*ਕਰੋੜਾਂ ਦੇ ਭ੍ਰਿਸ਼ਟਾਚਾਰ ਦਾ 13 ਨੁਕਤਿਆਂ ਵਾਲਾ ਕੇਸ ਵਿਜੀਲੈਂਸ ਬਿਊਰੋ ਨੂੰ ਸੌਂਪਿਆ
ਦਿੱਲੀ ਦੇ ਲਾਲ ਕਿਲ੍ਹੇ ਦੇ ਨੇੜੇ ਸ਼ਾਮ ਕਰੀਬ 6:52 ਵਜੇ ਇੱਕ ਚਲਦੀ ਕਾਰ ਵਿਚ ਜ਼ਬਰਦਸਤ ਧਮਾਕਾ ਹੋਇਆ। ਇਸ ਹਾਦਸੇ ਵਿਚ 10 ਲੋਕਾਂ ਦੀ ਮੌਤ ਹੋ ਗਈ ਹੈ ਤੇ 30 ਲੋਕ ਜਖਮੀ ਹੋਏ ਹਨ। ਧਮਾਕੇ ਤੋਂ ਬਾਅਦ ਇਲਾਕੇ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਹੈ । ਮੌਕੇ ‘ਤੇ ਐਨਆਈਏ (NIA) ਅਤੇ ਐਨਐਸਜੀ (NSG) ਦੀਆਂ ਟੀਮਾਂ ਪਹੁੰਚ ਗਈਆਂ ਹਨ ਅਤੇ ਜਾਂਚ ਜਾਰੀ ਹੈ। ਜਖਮੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਧਮਾਕੇ ਦੇ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ।
