ਪੰਜਾਬੀਆਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ।
ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਗਰੀਬਾਂ ਅਤੇ ਮਜ਼ਦੂਰ ਵਰਗ ਦੀ ਰੋਜ਼ੀ-ਰੋਟੀ ਦਾ ਮੁੱਖ ਸਹਾਰਾ ਰਹੀ ਮਨਰੇਗਾ ਸਕੀਮ ਵਿੱਚ ਤਬਦੀਲੀਆਂ ਕਰ ਕੇ ਗਰੀਬ ਪਰਿਵਾਰਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਇਸ ਕਦਮ ਨੂੰ ਗਰੀਬ ਵਿਰੋਧੀ ਅਤੇ ਮਜ਼ਦੂਰ ਵਿਰੋਧੀ ਕਰਾਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸਾਫ਼ ਕੀਤਾ ਹੈ ਕਿ ਮਨਰੇਗਾ ਹੇਠ ਰੋਜ਼ਗਾਰ ਘਟਾਉਣ ਜਾਂ ਫੰਡਾਂ ਵਿੱਚ ਕਟੌਤੀ ਕਰਨ ਨਾਲ ਪਿੰਡਾਂ ਦੇ ਲੱਖਾਂ ਪਰਿਵਾਰ ਪ੍ਰਭਾਵਿਤ ਹੋਣਗੇ। ਇਸ ਧੱਕੇਸ਼ਾਹੀ ਦੇ ਵਿਰੋਧ ਵਿੱਚ ਅਤੇ ਪੰਜਾਬੀਆਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ।
ਸਰਕਾਰ ਨੇ ਕਿਹਾ ਕਿ ਇਹ ਵਿਸ਼ੇਸ਼ ਇਜਲਾਸ ਮਨਰੇਗਾ ਸਕੀਮ ਦੀ ਰੱਖਿਆ ਲਈ ਮਜ਼ਬੂਤ ਪ੍ਰਸਤਾਵ ਪਾਸ ਕਰੇਗਾ ਅਤੇ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ, ਤਾਂ ਜੋ ਗਰੀਬਾਂ ਅਤੇ ਮਜ਼ਦੂਰਾਂ ਦੇ ਹੱਕ ਸੁਰੱਖਿਅਤ ਰਹਿਣ।
