Punjab

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਹਲਕਾ ਰਾਏਕੌਟ ਤੋਂ ਗੁਰਪਾਲ ਸਿੰਘ ਗੋਲਡੀ ਅਤੇ ਹਲਕਾ ਪਾਇਲ ਤੋਂ ਹਰਸ਼ਿਤ  ਕੁਮਾਰ ਸ਼ੀਤਲ ਨੂੰ ਉਮੀਦਵਾਰ ਐਲਾਨਿਆ

*ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਹਲਕਾ ਰਾਏਕੌਟ ਤੋਂ ਗੁਰਪਾਲ ਸਿੰਘ ਗੋਲਡੀ ਅਤੇ ਹਲਕਾ ਪਾਇਲ ਤੋਂ ਹਰਸ਼ਿਤ  ਕੁਮਾਰ ਸ਼ੀਤਲ ਨੂੰ ਉਮੀਦਵਾਰ ਐਲਾਨਿਆ*

 

 

ਚੰਡੀਗੜ੍ਹ, 25 ਜਨਵਰੀ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 15 ਹੋ ਗਈ ਹੈ। ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਹਲਕਾ ਰਾਏਕੋਟ ਤੋਂ ਸ: ਗੁਰਪਾਲ ਸਿੰਘ ਗੋਲਡੀ ਅਤੇ ਹਲਕਾ ਪਾਇਲ ਤੋਂ ਸ਼੍ਰੀ ਹਰਸ਼ਿਤ ਕੁਮਾਰ ਸ਼ੀਤਲ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਵੱਲੋਂ ਐਲਾਨੇ ਗਏ ਦੋਵੇਂ ਉਮੀਦਵਾਰ ਪੜ੍ਹੇ-ਲਿਖੇ ਯੂਥ ਆਗੂ ਹਨ।

Related Articles

Leave a Reply

Your email address will not be published. Required fields are marked *

Back to top button
error: Sorry Content is protected !!