

ਜਲੰਧਰ, 4 ਅਕਤੂਬਰ – ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ 6 ਅਕਤੂਬਰ ਨੂੰ ਜਲੰਧਰ ਵਿੱਚ ਨਿਕਲਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜਿਲ੍ਹਾ ਪ੍ਰਸ਼ਾਸਨ ਵਲੋਂ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ 6 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਮਿਊਂਸੀਪਲ ਕਾਰਪੋਰੇਸ਼ਨ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕਾਲਜ ਅਤੇ ਆਈ.ਟੀ.ਆਈ.ਜ਼ ਵਿੱਚ ਛੁੱਟੀ ਰਹੇਗੀ।ਇਹ ਫੈਸਲਾ ਸ਼ਹਿਰ ਵਿੱਚ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਦੇ ਪ੍ਰਬੰਧਾਂ ਅਤੇ ਸੁਰੱਖਿਆ ਦੇ ਪੂਰੇ ਇੰਤਜ਼ਾਮਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।