ਕਿਸਾਨਾਂ ਦੇ ਪੱਖ ਵਿਚ ਬੋਲਣ ਤੇ ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਭਾਜਪਾ ਤੋਂ 6 ਸਾਲ ਲਈ ਕੱਢਿਆ
ਚੰਡੀਗੜ੍ਹ: 10 ਜੁਲਾਈ ( ), ਕਿਸਾਨਾਂ ਦੇ ਪੱਖ ਵਿਚ ਬੋਲਣ ਤੇ ਭਾਜਪਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਕੋ ਕੱਢ ਦਿਤਾ ਹੈ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਅਨਿਲ ਜੋਸ਼ੀ ਨੇ ਸੁਭਾਸ਼ ਸ਼ਰਮਾ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਸੁਭਾਸ਼ ਸ਼ਰਮਾ ਇਕ ਬੂਥ ਦੇ ਭਾਜਪਾ ਨੂੰ ਜਿੱਤ ਨਹੀਂ ਦਵਾ ਸਕਦਾ ਹੈ ਮੈਂ ਤਾਂ ਪਾਰਟੀ ਲਈ ਕੰਮ ਕੀਤਾ ਹੈ ਪਾਰਟੀ ਨੂੰ ਜਿੱਤ ਦਿਵਾਈ ਹੈ ਮੈਂ ਮੰਤਰੀ ਰਹਿ ਚੁਕਾ ਹੈ ਜੋਸ਼ੀ ਨੇ ਕਿਹਾ ਕਿ ਭਾਜਪਾ ਚਾਪਲੂਸਾਂ ਦੀ ਪਾਰਟੀ ਬਣ ਕਿ ਰਹਿ ਗਈ ਹੈ ।
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ। ਇਸ ਲਈ ਪ੍ਰਦੇਸ਼ ਭਾਜਪਾ ਵੱਲੋਂ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ, ਜਿਸ ‘ਤੇ ਜੋਸ਼ੀ ਨੂੰ ਦੋ ਦਿਨਾਂ ਦੇ ਅੰਦਰ ਜਵਾਬ ਦੇਣ ਦਾ ਸਮਾਂ ਦਿੱਤਾ ਗਿਆ। ਪਰ ਅਨਿਲ ਜੋਸ਼ੀ ਨੇ ਪਾਰਟੀ ਖਿਲਾਫ ਚਲਣ ਦੇ ਆਪਣੇ ਅੜਿੱਅਲ ਰਵੱਈਏ ਨੂੰ ਨਹੀਂ ਛੱਡਿਆ, ਜਿਸ ‘ਤੇ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼’ ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਅਨਿਲ ਜੋਸ਼ੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਹੈ।