Punjab
ਪੰਜਾਬ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਪੰਜਾਬ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ, ਜਿਨ੍ਹਾਂ ਦੇ ਖਿਲਾਫ ਪਿਛਲੇ ਮਹੀਨੇ ਪਿੰਡ ਬੀੜ ਤਲਾਬ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੰਦਰੁਸਤੀ ਅਤੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਜੇਲ੍ਹ ਤੋਂ ਰਿਹਾਈ ਦੀ ਅਰਦਾਸ਼ ਨੂੰ ਲੈ ਕੇ ਜੋ ਐਫ ਆਰ ਦਰਜ ਕੀਤੀ ਸੀ ਲਈ ਸ਼ਿਕਾਇਤ ਦਰਜ ਕਰਵਾਈ ਸੀ, ਉਸ ਮਾਮਲੇ ਵਿਚ ਹਾਈ ਕੋਰਟ ਨੇ ਸੁਖਪਾਲ ਸਿੰਘ ਸਰਾਂ ਨੂੰ ਅੰਤਰਿਮ ਜ਼ਮਾਨਤ ਦਿੰਦਿਆਂ 28 ਜੁਲਾਈ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਦੱਸ ਦੇਈਏ ਕਿ 20 ਮਈ ਨੂੰ ਬਠਿੰਡਾ ਦੇ ਸਦਰ ਥਾਣੇ ਵਿਖੇ ਸੁਖਪਾਲ ਸਿੰਘ ਸਰਾਂ ਖਿਲਾਫ ਇਸ ਕੇਸ ਸਬੰਧੀ ਆਈ.ਪੀ.ਸੀ. ਦੀ ਧਾਰਾ 120 ਬੀ ਅਤੇ 295 ਏ ਦੇ ਤਹਿਤ ਐਫ.ਆਈ.ਆਰ. ਦਰਜ ਕੀਤਾ ਗਿਆ ਸੀ