ਮੌਸਮ ਦੇ ਖਰਾਬ ਹੋਣ ਕਾਰਨ ਮੰਡੀਆਂ ਵਿਚ ਆਈ ਫਸਲ ਨੂੰ ਸਾਂਭਣ ਲਈ ਢੁੱਕਵੇਂ ਪ੍ਰਬੰਧ-ਮੀਂਹ ਪੈਣ ਕਾਰਨ ਕਣਕ ਦੀਆਂ ਢੇਰੀਆਂ ਨੂੰ ਤਰਪਾਲਾਂ ਨਾਲ ਢੱਕਿਆ
ਮੌਸਮ ਦੇ ਖਰਾਬ ਹੋਣ ਕਾਰਨ ਮੰਡੀਆਂ ਵਿਚ ਆਈ ਫਸਲ ਨੂੰ ਸਾਂਭਣ ਲਈ ਢੁੱਕਵੇਂ ਪ੍ਰਬੰਧ-ਮੀਂਹ ਪੈਣ ਕਾਰਨ ਕਣਕ ਦੀਆਂ ਢੇਰੀਆਂ ਨੂੰ ਤਰਪਾਲਾਂ ਨਾਲ ਢੱਕਿਆ
ਜ਼ਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਅਤੇ ਚੁਕਾਈ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ
ਗੁਰਦਾਸਪੁਰ, 21 ਅਪ੍ਰੈਲ ( ) ਜ਼ਿਲੇ ਦੀਆਂ ਦਾਣਾ ਮੰਡੀਆਂ ਵਿਚ ਮੋਸਮ ਦੇ ਖ਼ਰਾਬ ਹੋਣ ਕਾਰਨ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਮੀਂਹ ਕਾਰਨ ਕਣਕ ਦੀ ਫਸਲ ਨੂੰ ਬਚਾਇਆ ਜਾ ਸਕੇ। ਇਸ ਸਬੰਧੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸਬੰਧਿਤ ਅਧਿਕਾਰੀਆਂ ਜ਼ਿਲਾ ਮੰਡੀ ਅਫਸਰ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਆਦਿ ਨੂੰ ਪਹਿਲਾਂ ਤੋਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਸਨ ਕਿ ਉਹ ਆੜ੍ਹਤੀਆਂ ਨਾਲ ਰਾਬਤਾ ਰੱਖਣ ਅਤੇ ਮੀਂਹ ਦੇ ਮੋਸਮ ਨੂੰ ਧਿਆਨ ਵਿਚ ਰੱਖਦਿਆਂ ਕਣਕ ਨੂੰ ਬਚਾਉਣ ਲਈ ਹਰੇਕ ਦਾਣਾ ਮੰਡੀ ਵਿਚ ਤਰਪਾਲਾਂ ਦਾ ਢੁੱਕਵਾਂ ਪ੍ਰਬੰਧ ਕਰਕੇ ਰੱਖਣ।
ਉਨਾਂ ਅੱਗੇ ਕਿਹਾ ਕਿ ਪਿਛਲੇ ਕੁਢ ਦਿਨਾਂ ਤੋਂ ਮੋਸਮ ਸਾਫ ਹੋਣ ਕਰਕੇ ਮੰਡੀਆਂ ਵਿਚ ਕਣਕ ਦੀ ਆਮਦ ਵੱਧੀ ਸੀ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਲਈ ਲੋੜੀਦੇ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸਮੂਹ ਮਾਰਕਿਟ ਕਮੇਟੀਆਂ ਦੇ ਸਕੱਤਰਾਂ ਆਦਿ ਨੂੰ ਕਣਕ ਦੀ ਢੇਰੀਆਂ ਨੂੰ ਲੋੜ ਪੈਣ ਤੇ ਢੱਕੇ ਜਾਣ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ ਅਤੇ ਬੀਤੇ ਕੱਲ੍ਹ ਮੌਸਮ ਖਰਾਬ ਹੋਣ ਅਤੇ ਤੜਕੇ ਮੀਂਹ ਤੋਂ ਫਸਲ ਬਚਾਉਣ ਲਈ ਕਣਕ ਦੀਆਂ ਢੇਰੀਆਂ ਨੂੰ ਤਰਪਾਲਾਂ ਆਦਿ ਨਾਲ ਢੱਕਿਆ ਗਿਆ ਹੈ । ਉਨਾਂ ਅੱਗੇ ਕਿਹਾ ਕਿ ਇਸ ਤੋ ਇਲਾਵਾ ਕੋਵਿਡ-19 ਦੇ ਮੱਦੇਨਦਰ ਜਿਲੇ ਦੀਆਂ ਸਾਰੀਆਂ ਮੰਡੀਆਂ ਵਿਚ ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਸਹੂਲਤ ਦਾ ਖਿਆਲ ਰੱਖਿਆ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਗੁਰਦਾਸਪੁਰ ਸ੍ਰੀਮਤੀ ਐਸ. ਦੇਵਗਨ ਨੇ ਦੱਸਿਆ ਕਿ ਮੰਡੀਆਂ ਵਿਚ ਆਈ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਢੁੱਕਵੇਂ ਪ੍ਰਬੰਧ ਹਨ ਅਤੇ ਢੇਰੀਆਂ ਨੂੰ ਤਰਪਾਲਾਂ ਨਾਲ ਢੱਕਿਆ ਗਿਆ ਹੈ। ਮੰਡੀਆਂ ਵਿਚ ਬਾਰਦਾਨੇ ਬਾਰੇ ਗੱਲ ਕਰਦਿਆਂ ਉਨਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵਲੋਂ ਵਰਤੇ ਗਏ ਚੰਗੀ ਕੁਆਲਟੀ ਵਾਲੇ ਬਾਰਦਾਨੇ ਦੀ ਵਰਤੋਂ ਕਰਨ ਦੀ ਆਗਿਆ ਦੇਣ ਨਾਲ ਬਾਰਦਾਨੇ ਦੀ ਕੋਈ ਕਮੀਂ ਨਹੀਂ ਆਵੇਗੀ ਅਤੇ ਫਸਲ ਦੀ ਖਰੀਦ ਤੇ ਚੁਕਾਈ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨਾਂ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।