ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ ਜ਼ਿਲੇ੍ਹ ਨੂੰ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਿਲੀ ਮਨਜ਼ੂਰੀ-ਡੀ ਐਫ ਐਸ ਸੀ
ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ ਜ਼ਿਲੇ੍ਹ ਨੂੰ 4403 ਗੱਠਾਂ ਬਾਰਦਾਨਾ
ਖਰੀਦਣ ਦੀ ਮਿਲੀ ਮਨਜ਼ੂਰੀ-ਡੀ ਐਫ ਐਸ ਸੀ
੍ਹ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 02 ਕਰੋੜ 89 ਲੱਖ ਰੁਪਏ ਅਦਾਇਗੀ-
੍ਹ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 64482 ਮੀਟਿ੍ਰਕ ਟਨ ਕਣਕ ਦੀ ਖਰੀਦ
ਅੰਮ੍ਰਿਤਸਰ , 21 ਅਪ੍ਰੈਲ :
ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 02 ਕਰੋੜ 89 ਲੱਖ ਰੁਪਏ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 78507 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 64482 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਰਿਸ਼ੀ ਰਾਜ ਮਹਿਰਾ ਜ਼ਿਲਾ੍ਹ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ
ਜ਼ਿਲੇ੍ਹ ਨੂੰ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ ਮਿਲਣ ਕਾਰਨ ਆੜਤੀਆਂ ਅਤੇ ਕਿਸਾਨਾਂ ਵਿਚ ਕਾਫੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਕ ਗੱਠ ਵਿਚ 500 ਬਾਰਦਾਨੇ ਦੀਆਂ ਬੋਰੀਆਂ ਹੁੰਦੀਆਂ ਹਨ। ਉਨ੍ਹਾਂ ਸਮੂਹ ਆੜਤੀਆਂ ਨੂੰ ਅਪੀਲ ਕੀਤੀ ਕਿ ਉਹ ਚੰਗੀ ਹਾਲਤ ਵਾਲਾ ਬਾਰਦਾਨਾ 41.90 ਰੁਪਏ ਸਮੇਤ ਜੀ ਐਸ ਟੀ ਵਿਭਾਗ ਨੂੰ ਮੁਹੱਈਆਂ ਕਰਵਾ ਸਕਦੇ ਹਨ। ਸ਼੍ਰੀ ਮਹਿਰਾ ਨੇ ਸਮੂਹ ਖਰੀਦ ਏਜ਼ੰਸੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਏਜ਼ਸੀਆਂ ਜ਼ਿਲੇ੍ਹ ਦੀਆਂ ਸਾਰੀਆਂ ਮੰਡੀਆਂ ਵਿਚ ਬਾਰਦਾਨੇ ਦੀ ਵੰਡ ਨੂੰ ੱਯਕੀਨੀ ਬਣਾਉਨ ਅਤੇ ਆੜਤੀਆਂ ਨਾਲ ਤਾਲਮੇਲ ਕਰਕੇ ਬਾਰਦਾਨਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕਿਸਾਨਾਂ ਦੀ ਜਿਣਸ ਦੀ ਸਮੇ ਸਮੇ ਸਿਰ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।
ਸ਼੍ਰੀ ਮਹਿਰਾ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 64482 ਮੀਟਿ੍ਰਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 25079 ਮੀਟਿ੍ਰਕ ਟਨ, ਐੱਫ਼. ਸੀ. ਆਈ. ਵੱਲੋਂ 3841, ਮਾਰਕਫੈੱਡ ਵੱਲੋਂ 20667 ਮੀਟਿ੍ਰਕ ਟਨ, ਪਨਸਪ ਵੱਲੋਂ 11062 ਮੀਟਿ੍ਰਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 3833 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।
ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।