Punjab

ਚੁੱਘ ਨੇ ਆਪਣੀ ਆਦਤ ਅਨੁਸਾਰ ਅਨਾਜ ਵੰਡ ਸਬੰਧੀ ਗਲਤ ਅੰਕੜੇ ਪੇਸ਼ ਕੀਤੇ: ਆਸ਼ੂ 

ਕਣਕ ਦੀ ਖਰੀਦ ਕਾਰਜ ਮੁਕੰਮਲ ਹੋਣ ਉਪਰੰਤ 16 ਮਈ ਤੋਂ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਚੱਲ ਰਹੀ ਹੈ ਅਨਾਜ ਵੰਡ

ਭਾਰਤ ਸਰਕਾਰ ਵੱਲੋਂ ਤੈਅ ਅੰਤਿਮ ਮਿਤੀ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ ਅਨਾਜ ਵੰਡ ਦਾ ਕਾਰਜ

ਚੰਡੀਗੜ੍ਹ, 24 ਮਈ ()  :  ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ  ਭਾਰਤ ਭੂਸ਼ਨ ਆਸ਼ੂ ਨੇ  ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕੌਮੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਰਜਿਸਟਰ ਲਾਭਪਾਤਰੀਆਂ ਨੂੰ  ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਵਾਧੂ ਤੋਰ ਤੇ  ਅਨਾਜ ਵੰਡ ਦਾ ਕਾਰਜ ਰਾਜ ਵਿਚ ਕਣਕ ਦੇ ਖਰੀਦ ਸੀਜ਼ਨ ਮੁਕੰਮਲ ਹੋਣ ੳੁਪਰੰਤ 16 ਮਈ 2021 ਨੂੰ ਸ਼ੁਰੂ ਕਰ ਦਿੱਤਾ ਗਿਆ ਸੀ ਜਦਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਤਰੁਣ ਚੁੱਘ ਵਲੋਂ ਸਿਰਫ ਸਿਆਸੀ ਲਾਹਾ ਖੱਟਣ ਲਈ ਅਾਪਣੀ ਆਦਤ ਅਨੁਸਾਰ ਅਨਾਜ ਵੰਡ ਸਬੰਧੀ ਗਲਤ ਅੰਕੜੇ ਪੇਸ਼ ਕੀਤੇ ਗਏ ਹਨ।

ਆਸ਼ੂ ਨੇ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਲੋਂ ਸੂਬੇ ਵਿਚ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ  3500 ਦੇ ਕਰੀਬ ਖਰੀਦ ਕੇਂਦਰ ਸਥਾਪਤ ਕੀਤੇ ਸਨ ਅਤੇ ਸਾਰੇ ਮੁਲਾਜ਼ਮ ਅਤੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਇਆ ਗਿਆ ਸੀ ਅਤੇ ਜਿਵੇਂ ਹੀ 13 ਮਈ 2021 ਨੂੰ ਕਣਕ ਦੀ ਖਰੀਦ ਮੁਕੰਮਲ ਹੋਈ ਉਸ ਤੋਂ ਬਾਅਦ 16 ਮਈ 2021 ਨੂੰ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਬੀਤੇ 8 ਦਿਨਾਂ ਵਿਚ  ਪੰਜਾਬ ਸਰਕਾਰ ਨੂੰ ਅਲਾਟ ਹੋਏ ਅਨਾਜ ਵਿਚੋ 98224 ਮੀਟ੍ਰਿਕ ਟਨ ਕਣਕ ਦੀ ਚੁਕਾਈ ਐਫ.ਸੀ.ਆਈ.ਦੇ ਗੁਦਾਮਾਂ ਤੋਂ ਕਰ ਲੲੀ ਗੲੀ ਹੈ ਜ਼ੋ ਕਿ ਕੁਲ ਜਾਰੀ ਅਨਾਜ ਦਾ 69 ਫ਼ੀਸਦ ਬਣਦਾ ਹੈ।

 ਆਸ਼ੂ ਨੇ ਦੱਸਿਆ ਕਿ ਅੱਜ ਮਿਤੀ 24 ਮਈ 2021 ਨੂੰ ਸਵੇਰੇ 10:00 ਤੱਕ 15705 ਐਮ.ਟੀ.ਕਣਕ ਦੀ ਵੰਡ ਲਾਭਪਾਤਰੀਆਂ ਨੂੰ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਅਨਾਜ ਵੰਡ ਦੌਰਾਨ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਥੋੜੇ ਥੋੜੇ ਲਾਭਪਾਤਰੀਆਂ ਨੂੰ ਬੁਲਾ ਕੇ ਵੰਡ ਕੀਤੀ ਜਾ ਰਹੀ ਹੈ।

ਖੁਰਾਕ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਨੇ ਆਪਣੇ ਬਿਆਨ ਵਿੱਚ  ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਵਿਚ 75 ਫੀਸਦੀ ਅਨਾਜ ਵੰਡਣ ਦੀ ਗੱਲ ਕਹੀ ਹੈ ਅਤੇ ਉਨ੍ਹਾਂ ਨੂੰ ਇਹ ਗੱਲ ਕਹਿਣ ਤੋਂ ਪਹਿਲਾਂ ਇਹ ਦੇਖਣਾ ਚਾਹੀਦਾ ਸੀ ਕਿ ਇਨ੍ਹਾਂ ਰਾਜਾਂ ਵਿਚ ਕਿਸੇ ਫ਼ਸਲ ਦੀ ਖਰੀਦ ਨਹੀਂ ਚੱਲ ਰਹੀ ਸੀ ਜਦਕਿ ਪੰਜਾਬ ਰਾਜ ਵਿਚ ਇਸ ਸਮੇਂ ਦੌਰਾਨ ਰਿਕਾਰਡ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਕਾਰਜ ਨੇਪਰੇ ਚਾੜ੍ਹਿਆ ਗਿਆ ਹੈ।

  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤੋਂ ਇਲਾਵਾ  ਪੰਜਾਬ ਸਰਕਾਰ ਵਲੋਂ ਸਟੇਟ ਸਪੋਂਸਡ ਸਕੀਮ  ਅਧੀਨ ਰਜਿਸਟਰਡ 8,78,184 ਲਾਭਪਾਤਰੀਆਂ ਨੂੰ ਵੀ ਅਨਾਜ ਦੀ ਵੰਡ ਕੀਤੀ ਜਾ ਰਹੀਂ ਹੈ।

 ਅਖੀਰ ਵਿਚ  ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ  ਇਸ ਅਨਾਜ ਵੰਡ ਲਈ ਕੇਂਦਰ ਸਰਕਾਰ ਵੱਲੋਂ ਕਾਰਜ ਮੁਕੰਮਲ ਕਰਨ ਲਈ   ਤੈਅ ਮਿਤੀ 30 ਜੂਨ 2021  ਤੋਂ ਪਹਿਲਾਂ ਅਨਾਜ ਵੰਡ ਦਾ ਕਾਰਜ ਨੇਪਰੇ ਚਾੜ ਦੇਵੇਗੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!