National

ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 14.78 ਕਰੋੜ ਤੋਂ ਪਾਰ ਹੋਈ

ਪਿਛਲੇ 24 ਘੰਟਿਆਂ ਵਿੱਚ 25 ਲੱਖ ਤੋਂ ਵੱਧ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ

ਪਿਛਲੇ 24 ਘੰਟਿਆਂ ਦੌਰਾਨ 2.60 ਲੱਖ ਤੋਂ ਵੱਧ ਰਿਕਵਰੀਆਂ ਦਰਜ

5 ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਰਿਪੋਰਟ ਨਹੀਂ

ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 14.78 ਕਰੋੜ ਨੂੰ ਪਾਰ ਕਰ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 21,18,435 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 14,78,27,367 ਖੁਰਾਕਾਂ ਦਿੱਤੀਆਂ ਗਈਆਂ ਹਨ  । ਇਨ੍ਹਾਂ ਵਿੱਚ 93,47,775 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 61,06,237 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,22,21,975 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 65,26,378 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 5,10,85,677 (ਪਹਿਲੀ ਖੁਰਾਕ ) ਅਤੇ 93,37,292  (ਦੂਜੀ ਖੁਰਾਕ), ਅਤੇ 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 5,02,74,581 (ਪਹਿਲੀ ਖੁਰਾਕ) ਅਤੇ 29,27,452 (ਦੂਜੀ ਖੁਰਾਕ) ਸ਼ਾਮਲ ਹਨ ।

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਤੋਂ  60 ਸਾਲ

60 ਸਾਲ ਤੋਂ ਵੱਧ

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

93,47,775

61,06,237

1,22,21,975

65,26,378

5,02,74,581

29,27,452

5,10,85,677

93,37,292

14,78,27,367

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 67.26 ਫੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।

 

ਪਿਛਲੇ 24 ਘੰਟਿਆਂ ਦੌਰਾਨ 25 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।

 ਟੀਕਾਰਕਨ ਮੁਹਿੰਮ ਦੇ 102 ਵੇਂ ਦਿਨ (27 ਅਪ੍ਰੈਲ, 2021) ਨੂੰ, 25,56,182 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 15,69,000 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 22,989 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ ਅਤੇ 9,87,182 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

ਤਾਰੀਖ: 27 ਅਪ੍ਰੈਲ, 2021 (102 ਵੇਂ ਦਿਨ)

ਸਿਹਤ ਸੰਭਾਲ

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ

ਖੁਰਾਕ

ਦੂਜੀ

ਖੁਰਾਕ

ਪਹਿਲੀ ਖੁਰਾਕ

ਦੂਜੀ

ਖੁਰਾਕ

ਪਹਿਲੀ

ਖੁਰਾਕ

ਦੂਜੀ

ਖੁਰਾਕ

ਪਹਿਲੀ

ਖੁਰਾਕ

ਦੂਜੀ

ਖੁਰਾਕ

ਪਹਿਲੀ

ਖੁਰਾਕ

ਦੂਜੀ

ਖੁਰਾਕ

23,006

45,519

1,11,717

1,00,386

9,26,343

2,35,076

5,07,934

6,06,201

15,69,000

9,87,182

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,48,17,371 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 82.33 ਫੀਸਦ ਦਰਜ ਕੀਤੀ ਜਾ ਰਹੀ ਹੈ ।

ਪਿਛਲੇ 24 ਘੰਟਿਆਂ ਦੌਰਾਨ 2,61,162 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

ਦਸ ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 79.01 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।

 

ਪਿਛਲੇ 24 ਘੰਟਿਆਂ ਦੌਰਾਨ 3,60,960 ਨਵੇਂ ਕੇਸ ਸਾਹਮਣੇ ਆਏ ਹਨ।

ਦਸ  ਰਾਜਾਂ – ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲ, ਛੱਤੀਸਗੜ੍ਹ, ਪੱਛਮੀ ਬੰਗਾਲ, ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਵਿੱਚੋਂ 73.59 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 66,358 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚੋਂ 32,921 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਕੇਰਲ ਵਿੱਚ 32,819 ਨਵੇਂ ਮਾਮਲੇ ਦਰਜ ਹੋਏ ਹਨ ।

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 29,78,709 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 16.55 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 96,505 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

9 ਸੂਬੇ, ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 71.91 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

ਕੌਮੀ ਪੱਧਰ ‘ਤੇ ਕੁੱਲ ਮੌਤ ਦਰ ਲਗਾਤਾਰ ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਇਹ 1.12 ਫ਼ੀਸਦ ‘ਤੇ ਖੜੀ ਹੈ ।

ਪਿਛਲੇ 24 ਘੰਟਿਆਂ ਦੌਰਾਨ 3,293 ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 78.53 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (895) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਦਿੱਲੀ ਵਿੱਚ ਰੋਜ਼ਾਨਾ 381 ਮੌਤਾਂ ਦਰਜ ਕੀਤੀਆਂ ਗਈਆਂ ਹਨ ।

 

5 ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ  ਨਹੀਂ ਕੀਤਾ ਗਿਆ ਹੈ ।

ਇਹ ਹਨ –  ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਲਕਸ਼ਦੀਪ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼, ਅਤੇ ਅੰਡੇਮਾਨ ਤੇ ਨਿਕੋਬਾਰ ਟਾਪੂ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!