National

ਭਾਰਤ ਵਿੱਚ ਲਗਾਤਾਰ ਦੂਜੇ ਦਿਨ 1 ਲੱਖ ਤੋਂ ਘੱਟ ਨਵੇਂ ਕੇਸ ਰਿਪੋਰਟ ਹੋਏ, ਐਕਟਿਵ ਮਾਮਲਿਆਂ ਵਿੱਚ 72,287 ਕੇਸਾਂ ਦੀ ਗਿਰਾਵਟ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 57 ਦਿਨਾਂ ਬਾਅਦ 13 ਲੱਖ (12,31,415) ਤੋਂ ਘੱਟ ਦਰਜ

ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਵਿੱਚ 72,287 ਕੇਸਾਂ ਦੀ ਗਿਰਾਵਟ

ਲਗਾਤਾਰ 27ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 94 .55 ਫੀਸਦ ਹੋਈ

ਰੋਜ਼ਾਨਾ ਪੌਜ਼ੀਟਿਵਿਟੀ ਦਰ ਗਿਰਾਵਟ ਤੋਂ ਬਾਅਦ 4.66 ਫੀਸਦ ਹੋਈ; ਲਗਾਤਾਰ 16ਵੇਂ ਦਿਨ 10 ਫੀਸਦ ਤੋਂ ਘੱਟ ਦਰਜ

ਪਿਛਲੇ 24 ਘੰਟਿਆਂ ਵਿੱਚ 27.7 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ 92,596 ਰੋਜ਼ਾਨਾ ਨਵੇਂ ਕੇਸ ਸਾਹਮਣੇ ਆਏ ਹਨ । ਦੇਸ਼ ਵਿੱਚ ਹੁਣ ਲਗਾਤਾਰ ਦੂਜੇ ਦਿਨ 1 ਲੱਖ ਤੋਂ ਘੱਟ ਨਵੇਂ ਕੇਸ ਦਰਜ ਕੀਤੇ ਗਏ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ  ਦੁਆਰਾ ਕੀਤੇ ਜਾ ਰਹੇ ਸਾਂਝੇ ਯਤਨਾਂ “ਸਮੁੱਚੀ ਸਰਕਾਰ” ਦੀ ਪਹੁੰਚ ਦਾ ਹੀ ਨਤੀਜਾ ਹੈ ।

 

Image

 

ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਦੇਸ਼ ਵਿੱਚ ਕੁੱਲ

ਐਕਟਿਵ  ਮਾਮਲਿਆਂਦੀ ਗਿਣਤੀ  ਘਟ ਕੇ ਅੱਜ 12,31,415 ਦਰਜ ਕੀਤੀ ਜਾ ਰਹੀ ਹੈ । ਮਾਮਲਿਆਂ

ਦੀ ਗਿਣਤੀ ਲਗਾਤਾਰ 9 ਦਿਨਾਂ ਤੋਂ 20 ਲੱਖ ਤੋਂ ਘੱਟ ਰਿਪੋਰਟ ਹੋ ਰਹੀ ਹੈ ।

 

ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 72,287 ਮਾਮਲਿਆਂ ਦੀ ਸ਼ੁੱਧ ਗਿਰਾਵਟ

ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 4.23 ਫੀਸਦ ਬਣਦਾ ਹੈ ।

 

Image

 

ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ. ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ

ਰਿਕਵਰੀਆਂ, ਲਗਾਤਾਰ 27 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ

ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 1,62,664 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।

 

 

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 70,068 ਵੱਧ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।

 

Image

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,75,04,126 ਵਿਅਕਤੀ ਪਹਿਲਾਂ ਹੀ

ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 1,62,664 ਮਰੀਜ਼ ਠੀਕ ਹੋ ਚੁੱਕੇ ਹਨ।

ਇਸ ਨਾਲ ਹੁਣ ਕੁੱਲ ਰਿਕਵਰੀ ਦਰ 94.55 ਫ਼ੀਸਦ ਬਣਦੀ ਹੈ। ਜਿਹੜੀ ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

 

Image

 

ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 19,85,967 ਟੈਸਟ ਕੀਤੇ ਗਏ ਹਨ ਅਤੇ ਭਾਰਤ ਨੇ ਹੁਣ ਤੱਕ ਕੁੱਲ

ਮਿਲਾ ਕੇ 37 ਕਰੋੜ (37,01,93,563) ਤੋਂ ਵੱਧ ਟੈਸਟ ਕੀਤੇ ਹਨ।

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ,ਉਥੇ ਹਫਤਾਵਾਰੀ ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 5.66 ਫੀਸਦ ‘ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 4.66 ਫੀਸਦ ‘ਤੇ ਖੜੀ ਹੈ। ਇਹ ਹੁਣ ਲਗਾਤਾਰ 16 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।

 

Image

 

 

ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਦੇਸ਼ ਭਰ ਵਿੱਚ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਕੁੱਲ ਗਿਣਤੀ ਅੱਜ 23.90

ਕਰੋੜ ਤੋਂ ਪਾਰ ਹੋ ਗਈ ਹੈ । ਪਿਛਲੇ 24 ਘੰਟਿਆਂ ਵਿੱਚ 27,76,096 ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।

 

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 33,44,533 ਸੈਸ਼ਨਾਂ ਰਾਹੀਂ

ਕੋਵਿਡ-19 ਟੀਕਿਆਂ ਦੀਆਂ ਕੁੱਲ 23,90,58,360 ਖੁਰਾਕਾਂ ਦਿੱਤੀਆਂ ਗਈਆਂ ਹਨ ।

 

ਇਨ੍ਹਾਂ ਵਿੱਚ ਸ਼ਾਮਲ ਹਨ-

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

99,96,113

ਦੂਜੀ ਖੁਰਾਕ

68,94,206

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,63,86,094

ਦੂਜੀ ਖੁਰਾਕ

87,28,340

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

3,18,51,951

ਦੂਜੀ ਖੁਰਾਕ

3,18,313

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

7,26,04,407

ਦੂਜੀ ਖੁਰਾਕ

1,15,39,053

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6,12,98,568

ਦੂਜੀ ਖੁਰਾਕ

1,94,41,315

ਕੁੱਲ

23,90,58,360

 

Related Articles

Leave a Reply

Your email address will not be published. Required fields are marked *

Back to top button
error: Sorry Content is protected !!