Punjab

ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ

ਚੰਡੀਗੜ, 11 ਜੂਨ:
ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਨੇ ਅੱਜ ਪੰਜਾਬ ਸਰਕਾਰ ਨੂੰ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ ਕਰਨ ਉਪਰੰਤ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਸਿਫਾਰਸ਼ਾਂ ਭੇਜ ਦਿੱਤੀਆਂ ਹਨ।
ਪੰਜਾਬ ਸਰਕਾਰ ਦੇ ਆਯੁਰਵੈਦਾ  ਵਿਭਾਗ ਵਿੱਚ ਉਪਵੈਦ ਦੀ ਭਰਤੀ ਲਈ ਸਾਲ 2012 ਵਿੱਚ 85 ਅਸਾਮੀਆਂ ਅਤੇ ਸਾਲ 2015 ਵਿੱਚ 81 ਅਸਾਮੀਆਂ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਇਹ ਭਰਤੀ ਪ੍ਰਕਿ੍ਰਆਵਾਂ ਵੱਖ-ਵੱਖ ਕੋਰਟ ਕੇਸਾਂ ਕਾਰਨ ਰੁਕ ਗਈਆਂ ਸਨ। ਹੁਣ  ਮਾਨਯੋਗ ਹਾਈ ਕੋਰਟ ਦੇ ਅੰਤਰਿਮ ਹੁਕਮਾਂ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਇਹਨਾਂ ਅਸਾਮੀਆਂ ਦਾ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਯੋਗ ਉਮੀਦਵਾਰਾਂ ਦੇ ਨਾਵਾਂ ਦੀ ਸ਼ਿਫਾਰਸ਼ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਅਧਾਰ ਤੇ ਕੀਤੀ ਗਈ ਹੈ, ਪਹਿਲੀ ਸਰਕਾਰ ਦੌਰਾਨ ਤਤਕਾਲੀ ਬੋਰਡ ਵਲੋਂ ਰੱਖੀ ਗਈ ਇੰਟਰਵਿਊ ਨੂੰ ਵੀ ਖਤਮ ਕਰਕੇ ਭਰਤੀ ਲਈ ਸਿਰਫ ਉਮੀਦਵਾਰਾਂ ਦੀ ਮੈਰਿਟ ਨੂੰ ਹੀ ਅਧਾਰ ਬਣਾਇਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!