ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਮੁੱਦੇ ’ਤੇ ਨੈਸ਼ਨਲ ਐਸਸੀ ਕਮੀਸ਼ਨ ਨੇ ਕੀਤਾ 17 ਜੂਨ ਨੂੰ ਪੰਜਾਬ ਦੇ ਚੀਫ ਸੈਕੇਟਰੀ ਨੂੰ ਦਿੱਲੀ ਤਲਬ
ਪੋਸਟ ਮੈਟਰਿਕ ਸਕਾਲਰਸ਼ਿਪ ਵਿੱਚ ਹੋਈ ਗੜਬੜੀਆਂ ’ਤੇ ਪੰਜਾਬ ਦੇ ਚੀਫ ਸੈਕੇਟਰੀ ਨੂੰ ਨੈਸ਼ਨਲ ਐਸਸੀ ਕਮੀਸ਼ਨ ਨੇ ਦਿੱਲੀ ਕੀਤਾ ਤਲਬ
ਚੰਡੀਗੜ, 11 ਜੂਨ ( )- ਪੰਜਾਬ ਭਰ ਵਿੱਚ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੇਸ਼ ਆ ਰਹੀ ਸਮਸਿਆਵਾਂ ਦੇ ਯੋਗ ਹੱਲ ਲਈ ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਦੁਆਰਾ ਪੰਜਾਬ ਸਰਕਾਰ ਨੂੰ ਤਿੰਨ ਵੱਖ-ਵੱਖ ਨੋਟਿਸ ਭੇਜੇ ਗਏ, ਤਿੰਨਾਂ ਦਾ ਜਵਾਬ ਦੇਣ ਦੀ ਨਿਰਧਾਰਤ ਸਮੇਂ ਸੀਮਾ ਖ਼ਤਮ ਹੋਣ ਤੱਕ ਕੋਈ ਜਵਾਬ ਨਹੀਂ ਆਇਆ, ਇੰਨਾ ਹੀ ਨਹੀਂ ਉਸਦੇ ਬਾਅਦ 10 ਜੂਨ ਤੱਕ ਵੀ ਕੋਈ ਜਵਾਬ ਨਹੀਂ ਆਇਆ, ਇਸ ਨੂੰ ਧਿਆਨ ਵਿਚ ਰੱਖਦਿਆਂ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਪੰਜਾਬ ਦੇ ਮੁੱਖ ਸਕੱਤਰ ਦੇ ਨਾਲ ਤਿੰਨ ਹੋਰ ਅਫਸਰਾਂ ਨੂੰ 17 ਜੂਨ ਨੂੰ ਦਿੱਲੀ ਤਲਬ ਕੀਤਾ ਹੈ।
ਕਮੀਸ਼ਨ ਨੇ ਤਿੰਨ ਨੋਟਿਸ ਜਾਰੀ ਕੀਤੇ ਜਿਸ ਵਿੱਚ 25 ਮਈ ਨੂੰ ਜਾਰੀ ਕੀਤੇ ਗਏ 15 ਦਿਨ ਦੇ ਨੋਟਿਸ ਦਾ ਹੁਣ ਤੱਕ ਕੋਈ ਜਵਾਬ ਨਹੀਂ ਆਇਆ, 7 ਜੂਨ ਅਤੇ 10 ਜੂਨ ਨੂੰ ਤੁਰੰਤ ਜਵਾਬ ਦੇਣ ਲਈ ਜਾਰੀ ਕੀਤੇ ਨੋਟਿਸਾਂ ਦਾ ਵੀ ਕੋਈ ਜਵਾਬ ਪੰਜਾਬ ਸਰਕਾਰ ਨੇ ਹੁਣ ਤੱਕ ਨਹੀਂ ਦਿੱਤਾ।
ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਨੇ ਪੰਜਾਬ ਦੀ ਮੁੱਖ ਸਕੱਤਰ; ਸਮਾਜਿਕ ਨਿਆਏ, ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਧਾਨ ਸਕੱਤਰ ਅਤੇ ਹਾਈਅਰ ਐਜੂਕੇਸ਼ਨ ਦੇ ਪ੍ਰਧਾਨ ਸਕੱਤਰ ਨੂੰ ਨੋਟਿਸ ਜਾਰੀ ਕਰ ਕੇ ਵਿਅਕਤੀਗਤ ਤੌਰ ’ਤੇ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ 17 ਜੂਨ ਨੂੰ ਲੈਟੇਸਟ ਐਕਸ਼ਨ ਟੇਕਨ ਰਿਪੋਰਟ ਲੈ ਕੇ ਆਉਣ ਨੂੰ ਕਿਹਾ ਹੈ। ਇਸਦੇ ਨਾਲ ਕਮੀਸ਼ਨ ਨੇ ਇਨਾਂ ਨੂੰ ਪੋਸਟ ਮੈਟਰਿਕ ਸਕਾਲਰਸ਼ਿਪ ਸਬੰਧੀ ਸਾਰੀ ਫਾਇਲਾਂ, ਕੇਸ ਡਾਇਰੀ ਆਦਿ ਵੀ ਲੈ ਕੇ ਆਉਣ ਨੂੰ ਕਿਹਾ ਹੈ।
ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਇੱਕ ਸੰਵਿਧਾਨਕ ਸੰਸਥਾ ਹੈ, ਜੋ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 338 ਦੇ ਤਹਿਤ ਬਣੀ ਹੋਈ ਹੈ। ਸਾਂਪਲਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪੰਜਾਬ ਸਰਕਾਰ ਦੇ ਸੀਨੀਅਰ ਆਈਏਐਸ ਅਧਿਕਾਰੀ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੁਆਰਾ ਜਾਰੀ ਨੋਟਿਸਾਂ ਨੂੰ ਨਜਰਅੰਦਾਜ ਕਰ ਰਹੇ ਹਨ। ਗੌਰਤਲਬ ਹੈ ਕਿ ਕਮੀਸ਼ਨ ਨੂੰ ਨਜਰਅੰਦਾਜ ਕਰਨਾ ਮਤਲੱਬ ਹੈ ਸੰਵਿਧਾਨਕ ਸੰਸਥਾ ਨੂੰ ਨਜਰਅੰਦਾਜ ਕਰਨਾ।
ਸਾਂਪਲਾ ਨੇ ਕਿਹਾ ਕਿ ਭਾਰਤ ਦੇ ਅਨੁਸੂਚਿਤ ਵਰਗ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਨੂੰ ਸੁਨਿਸ਼ਚਿਤ ਕਰਨਾ ਕਮਿਸ਼ਨ ਦੇ ਚੇਅਰਮੈਨ ਦੇ ਨਾਤੇ ਮੇਰਾ ਫਰਜ਼ ਹੈ।
ਸਾਂਪਲਾ ਨੇ ਅਖੀਰ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਕੋਈ ਗਲਤੀ ਨਹੀਂ ਕੀਤੀ ਹੈ, ਤਾਂ ਉਨਾਂ ਦੇ ਅਫਸਰ ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਵੀ ਜਵਾਬ ਦੇਣ ਤੋਂ ਕਿਉਂ ਨੱਠ ਰਹੇ ਹਨ