ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ ਸੰਭਾਵਤ ਟੀਚੇ ਤੋਂ ਹੋਈ ਪਾਰ
-ਮੰਡੀਆਂ ‘ਚ ਹੁਣ ਤੱਕ ਪੁੱਜੀ 843730 ਮੀਟਰਿਕ ਟਨ ਕਣਕ ਵਿਚੋਂ 840524 ਮੀਟਰਿਕ ਟਨ ਕਣਕ ਦੀ ਹੋਈ ਖ਼ਰੀਦ
-ਜ਼ਿਲ੍ਹੇ ਦੇ ਕਿਸਾਨਾਂ ਨੂੰ 1494 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ
ਪਟਿਆਲਾ, 29 ਅਪ੍ਰੈਲ:
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਇਸ ਵਾਰ ਕਣਕ ਦੀ ਭਰਵੀਂ ਆਮਦ ਸਦਕਾ ਖ਼ਰੀਦ ਸ਼ੁਰੂ ਹੋਣ ਦੇ 20 ਦਿਨ ਦੇ ਅੰਦਰ ਹੀ ਕਣਕ ਦੇ ਸੰਭਾਵਤ ਟੀਚੇ (835753 ਮੀਟਰਿਕ ਟਨ) ਨੂੰ ਪਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਿਛਲੇ ਕਣਕ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 835753 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ ਪ੍ਰੰਤੂ ਇਸ ਵਾਰ ਖ਼ਰੀਦ ਸ਼ੁਰੂ ਹੋਣ ਦੇ 20 ਦਿਨ ਅੰਦਰ ਹੀ ਪਿੱਛਲੇ ਸਾਲ ਆਈ ਕਣਕ ਨਾਲ ਵੱਧ ਕਣਕ ਮੰਡੀਆਂ ‘ਚ ਪੁੱਜ ਚੁੱਕੀ ਹੈ ਅਤੇ ਅੱਜ ਮੰਡੀਆਂ ‘ਚ ਪੁੱਜੀ ਕਣਕ ਤੋਂ ਬਾਅਦ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕੁੱਲ ਕਣਕ ਦੀ ਆਮਦ 843730 ਮੀਟਰਿਕ ਟਨ ਹੋ ਗਈ ਹੈ ਅਤੇ ਮੰਡੀਆਂ ‘ਚ ਪੁੱਜੀ ਕਣਕ ਵਿਚੋਂ 840524 ਮੀਟਰਿਕ ਟਨ ਕਣਕ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਮੰਡੀਆਂ ‘ਚ ਆਈ ਕਣਕ ਦਾ 99 ਫ਼ੀਸਦੀ ਤੋਂ ਵਧੇਰੇ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦੀ ਗਈ ਕਣਕ ਦੀ ਕਿਸਾਨਾਂ ਨੂੰ ਹੁਣ ਤੱਕ 1494.91 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਜੋ ਕਿ ਹੁਣ ਤੱਕ ਖ਼ਰੀਦੀ ਕਣਕ ਦਾ 92.41 ਫ਼ੀਸਦੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ 72.40 ਫ਼ੀਸਦੀ ਕਣਕ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕਿ ਅੱਜ ਮੰਡੀਆਂ ‘ਚ 8660 ਮੀਟਰਿਕ ਟਨ ਕਣਕ ਪੁੱਜੀ ਅਤੇ 8899 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਅਤੇ ਹੁਣ ਤੱਕ ਖ਼ਰੀਦੀ ਕਣਕ ਵਿੱਚੋਂ ਪਨਗਰੇਨ ਨੇ ਕੁਲ 214186 ਮੀਟਰਿਕ ਟਨ, ਮਾਰਕਫੈਡ ਨੇ ਕੁਲ 212890 ਮੀਟਰਿਕ ਟਨ, ਪਨਸਪ ਨੇ 212494 ਮੀਟਰਿਕ ਟਨ, ਵੇਅਰ ਹਾਊਸ ਨੇ 141657 ਮੀਟਰਿਕ ਟਨ, ਐਫ.ਸੀ.ਆਈ ਨੇ ਕੁਲ 59147 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 150 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ।
ਜ਼ਿਲੇ ਦੀਆਂ ਮੰਡੀਆਂ ਵਿਚ 380764 ਮੀਟਰਕ ਟਨ ਕਣਕ ਦੀ ਆਮਦ ਵਿਚੋਂ 374332 ਮੀਟਰਕ ਟਨ ਦੀ ਖਰੀਦ
ਕਿਸਾਨਾਂ ਨੂੰ ਫਸਲ ਦੀ 84 ਫੀਸਦ ਅਦਾਇਗੀ ਕੀਤੀ
ਗੁਰਦਾਸਪੁਰ, 29 ਅਪ੍ਰੈਲ ( ) ਜ਼ਿਲਾ ਪ੍ਰਸ਼ਾਸ਼ਨ ਵਲੋਂ ਦਾਣਾ ਮੰਡੀਆਂ ਵਿਚ ਜਿਥੇ ਕਣਕ ਦੀ ਖਰੀਦ ਤੇ ਚੁਕਾਈ ਪ੍ਰਕਿਰਿਆ ਨਿਰਵਿਘਨ ਚਲਾਈ ਰਹੀ ਹੈ, ਜ਼ਿਲੇ ਦੀਆਂ ਮੰਡੀਆਂ ਵਿਚ 380764 ਮੀਟਰਕ ਟਨ ਕਣਕ ( 28 ਅਪ੍ਰੈਲ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 374332 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 101744 ਮੀਟਰਕ ਟਨ, ਮਾਰਕਫੈੱਡ ਵਲੋਂ 93384 ਮੀਟਰਕ ਟਨ, ਪਨਸਪ ਵਲੋਂ 90488 ਮੀਟਰਕ ਟਨ, ਵੇਅਰਹਾਊਸ ਵਲੋਂ 54304 ਅਤੇ ਐਫ.ਸੀ.ਆਈ ਵਲੋਂ 34414 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿਚੋਂ 56 ਫੀਸਦ ਫਸਲ ਦੀ ਚੁਕਾਈ ਹੋ ਚੁੱਕੀ ਹੈ ਤੇ ਚੁਕਾਈ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਕਿਸਾਨਾਂ ਨੂੰ 497 ਕਰੋੜ 22 ਲੱਖ ਰੁਰਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 84 ਫੀਸਦ ਬਣਦੀ ਹੈ।
ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਗੁਰਦਾਸਪੁਰ ਸ੍ਰੀਮਤੀ ਐਸ.ਦੇਵਗਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਖਰੀਦਣ ਤੇ ਚੁਕਾਈ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਗਈ ਹੈ ਅਤੇ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਨੂੰ ਪੂਰਾ ਕੀਤਾ ਗਿਆ ਹੈ ਤਾਂ ਜੋ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ‘ਅਨਾਜ ਖਰੀਦ ਪੋਰਟਲ’ ਤੇ ਰਜਿਸ਼ਟਰੇਸ਼ਨ ਕਰਨ ਸਬੰਧੀ ਮੰਡੀਆਂ ਵਿਚ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ ਅਤੇ ਸਪੈਸ਼ਲ ਟੀਮਾਂ ਵਲੋ ਮੰਡੀਆਂ ਵਿਚ ਬੈਠ ਕੇ ਕਿਸਾਨ ਤੇ ਆੜ੍ਹਤੀਆਂ ਨੂੰ ਪੋਰਟਲ ਤੇ ਰਜਿਸ਼ਟਰੇਸ਼ਨ ਸਬੰਧੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਉਨਾਂ ਨੇ ਅੱਗੇ ਦੱਸਿਆ ਕਿ ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਕੋਵਿਡ ਬਿਮਾਰੀ ਤੋਂ ਬਚਾਅ ਲਈ ਵਿਸ਼ੇਸ ਪ੍ਰਬੰਧ ਹਨ। ਮੰਡੀਆਂ ਵਿਚ ਸ਼ੈਨਾਟਾਇਜ਼ਰ ਅਤੇ ਮਸਾਕ ਉਪਲੱਬਧ ਹਨ ਅਤੇ ਪੀਣ ਲਈ ਸਾਫ ਪਾਣੀ ਆਦਿ ਵਿਵਸਥਾ ਮੁਹੱਈਆ ਕਰਵਾਈ ਗਈ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ, ਤਾਂ ਜੋ ਉਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਪ੍ਰਸ਼ਾਸਨ ਕਣਕ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।
ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਰਕ ਟਨ ਤੋਂ ਪਾਰ
*ਵੱਖ-ਵੱਖ ਏਜੰਸੀਆਂ ਵੱਲੋਂ ਹੁਣ ਤੱਕ 212231 ਮੀਟਿ੍ਰਕ ਟਨ ਕਣਕ ਦੀ ਖ਼ਰੀਦ
*ਕਿਸਾਨਾਂ ਨੂੰ ਕਰੀਬ 350 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ
ਨਵਾਂਸ਼ਹਿਰ, 29 ਅਪ੍ਰੈਲ :
ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 212231 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 63287 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 48594 ਮੀਟਿ੍ਰਕ ਟਨ, ਪਨਸਪ ਵੱਲੋਂ 46841 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 26169 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 27340 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਲਈ ਜ਼ਿਲੇ ਵਿਚ ਹੁਣ ਤੱਕ ਕਿਸਾਨਾਂ ਨੂੰ 349.69 ਕਰੋੜ ਰੁਪਏ ਦੀ ਅਦਾਇਗੀ ਉਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 106.79 ਕਰੋੜ, ਮਾਰਕਫੈੱਡ ਵੱਲੋਂ 83.33 ਕਰੋੜ, ਪਨਸਪ ਵੱਲੋਂ 83.12 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 45.56 ਅਤੇ ਐਫ. ਸੀ. ਆਈ ਵੱਲੋਂ 30.89 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਵਿਚ ਤੇਜ਼ੀ ਲਿਆਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 117743 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਇਸ ਸਮੇਂ ਤੱਕ ਜ਼ਿਲੇ ਵਿਚ 114520 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ ਜਦਕਿ ਇਸ ਵੇਲੇ ਪਿਛਲੇ ਸਾਲ ਨਾਲੋਂ ਕਰੀਬ ਦੁੱਗਣੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਖ਼ਰੀਦ ਕੇਂਦਰਾਂ ਵਿਚ ਜਿਥੇ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉਥੇ ਕੋਵਿਡ ਮਹਾਮਾਰੀ ਤੋਂ ਸੁਰੱਖਿਆ ਲਈ ਵੀ ਸਾਰੇ ਇਹਤਿਆਤ ਵਰਤੇ ਜਾਣੇ ਯਕੀਨੀ ਬਣਾਏ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ, ਤਾਂ ਜੋ ਮੌਕੇ ’ਤੇ ਹੀ ਖ਼ਰੀਦ ਹੋ ਸਕੇ।
ਤਰਨ ਤਾਰਨ
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 525 ਕਰੋੜ 16 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ 5,11,810 ਮੀਟ੍ਰਿਕ ਟਨ ਕਣਕ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,02,590 ਮੀਟ੍ਰਿਕ ਟਨ ਕਣਕ ਦੀ ਖਰੀਦ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੋ ਚੁੱਕੀ ਹੈ 1,12,463 ਮੀਟਰਿਕ ਟਨ ਕਣਕ ਦੀ ਚੁਕਾਈ
ਤਰਨ ਤਾਰਨ, 29 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ 28 ਅਪ੍ਰੈਲ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 525 ਕਰੋੜ 16 ਲੱਖ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ 28 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,11,810 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,02,590 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 28 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 5,02,590 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,42,201 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,09,390 ਮੀਟ੍ਰਿਕ ਟਨ, ਪਨਸਪ ਵੱਲੋਂ 95690 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 75581 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 79728 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ 28 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 112463 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।