Punjab

ਵਿਲੱਖਣ ਦਿਵਿਆਂਗ ਸ਼ਨਾਖ਼ਤੀ ਕਾਰਡ ਬਣਾਉਣ ਲਈ ਪੰਜਾਬ ਛੇਵੇਂ ਸਥਾਨ ‘ਤੇ: ਅਰੁਨਾ ਚੌਧਰੀ

ਕਾਰਗੁਜ਼ਾਰੀ ਦਰਜਾਬੰਦੀ ਵਿੱਚ ‘ਨਿਰੰਤਰ ਅੱਗੇ ਵਧ ਰਹੇ ਰਾਜ‘ ਦਾ ਮਾਅਰਕਾ ਮਾਰਿਆ
ਚੰਡੀਗੜ, 19 ਜੁਲਾਈ:
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ  ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਦਿਵਿਆਂਗਜਨਾਂ ਲਈ ਆਨਲਾਈਨ ਵਿਲੱਖਣ ਸ਼ਨਾਖ਼ਤੀ ਕਾਰਡ (ਯੂ.ਡੀ.ਆਈ.ਡੀ.) ਬਣਾਉਣ ਲਈ ਪੰਜਾਬ ਨੇ ਦੇਸ਼ ਵਿੱਚੋਂ 6ਵਾਂ ਦਰਜਾ ਪ੍ਰਾਪਤ ਕੀਤਾ ਹੈ।
ਇਥੇ ਜਾਰੀ ਬਿਆਨ ਵਿੱਚ  ਚੌਧਰੀ ਨੇ ਦੱਸਿਆ ਕਿ ਯੂ.ਡੀ.ਆਈ.ਡੀ. ਕਾਰਡ ਸਥਿਤੀ ਰਿਪੋਰਟ ਅਨੁਸਾਰ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਦਿੱਤੇ ਗਏ 3,58,206 ਦੇ ਟੀਚੇ ਵਿਰੁੱਧ ਹੁਣ ਤੱਕ ਕੁੱਲ 2,16,932 ਦਿਵਿਆਂਗਜਨਾਂ ਨੂੰ ਵਿਲੱਖਣ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਵਿਭਾਗ ਨੂੰ ਯੂ.ਡੀ.ਆਈ.ਡੀ. ਪੋਰਟਲ ‘ਤੇ 3,65,551 ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ, ਜਿਨਾਂ ਵਿੱਚੋਂ 60.56 (2,16,932) ਯੂ.ਡੀ.ਆਈ.ਡੀ. ਕਾਰਡ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗਾਂ ਦੇ ਸਾਂਝੇ ਯਤਨਾਂ ਸਦਕਾ ਦਸਤਾਵੇਜਾਂ ਦੀ ਪੜਤਾਲ ਅਤੇ ਤਸਦੀਕੀਕਰਨ ਉਪਰੰਤ ਦਿਵਿਆਂਗਜਨਾਂ ਨੂੰ ਜਾਰੀ ਕੀਤੇ ਗਏ ਜਿਸ ਕਾਰਨ ਇਸ ਪ੍ਰਾਜੈਕਟ ਵਿੱਚ ਪੰਜਾਬ ਨੂੰ ‘ਨਿਰੰਤਰ ਅੱਗੇ ਵਧ ਰਹੇ ਰਾਜ‘ ਦੇ ਟੈਗ ਨਾਲ 6ਵਾਂ ਦਰਜਾ ਮਿਲਿਆ।
ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 1,84,650 ਯੂ.ਡੀ.ਆਈ.ਡੀ. ਕਾਰਡ ਭੇਜੇ ਜਾ ਚੁੱਕੇ ਹਨ, ਜੋ ਕੁੱਲ ਭੇਜੇ ਗਏ ਕਾਰਡਾਂ ਦਾ 92.72 ਫ਼ੀਸਦੀ ਬਣਦੇ ਹਨ।
 ਚੌਧਰੀ ਨੇ ਦੱਸਿਆ ਕਿ ਵਿਭਾਗ ਦੇ ਸਮਰਪਿਤ ਸਟਾਫ਼ ਦੀ ਮਦਦ ਨਾਲ ਹੀ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਛੇਵਾਂ ਸਥਾਨ ਹਾਸਲ ਕਰਨ ਦੇ ਯੋਗ ਹੋ ਸਕਿਆ ਹੈ। ਉਨਾਂ ਦੱਸਿਆ ਕਿ ਵਿਭਾਗ ਨੇ ਦਿਵਿਆਂਗਜਨਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਹੈ ਤਾਂ ਕਿ ਉਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਆਸਾਨੀ ਤੇ ਪਾਰਦਰਸ਼ੀ ਤਰੀਕੇ ਨਾਲ ਮਿਲਣਾ ਯਕੀਨੀ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਰਾਜ ਵਿੱਚ ਦਿਵਿਆਂਗਜਨ ਸ਼ਕਤੀਕਰਨ ਯੋਜਨਾ ਲਾਗੂ ਕੀਤੀ ਹੈ ਤਾਂ ਕਿ ਉਨਾਂ ਲਈ ਅਨੁਕੂਲ ਮਾਹੌਲ ਮੁਹੱਈਆ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਹੁਣ ਦਿਵਿਆਂਗ ਵਿਅਕਤੀਆਂ ਨੂੰ ਵੱਖ-ਵੱਖ ਦਸਤਾਵੇਜ਼ ਚੁੱਕਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਯੂ.ਡੀ.ਆਈ.ਡੀ. ਕਾਰਡ ਵਿੱਚ ਉਨਾਂ ਦੀ ਸਾਰੀ ਲੋੜੀਂਦੀ ਜਾਣਕਾਰੀ ਹੋਵੇਗੀ, ਜਿਸ ਨੂੰ ਇਕ ਕਾਰਡ ਰੀਡਰ ਦੀ ਮਦਦ ਨਾਲ ਆਸਾਨੀ ਨਾਲ ਪੜਿਆ ਜਾ ਸਕੇਗਾ। ਉਨਾਂ ਸਾਰੇ ਯੋਗ ਵਿਅਕਤੀਆਂ ਨੂੰ ਇਹ ਕਾਰਡ ਬਣਾਉਣ ਲਈ ਅੱਗੇ ਆਉਣ ਅਤੇ ਸਬੰਧਤ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਤਾਂ ਕਿ ਛੇਤੀ ਤੋਂ ਛੇਤੀ ਉਨਾਂ ਦੇ ਸਾਰੇ ਲਾਭ ਯਕੀਨੀ ਬਣਾਏ ਜਾ ਸਕਣ।

Related Articles

Leave a Reply

Your email address will not be published. Required fields are marked *

Back to top button
error: Sorry Content is protected !!