
ਬਜ਼ੁਰਗ ਸਾਡੇ ਘਰਾਂ ਦਾ ਸ਼ਰਮਾਇਆ, ਇਨ੍ਹਾਂ ਲਈ ਵੱਧ ਤੋਂ ਵੱਧ ਸਮਾਂ ਕੱਢੋ: ਮੀਤ ਹੇਅਰ
ਵਿਧਾਇਕ ਪੰਡੋਰੀ, ਵਿਜੈ ਸਿੰਗਲਾ, ਬਣਾਂਵਾਲੀ ਤੇ ਲਾਡੀ ਢੌਂਸ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ
ਮਾਨਸਾ, 12 ਅਕਤੂਬਰ:ਸੰਗਰੂਰ ਤੋ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਨਾਨੀ ਸ੍ਰੀਮਤੀ ਰਤਨ ਕੌਰ ਪਤਨੀ ਸਵਰਗਵਾਸੀ ਸੂਬੇਦਾਰ ਆਤਮਾ ਸਿੰਘ ਧਾਲੀਵਾਲ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਇਥੇ ਵਿਸ਼ਵਕਰਮਾ ਭਵਨ ਮਾਨਸਾ ਵਿਖੇ ਹੋਈ। ਇਸ ਮੌਕੇ ਵੱਖ ਵੱਖ ਰਾਜਸੀ ਆਗੂਆਂ, ਪ੍ਰਸ਼ਾਸਨਿਕ ਤੇ ਸਮਾਜਿਕ ਸਖਸ਼ੀਅਤਾਂ ਅਤੇ ਵੱਖ ਵੱਖ ਵਰਗਾਂ ਦੇ ਮੋਹਤਬਰ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਂਟ ਕੀਤੀਆ ਗਈਆਂ।ਮਾਤਾ ਰਤਨ ਕੌਰ ਆਪਣੇ ਪਿੱਛੇ ਦੋ ਪੁੱਤਰ ਪਰਮਵੀਰ ਸਿੰਘ ਧਾਲੀਵਾਲ ਤੇ ਮਨਜਿੰਦਰ ਪਾਲ ਸਿੰਘ ਧਾਲੀਵਾਲ, ਦੋ ਧੀਆਂ ਪਰਮਜੀਤ ਕੌਰ ਤੇ ਸਰਬਜੀਤ ਕੌਰ ਅਤੇ ਪਰਿਵਾਰ ਛੱਡ ਗਏ। ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਅੰਤਿਮ ਅਰਦਾਸ। ਇਸ ਮੌਕੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਮਾਨਸਾ ਤੋਂ ਵਿਧਾਇਕ ਵਿਜੈ ਸਿੰਗਲਾ, ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਧਰਮਕੋਟ ਤੋਂ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਢੌਂਸ ਨੇ ਬੋਲਦਿਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਉਨ੍ਹਾਂ ਕਿਹਾ ਕਿ ਮਾਤਾ ਦੀ ਪਰਿਵਾਰ ਨੂੰ ਵੱਡੀ ਦੇਣ ਹੈ ਜਿਨ੍ਹਾਂ ਧੀਆਂ-ਪੁੱਤਰਾਂ ਨੂੰ ਚੰਗੀ ਸਿੱਖਿਆ ਤੇ ਵਧੀਆ ਸੰਸਕਾਰ ਦੇ ਕੇ ਸਮਾਜ ਵਿੱਚ ਸਨਮਾਨਯੋਗ ਰੁਤਬਾ ਦਿਵਾਇਆ। ਅੱਜ ਉਨ੍ਹਾਂ ਦੇ ਪਰਿਵਾਰ ਦਾ ਮਾਨਸਾ ਵਿੱਚ ਬਹੁਤ ਸਤਿਕਾਰ ਹੈ। ਉਨ੍ਹਾਂ ਆਪਣੇ ਅਤੇ ਪਾਰਟੀ ਤਰਫੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਆਪਣੇ ਨਾਨਕੇ ਘਰ ਬਿਤਾਏ ਬਚਪਨ ਨੂੰ ਯਾਦ ਕੀਤਾ। ਮੀਤ ਹੇਅਰ ਨੇ ਘਰ ਵਿੱਚ ਬਜ਼ੁਰਗਾਂ ਦੀ ਛਤਰ ਛਾਇਆ ਦੀ ਅਹਿਮੀਅਤ ਬਾਰੇ ਗੱਲ ਕਰਦਿਆਂ ਇਹੋ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਬਜ਼ੁਰਗਾਂ ਲਈ ਸਮਾਂ ਕੱਢਣਾ ਚਾਹੀਦਾ ਹੈ। ਬਜ਼ੁਰਗ ਬੋਹੜ ਦੀ ਛਾਂ ਵਰਗੇ ਹੁੰਦੇ ਹਨ ਜਿਨ੍ਹਾਂ ਦੀ ਘਣਛਾਂਵੀ ਥਾਂ ਥੱਲੇ ਪਰਿਵਾਰ ਨੂੰ ਤੱਤੀ ਵਾਅ ਨਹੀਂ ਲੱਗਦੀ। ਇਸ ਮੌਕੇ ਮੁਕਤਸਰ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਬਰਨਾਲਾ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਤੇ ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਏਡੀਸੀ ਪ੍ਰਵੀਨ ਕੁਮਾਰ, ਲੋਕ ਸਭਾ ਮੈਂਬਰ ਦੇ ਓਐਸਡੀ ਹਸਨਪ੍ਰੀਤ ਭਾਰਦਵਾਜ ਤੇ ਕਰਮਵੀਰ ਸਿੰਘ ਬਰਾੜ, ਰਾਜ ਸੂਚਨਾ ਕਮਿਸ਼ਨਰ ਡਾ ਭੁਪਿੰਦਰ ਸਿੰਘ ਬਾਠ, ਐਸ.ਸੀ. ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸ਼ੀਤਲ, ਆਮ ਆਦਮੀ ਪਾਰਟੀ ਦੇ ਜਿਲ੍ਹਾ ਬਰਨਾਲਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ, ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਬਾਜਵਾ, ਬਾਲੀਵੁੱਡ ਅਦਾਕਾਰ ਗੈਵੀ ਚਾਹਲ, ਸੀਨੀਅਰ ਡਿਪਟੀ ਐਡਵੋਕੇਟ ਜਨਰਲ ਤੇ ਬਾਰ ਕੌਂਸਲ ਦੇ ਮੈਂਬਰ ਹਰਗੋਬਿੰਦਰ ਸਿੰਘ ਗਿੱਲ, ਯੂਥ ਆਗੂ ਇਸ਼ਵਿੰਦਰ ਸਿੰਘ ਜੰਡੂ, ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ, ਆਮ ਆਦਮੀ ਪਾਰਟੀ ਮਾਲਵਾ ਵੈਸਟ ਦੇ ਚੇਅਰਮੈਨ ਚੁਸਪਿੰਦਰ ਸਿੰਘ ਚਾਹਲ, ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਲੇਕੇ,ਇਸਤਰੀ ਵਿੰਗ ਦੇ ਜ਼ਿਲਾ ਪ੍ਰਧਾਨ ਪਰਮਜੀਤ ਕੌਰ ਜਿਲ੍ਹਾ ਪ੍ਰਧਾਨ (ਇਸਤਰੀ ਵਿੰਗ), ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਆਪ ਦੇ ਜ਼ਿਲਾ ਜਨਰਲ ਸਕੱਤਰ ਡਾ ਭਰਪੂਰ ਸਿੰਘ, ਅੱਗਰਵਾਲ ਯੂਥ ਸਭਾ ਬਰਨਾਲਾ ਦੇ ਪ੍ਰਧਾਨ ਮੋਹਿਤ ਗਰਗ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਵਿੱਕੀ ਤੇ ਮਾਈਕਲ ਗਾਗੋਵਾਲ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਪ੍ਰਿੰਸ ਕੁਮਾਰ ਅਰੋੜਾ, ਚੇਅਰਮੈਨ ਮਾਰਕੀਟ ਕਮੇਟੀ ਗੁਰਪ੍ਰੀਤ ਸਿੰਘ ਭੁੱਲਰ, ਆਮ ਆਦਮੀ ਪਾਰਟੀ ਜਿਲ੍ਹਾ ਜਰਨਲ ਸਕੱਤਰ ਡਾਕਟਰ ਭਰਪੂਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਆਦਿ ਹਾਜ਼ਰ ਸਨ। ਇਸ ਮੌਕੇ ਮਹਾਂਸ਼ਕਤੀ ਕਲਾ ਮੰਦਿਰ ਬਰਨਾਲਾ, ਗਊਸ਼ਾਲਾ ਮਨਾਲ, ਪੰਜਾਬ ਬੈਡਮਿੰਟਨ ਐਸੋਸੀਏਸ਼ਨ ਸਮੇਤ ਮਾਨਸਾ, ਬਰਨਾਲਾ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਹੋਰ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ।