ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਬਸਪਾ ਐਮ ਪੀਜ਼ ਦੇ ਨਾਲ ਸੰਸਦ ਦੇ ਬਾਹਰ ਕੀਤਾ ਰੋਸ ਮੁਜ਼ਾਹਰਾ
ਅਕਾਲੀ ਦਲ ਵੱਲੋਂ ਕੰਮ ਰੋਕੂ ਮਤਾ ਰੱਦ ਕਰ ਕੇ ਤਿੰਨ ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰਾ ਕਰ ਕੇ ਇਹਨਾਂ ਨੂੰ ਰੱਦ ਕਰਨ ’ਤੇ ਚਰਚਾ ਕਰਨ ਤੋਂ ਜਵਾਬ ਦੇਣ ਲਈ ਐਨ ਡੀ ਏ ਸਰਕਾਰ ਦੀ ਜ਼ੋਰਦਾਰ ਨਿਖੇਧੀ
ਸਾਰੀਆਂ ਸਿਆਸੀ ਪਾਰਟੀਆਂ ਨੂੰ ਮਾਮਲੇ ਵਿਚ ਇਕਜੁੱਟ ਹੋ ਕੇ ਖੇਤੀ ਕਾਨੂੰਨਾਂ ਬਾਰੇ ਚਰਚਾ ਯਕੀਨੀ ਬਣਾਉਣ ਦੀ ਕੀਤੀ ਅਪੀਲ
ਚੰਡੀਗੜ੍ਹ, 19 ਜੁਲਾਈ, 2021: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਵੱਲੋਂ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਰਲ ਕੇ ਦਿੱਤਾ ਗਿਆ ਕੰਮ ਰੋਕੂ ਮਤਾ ਰੱਦ ਕਰਨ ’ਤੇ ਐਨ ਡੀ ਸਰਕਾਰ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਵੇਖਦਿਆਂ ਇਹ ਤਿੰਨ ਖੇਤੀ ਕਾਨੂੰਨ ਰੱਦ ਕਰਨੇ ਬਹੁਤ ਜ਼ਰੂਰੀ ਹਨ।
ਅਕਾਲੀ ਦਲ ਪ੍ਰਧਾਨ, ਜਿਹਨਾਂ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਬਸਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਮਿਸ਼ਰਾ ਤੇ ਬਸਪਾ ਦੇ ਹੋਰ ਐਮ ਪੀਜ਼ ਦੇ ਨਾਲ ਰਲ ਕੇ ਸੰਸਦ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਤੇ ਜ਼ੋਰ ਦੇ ਕੇ ਕਿਹਾਕਿ ਅਕਾਲੀ ਦਲ ਤੇ ਬਸਪਾ ਗਠਜੋੜ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖੇਗਾ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਬਾਰੇ ਸੰਸਦ ਵਿਚ ਚਰਚਾ ਕਰਨ ਤੇ ਇਹਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੰਨਣ ਬਾਰੇ ਸਹਿਮਤੀ ਨਹੀਂ ਹੋ ਜਾਂਦੀ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਾਲੇ ਕਾਨੂੰਨਾਂ ਖਿਲਾਫ ਵਿਚਾਰ ਵਟਾਂਦਰਾ ਕਾੀਤੇ ਜਾਣਾ ਯਕੀਨੀ ਬਣਾਉਣ ਲਈ ਮਾਮਲੇ ਵਿਚ ਇਕਜੁੱਟ ਹੋ ਜਾਣ।ਉਹਨਾਂ ਕਿਹਾ ਕਿ ਸਾਨੂੰ ਇਸ ਮਾਮਲੇ ਨੂੰ ਤਰਜੀਹ ਦੇਣੀਚਾਹੀਦੀ ਹੈ। ਉਹਨਾਂ ਕਿਹਾ ਕਿ ਹਾਲ ਦੀ ਘੜੀ ਇਸ ਨਾਲੋਂ ਵੱਧ ਕੇ ਹੋਰ ਕੁਝ ਵੀ ਜ਼ਰੂਰੀ ਨਹੀਂ ਹੈ। ਉਹਨਾਂ ਕਿਹਾ ਕਿ ਕਿਸਾਨਾਂ ਤਕਰੀਬਨ ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਹੁਣ ਤੱਕ 500 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਅਸੀਂ ਕਿ ਸ਼ਹੀਦ ਹੋਏ 500 ਤੋਂ ਜ਼ਿਆਦਾ ਕਿਸਾਨਾਂ ਨੁੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਕਿਹਾ ਹੈ। ਉਹਨਾਂ ਕਿਹਾ ਕਿ ਜੇਕਰ ਸੰਸਦ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਨਹੀਂ ਕੀਤੇ ਜਾਂਦੇ ਤਾਂ ਫਿਰ ਇਹ ਬਹੁਤ ਹੀ ਮੰਦਭਾਗੀ ਗੱਲ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਐਨ ਡੀ ਏ ਸਰਕਾਰਨੁੰ ਇਹ ਵੀ ਕਿਹਾ ਕਿ ਉਹ ਇਕ ਚੁਣੀ ਹੋਈ ਸਰਕਾਰ ਵਜੋਂ ਜ਼ਿੰਮੇਵਾਰ ਤਰੀਕੇ ਨਾਲ ਪੇਸ਼ ਆ ਕੇ ਕਿਸਾਨਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਪੇਸ਼ ਕਰੇ। ਉਹਨਾਂ ਕਿਹਾ ਕਿ ਕਿਸਾਨਾਂ ਦੀ ਗੱਲ ਸੁਣਨਦੀ ਥਾਂ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦੀ ਬਦਨਾਮੀ ਕਰਨ ਤੇ ਇਸਨੂੰ ਕੁਚਲਣ ਵਾਸਤੇ ਕੋਈ ਕਸਰ ਨਹੀਂ ਛੱਡੀ। ਉਹਨਾਂ ਕਿਹਾ ਕਿ ਹੁਣਵੀ ਲੋਕਤੰਤਰ ਪ੍ਰਤੀ ਅਜਿਹਾ ਵਤੀਰਾ ਸਹੀ ਨਹੀਂ ਹੈ। ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੱਸੇ ਕਿ ਉਸਨੂੰ ਕਿਸਾਨਾਂ ਦੀਆਂ ਵਾਜਬ ਮੰਨਣ ਤੋਂ ਕਿਸਨੇ ਰੋਕਿਆ ਹੈ।
ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ, ਖੇਤ ਮਜ਼ਦੂਰਾਂ ਜਾਂ ਖੇਤੀਬਾੜੀ ਨਾਲ ਸਬੰਧਤ ਵਪਾਰੀਆਂ ਦੀ ਗੱਲ ਦਰਕਿਨਾਰ ਕਰਦਿਆਂ ਇਹ ਤਿੰਨ ਕਾਲੇ ਕਾਨੂੰਨ ਸੰਸਦ ਵਿਚ ਪਾਸ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹ ਕਾਨੂੰਨ ਸਾਡੇ ਸੰਵਿਧਾਨ ਨਿਰਮਾਤਿਆਂ ਵੱਲੋਂ ਸੋਚੀ ਗਈ ਸੰਵਿਧਾਨ ਦੀ ਭਾਵਨਾ ਦੇ ਖਿਲਾਫ ਹਨ। ਉਹਨਾਂ ਕਿਹਾ ਕਿ ਸਾਡੇ ਕਿਸਾਨ ਇਹ ਮਹਿਸੂਸ ਕਰ ਰਹੇ ਹਨ ਕਿ ਇਹ ਕਾਲੇ ਕਾਨੁੰਨ ਭਾਰਤੀ ਖੇਤੀਬਾੜੀ ਦਾ ਨਿਗਮੀਕਰਨ ਵਾਸਤੇ ਹਨ ਅਤੇ ਇਹਨਾਂ ਕਾਰਨ ਕਿਸਾਨਾ ਨੁੰ ਉਹਨਾਂ ਦੀਆਂ ਜਿਣਸਾਂ ਦਾ ਯਕੀਨੀ ਸਰਕਾਰੀ ਮੰਡੀਕਰਣ ਨਹੀਂ ਮਿਲ ਰਿਹਾ।
ਬਾਦਲ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਤੇ ਕਿਸਾਨ ਭਾਈਚਾਰਾ ਯਾਦ ਰੱਖੇਗਾ ਕਿ ਕਿਸਾਨ ਜਥੇਬੰਦੀਆਂ ਨੇ ਉਹਨਾਂ ਲਈ ਅਵਾਜ਼ ਬੁਲੰਦ ਕੀਤੀ ੇ ਕਦੇ ਵੀ ਕਿਸਾਨ ਹਿੱਤਾਂ ਲਈ ਸਮਝੌਤਾ ਨਹੀਂ ਹੋਣ ਦਿੱਤਾ। ਉਹਨਾਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ‘ਤੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਹੋਣ ਦਿਆਂਗੇ।