Punjab's horticulture sector to be encouraged; Farmers to get up to 40% subsidy on new gardens
*ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਵਚਨਬੱਧ*
ਚੰਡੀਗੜ੍ਹ, 29 ਦਸੰਬਰ:
ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਜ਼ਮੀਨੀ ਪੱਧਰ ‘ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪਹੁੰਚੇ ਤਾਂ ਜੋ ਬਾਗਬਾਨੀ ਨੂੰ ਹੁਲਾਰਾ ਦਿੱਤਾ ਜਾ ਸਕੇ।
ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇੱਕ ਸਰਗਰਮ ਅਤੇ ਕਿਸਾਨ ਨੂੰ ਪਹਿਲ ਵਾਲੀ ਪਹੁੰਚ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਸਮਾਂਬੱਧ ਢੰਗ ਨਾਲ ਲਾਭ ਕਿਸਾਨਾਂ ਤੱਕ ਪਹੁੰਚਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਸਰਕਾਰੀ ਸਹਾਇਤਾ ਪ੍ਰਾਪਤ ਕਰਨ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਨੂੰ ਜ਼ਮੀਨੀ ਪੱਧਰ ‘ਤੇ ਤਾਲਮੇਲ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਯੋਗਤਾ ਸਬੰਧੀ ਸ਼ਰਤਾਂ, ਅਰਜ਼ੀ ਪ੍ਰਕਿਰਿਆਵਾਂ ਅਤੇ ਦਸਤਾਵੇਜ਼ਾਂ ਬਾਰੇ ਨਿਰੰਤਰ ਮਾਰਗਦਰਸ਼ਨ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਸ੍ਰੀ ਭਗਤ ਨੇ ਕਿਹਾ ਕਿ ਮਾਨ ਸਰਕਾਰ ਬਾਗਬਾਨੀ ਨੂੰ ਉਤਸ਼ਾਹਿਤ ਕਰਕੇ, ਕਿਸਾਨਾਂ ਦੀ ਆਮਦਨ ਵਧਾ ਕੇ ਅਤੇ ਰਵਾਇਤੀ ਫਸਲਾਂ ‘ਤੇ ਨਿਰਭਰਤਾ ਘਟਾ ਕੇ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅੱਗੇ ਆਉਣ ਅਤੇ ਉਨ੍ਹਾਂ ਦੀ ਭਲਾਈ ਲਈ ਉਪਲਬਧ ਬਾਗਬਾਨੀ ਸਕੀਮਾਂ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।
