ਸਿੱਖਿਆ ਸਕੱਤਰ ਮਾਨਸਾ ਦੇ ਬੋਹਾ ਵਿਚ

Web Location
By Admin


-ਬੋਹਾ ਪੰਜਾਬ ਦੇ ਸਮਾਰਟ ਸਕੂਲਾਂ ‘ਚ ਮੋਹਰੀ : ਸਿੱਖਿਆ ਸਕੱਤਰ
-ਸਕੂਲ ਦੀ ਲੈਬਜ਼ ਪ੍ਰਾਈਵੇਟ ਸਕੂਲਾਂ ਪ੍ਰਾਈਵੇਟ ਸਕੂਲਾਂ ਦੀਆਂ ਲੈਬਜ਼ ਨਾਲੋਂ ਬਿਹਤਰ : ਕ੍ਰਿਸ਼ਨ ਕੁਮਾਰ
-ਵਿੱਦਿਅਕ, ਵਿਗਿਆਨਕ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਮਾਨਸਾ, 11 ਫਰਵਰੀ  : ਸਰਕਾਰੀ ਸੀਨੀਅਰ ਸਮਾਰਟ ਸਕੂਲ ਬੋਹਾ ਵਿਖੇ ਸਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸਕੂਲ ਸਿੱਖਿਆ ਸਕੱਤਰ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਸਹਾਇਕ ਡਾਇਰੈਕਟਰ ਐਸ.ਸੀ.ਈ.ਆਰ.ਟੀ. (ਸਟੇਟ ਕੌਂਸਲ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ) ਪੰਜਾਬ ਸ਼੍ਰੀ ਜਰਨੈਲ ਸਿੰਘ ਕਾਲੇਕੇ ਅਤੇ ਏ.ਐਸ.ਪੀ.ਡੀ. (ਅਸਿਸਟੈਂਟ ਸਟੇਟ ਪ੍ਰੋਜੈਕਟ ਡਾਇਰੈਕਟਰ) ਪੜ੍ਹੋ ਪੰਜਾਬ ਡਾ. ਦਵਿੰਦਰ ਸਿੰਘ ਬੋਹਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਸ ਮੌਕੇ ਸ਼੍ਰੀ ਕ੍ਰਿਸ਼ਨ ਕੁਮਾਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੋਹਾ ਪੰਜਾਬ ਦੇ ਸਮਾਰਟ ਸਕੂਲਾਂ ਵਿੱਚੋਂ ਮੋਹਰੀ ਹੈ। ਉਨ੍ਹਾਂ ਸਕੂਲ ਦੀਆਂ ਕੰਧਾਂ ‘ਤੇ ਉੱਕਰੀ ਜਾਣਕਾਰੀ ਸਬੰਧੀ ਬੋਲਦਿਆਂ ਕਿਹਾ ਕਿ ਜਿੱਥੇ ਇਸ ਸਕੂਲ ਦੀ ਸ਼ਾਨਦਾਰ ਇਮਾਰਤ ਹਰ ਪੱਖੋਂ ਵਿਦਿਆਰਥੀਆਂ ਲਈ ਸਿੱਖਿਆਦਾਇਕ ਹੈ, ਉਥੇ ਸਕੂਲ ਵਿੱਚ ਬਣੀਆਂ ਬਾਇਓਲਾਜੀ, ਗਣਿਤ, ਕੈਮਿਸਟਰੀ, ਫਿਜ਼ਿਕਸ, ਅੰਗਰੇਜ਼ੀ, ਪੰਜਾਬੀ, ਖੇਡ ਅਤੇ ਕੰਪਿਊਟਰ ਲੈਬਜ਼ ਵੀ ਪ੍ਰਾਈਵੇਟ ਸਕੂਲਾਂ ਨਾਲੋਂ ਕਾਫ਼ੀ ਬਿਹਤਰ ਹਨ। ਇਸ ਮੌਕੇ ਉਨ੍ਹਾਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆਂ ਦੀ ਸ਼ਲਾਘਾ ਕੀਤੀ ਅਤੇ ਲੈਕਚਰਾਰ ਬਾਇਓਲੋਜੀ ਸ਼੍ਰੀ ਪਰਮਿੰਦਰ ਤਾਂਗੜੀ ਦੁਆਰਾ ਤਿਆਰ ਅੱਠਵੀਂ ਤੋਂ ਬਾਰ੍ਹਵੀਂ ਵਿਸ਼ੇ ਮਾਡਲ ਟੈਸਟ ਪੇਪਰ ਵੀ ਸਟੇਜ ਤੋਂ ਜਾਰੀ ਕੀਤੇ।
ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਇਸ ਸਕੂਲ ਵਿੱਚ ਵਿਦਿਆਰਥੀ ਰਹੇ ਹਨ ਅਤੇ ਬਤੌਰ ਅਧਿਆਪਕ ਵੀ ਕੰਮ ਕੀਤਾ ਹੈ। ਸਮਾਰੋਹ ਦੌਰਾਨ ਵੱਖ-ਵੱਖ ਪ੍ਰਾਈਵੇਟ ਸਕੂਲਾਂ ਵਿੱਚੋਂ ਸਰਕਾਰੀ ਸਕੂਲ ਬੋਹਾ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੇ ਸਟੇਜ ਤੋਂ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਭਾਵੇਂ ਸ਼ੁਰੂਆਤ ਵਿੱਚ ਉਹ ਇਸ ਸਕੂਲ ਵਿੱਚ ਦਾਖਲਾ ਲੈਣ ਲਈ ਮਾਨਸਿਕ ਤੌਰ ‘ਤੇ ਤਿਆਰ ਨਹੀਂ ਸਨ ਪਰ ਹੁਣ ਉਹ ਇਹ ਮਹਿਸੂਸ ਕਰ ਰਹੇ ਹਨ ਕਿ ਇਹ ਸਕੂਲ ਪ੍ਰਾਈਵੇਟ ਸਕੂਲਾਂ ਤੋਂ ਕਿਤੇ ਬਿਹਤਰ ਹਨ। ਇਸ ਮੌਕੇ ਬੱਚਿਆਂ ਵੱਲੋਂ ਬਹੁਤ ਹੀ ਸੁੰਦਰ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਸਮਾਰੋਹ ਦੇ ਅਖ਼ੀਰ ਵਿੱਚ ਮੁੱਖ ਮਹਿਮਾਨ ਸ਼੍ਰੀ ਕ੍ਰਿਸ਼ਨ ਕੁਮਾਰ ਵੱਲੋਂ ਸਕੂਲ ਦੇ ਵਿੱਦਿਅਕ, ਵਿਗਿਆਨਕ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਰਗ ਦਰਸ਼ਕ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।

 


ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਢੱਚਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀਮਤੀ ਰਾਜਿੰਦਰ ਕੌਰ ਹੀਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਜਗਰੂਕ ਭਾਰਤੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀ ਰਾਮਜੀਤ ਸਿੰਘ, ਪ੍ਰਿੰਸੀਪਲ ਸ਼੍ਰੀ ਮੁਕੇਸ਼ ਕੁਮਾਰ, ਸਮਾਜ ਸੇਵੀ ਸ਼੍ਰੀ ਸੁਰਿੰਦਰ ਮੰਗਲਾ, ਸ਼੍ਰੀ ਸੁਨੀਲ ਗੋਇਲ, ਸ਼੍ਰੀਮਤੀ ਪਰਮਜੀਤ ਕੌਰ, ਸਟੇਟ ਕੋਆਰਡੀਨੇਟਰ ਸਮਾਰਟ ਸਕੂਲਜ਼ ਸ਼੍ਰੀ ਅਮਰਜੀਤ ਸਿੰਘ ਤੋਂ ਇਲਾਵਾ ਸਕੂਲ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।

Leave a Reply