ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਨਹੀਂ, 24 ਘੰਟੇ ਬਿਜਲੀ ਚਾਹੀਦੀ ਹੈ : ਸ਼ਰਮਾ
ਚੰਡੀਗੜ੍ਹ: 2 ਜੁਲਾਈ ( ), ਪੰਜਾਬ ਵਿਚ ਅਣਚਾਹੇ ਬਿਜਲੀ ਕੱਟਾਂ ਨੂੰ ਲੈ ਕੇ ਲੋਕਾਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਹੈ, ਉਥੇ ਹੀ ਭਾਰਤੀ ਜਨਤਾ ਪਾਰਟੀ ਵੀ ਸੂਬੇ ਦੇ ਉਦਯੋਗ ਨੂੰ ਹੋਏ ਆਰਥਿਕ ਨੁਕਸਾਨ ਅਤੇ ਆਮ ਲੋਕਾਂ ਨੂੰ ਆ ਰਹੀਆਂ ਨਿੱਤ ਦੀਆਂ ਮੁਸ਼ਕਲਾਂ ਨੂੰ ਲੈ ਕੇ ਸੜਕਾਂ ਤੇ ਰੋਸ ਪ੍ਰਦਰਸ਼ਨ ਕਰ ਰਹੀ ਹੈ। ਸ਼ਰਮਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਸੂਬੇ ਦੀ ਸਥਿਤੀ ਬਦ ਤੋਂ ਬਦ ਤੋਂ ਬਦਤਰ ਹੋ ਚੁੱਕੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮੁਫਤ ਬਿਜਲੀ ਨਹੀਂ, 24 ਘੰਟੇ ਬਿਜਲੀ ਮੰਗ ਰਹੇ ਹਨ ਕਿਉਂਕਿ ਉਹ ਇਸ ਦੀ ਕੀਮਤ ਅਦਾ ਕਰਦੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ ਦੀ ਬਿਜਲੀ ਵੰਡ ਪ੍ਰਣਾਲੀ 13000 ਮੈਗਾਵਾਟ ਤੋਂ ਵੱਧ ਲੋਡ ਨੂੰ ਸੰਭਾਲ ਨਹੀਂ ਸਕਦੀ, ਕੈਪਟਨ ਨੇ ਇਸ ਨੂੰ ਵਧਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਕੈਪਟਨ ਦੀ ਅਸਫਲਤਾ ਦਾ ਸਬੂਤ ਇਸ ਤੱਥ ਤੋਂ ਵੀ ਸਪਸ਼ਟ ਹੈ ਕਿ ਪੰਜਾਬ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕੈਪਟਨ ਨੇ ਪੰਜਾਬ ਨੂੰ ਗਿਰਵੀ ਰੱਖਿਆ ਹੋਇਆ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੂਬੇ ਦੀ ਲੁਟਿਆ ਡੋਬ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਿਲਜੀ ਦੇ ਬਿੱਲਾਂ ਦਾ ਭੁਗਤਾਨ ਕਰਨ ਤੋਂ ਬਾਅਦ ਵੀ, ਜਦੋਂ ਲੋਕਾਂ ਨੂੰ ਬਿਜਲੀ ਨਹੀਂ ਮਿਲ ਰਹੀ, ਤਾਂ ਲੋਕਾਂ ਦਾ ਇਹ ਗੁੱਸਾ ਵੀ ਜਾਇਜ਼ ਹੈ। ਕਿਉਂਕਿ ਗਰਮੀ ਦਾ ਸਾਹਮਣਾ ਕਰ ਰਹੇ ਲੋਕ ਹੁਣ ਸੜਕਾਂ ‘ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਲਗਭਗ ਸਾਰੇ ਜਿਲਿਆਂ ‘ਚ 10 ਤੋਂ 12 ਘੰਟੇ ਲੰਬੇ ਬਿਜਲੀ ਦੇ ਕੱਟ ਲੱਗ ਰਹੇ ਹਨI ਸ਼ਰਮਾ ਨੇ ਨਵਜੋਤ ਸਿੰਘ ਸਿੱਧੂ ‘ਤੇ ਬਿਜਲੀ ਦੇ ਮੁੱਦੇ‘ ਤੇ ਕੈਪਟਨ ਦੇ ਖਿਲਾਫ ਪੰਜਾਬ ਦੇ ਲੋਕਾਂ ਦੇ ਹੱਕ ਵਿਚ ਬੋਲਣ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪਹਿਲਾਂ ਆਪਣੇ ਘਰ ਦਾ ਬਿਜਲੀ ਦਾ ਬਿੱਲ ਅਦਾ ਕਰੋ, ਬਾਅਦ ਵਿਚ ਬਾਕੀ ਦੀ ਚਿੰਤਾ ਕਰੋ! ਸ਼ਰਮਾ ਨੇ ਕਿਹਾ ਕੀ ਕਿ ਸਿੱਧੂ ਨੇ ਸਾਢੇ ਚਾਰ ਸਾਲਾਂ ਤੋਂ ਕੈਪਟਨ ਦਾ ਬਿਜਲੀ ਨਾਲ ਜੁੜਿਆ ਕੋਈ ਕੰਮ ਨਜਰ ਨਹੀਂ ਆਇਆ, ਜੋ ਹੁਣ ਰੌਲਾ ਪਾ ਰਹੇ ਹਨ? ਸਿੱਧੂ ਮੌਕਾਪ੍ਰਸਤ ਹਨ ਅਤੇ ਆਪਣੀ ਸਿਆਸੀ ਕੁਰਸੀ ਨੂੰ ਬਚਾਉਣ ਲਈ ਹਰ ਸਮੇਂ ਕੁਝ ਨਾ ਕੁਝ ਮੌਕਾ ਭਾਲਦੇ ਰਹਿੰਦੇ ਹਨI
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਸਰਕਾਰ ਦੌਰਾਨ ਬਣਾਏ ਗਏ ਬਿਜਲੀ ਲਈ ਬੁਨਿਆਦੀ ਢਾਂਚੇ ਨੂੰ ਕੈਪਟਨ ਸਰਕਾਰ ਵਲੋਂ ਨਾ ਤਾਂ ਅੱਗੇ ਵਧਾਇਆ ਗਿਆ ਅਤੇ ਨਾ ਹੀ ਕੈਪਟਨ ਸਰਕਾਰ ਨੇ ਉਸੇ ਦੇ ਰੱਖ-ਰਖਾਵ ਲੈ ਕੁਝ ਕੀਤਾ। ਸਾਡੀ ਸਰਕਾਰ ਵਿਚ ਬਿਜਲੀ ਸਰਪਲੱਸ ਸੀI ਜਿਸ ਨੂੰ ਅਸੀਂ ਦੂਜੇ ਸੂਬਿਆਂ ਨੂੰ ਵੇਚਣਾ ਸ਼ੁਰੂ ਕਰ ਦਿੱਤਾ ਸੀI ਪਰ ਅੱਜ ਕੈਪਟਨ ਦੀ ਨਾਕਾਮੀ ਕਾਰਨ ਸਭ ਕੁਝ ਢਹਿ-ਢੇਰੀ ਹੋ ਗਿਆ ਹੈ ਅਤੇ ਪੰਜਾਬ ਬਿਜਲੀ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇੱਥੇ ਹਰ ਰੋਜ਼ ਕੱਟ ਲੱਗ ਰਹੇ ਹਨ ਅਤੇ ਉਦਯੋਗ ਬੰਦ ਹਨI ਸ਼ਰਮਾ ਨੇ ਕੈਪਟਨ ਨੂੰ ਪੁੱਛਿਆ ਕਿ ਸਾਢੇ ਚਾਰ ਸਾਲਾਂ ਦੇ ਸ਼ਾਸਨਕਾਲ ਦੌਰਾਨ ਤੁਸੀਂ ਪੀ.ਐੱਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਕਿੰਨੀਆਂ ਮੀਟਿੰਗਾਂ ਕੀਤੀਆਂ ਹਨ? ਕੈਪਟਨ ਨੇ ਇਨ੍ਹਾਂ ਅਧਿਕਾਰੀਆਂ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ। ਅੱਜ ਥਰਮਲ ਪਲਾਂਟ ਬੰਦ ਹਨ, ਕਿਉਂਕਿ ਉਨ੍ਹਾਂ ਦੀ ਸਾਂਭ-ਸੰਭਾਲ ਨਹੀਂ ਕੀਤੀ ਗਈI ਹੁਣ ਕੈਪਟਨ ਸਰਕਾਰ ਉਨ੍ਹਾਂ ਨੂੰ ਮੁੜ ਚਾਲੂ ਕਰਨ ਲਈ ਹੱਥ-ਪੈਰ ਮਾਰ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇਕਰ ਕੈਪਟਨ ਨੇ ਇਹ ਸਭ ਸਮੇਂ ਸਿਰ ਕੀਤਾ ਹੁੰਦਾ ਤਾਂ ਅੱਜ ਪੰਜਾਬ ਦੇ ਲੋਕਾਂ ਨੂੰ ਇਹ ਦਿਨ ਨਾ ਵੇਖਣੇ ਪੈਂਦੇ।