਾਲਾ ਵੀ ਹਾਜ਼ਰ ਸਨ।

Leave a Reply