ਵਿਜੀਲੈਂਸ ਵਲੋਂ 15,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Punjab
By Admin

ਚੰਡੀਗੜ੍ਹ, 11 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਮੂਨਕ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਮਿੱਠੂ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

                ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਿੱਠੂ ਸਿੰਘ ਨੂੰ ਸ਼ਿਕਾਇਤਕਰਤਾ ਮਨਦੀਪ ਸਿੰਘ ਵਾਸੀ ਮੂਨਕ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 15,000 ਰੁਪਏ ਦੀਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਉਸ ਦੀ ਜਮੀਨ ਦਾ ਰਿਕਾਰਡ ਦਰੁਸਤ ਕਰਨ ਬਦਲੇ30,000 ਰੁਪਏ ਦੀ ਮੰਗ ਕੀਤੀ ਗਈ ਹੈ।

                ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply