Punjab

ਪੰਜਾਬ ਸਰਕਾਰ ਵਲੋਂ ਬਲਾਕ ਸਿੱਖਿਆ ਅਫ਼ਸਰਾਂ ਦੇ ਸਮਾਰਟ ਦਫ਼ਤਰ ਬਣਾਉਣ ਲਈ 1.11 ਕਰੋੜ ਰੁਪਏ ਦੀ ਗਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

 

ਪੰਜਾਬ ਸਰਕਾਰ ਵਲੋਂ ਬਲਾਕ ਸਿੱਖਿਆ ਅਫ਼ਸਰਾਂ ਦੇ ਸਮਾਰਟ ਦਫ਼ਤਰ ਬਣਾਉਣ ਲਈ 1.11 ਕਰੋੜ ਰੁਪਏ ਦੀ ਗਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

ਕਾਂਗਰਸ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਸਿੱਖਿਆ ਖੇਤਰ ‘ਚ ਨਿਕਲੇ ਸਕਾਰਾਤਮਕ ਨਤੀਜੇ: ਸਿੱਖਿਆ ਮੰਤਰੀ

ਚੰਡੀਗੜ੍ਹ, 10 ਅਗਸਤ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਰਟ ਸਕੂਲ ਮੁਹਿੰਮ ਤਹਿਤ ਹੁਣ ਬਲਾਕ ਪੱਧਰ ‘ਤੇ ਸਿੱਖਿਆ ਵਿਭਾਗ ਦੇ ਦਫ਼ਤਰਾਂ ਨੂੰ ਸਮਾਰਟ ਦਫਤਰ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (ਬੀਪੀਈਓ) ਦਫਤਰਾਂ ਨੂੰ ਸਮਾਰਟ ਦਫਤਰਾਂ ਵਿੱਚ ਬਦਲਣ ਲਈ 1.11 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਔਖੇ ਸਮੇਂ ਵਿੱਚ ਸਮੁੱਚੇ ਸਿੱਖਿਆ ਵਿਭਾਗ ਨੇ ਆਨਲਾਈਨ ਢੰਗ ਰਾਹੀਂ ਆਪਸੀ ਤਾਲਮੇਲ ਬਣਾਈ ਰੱਖਿਆ ਅਤੇ ਇਸੇ ਲਈ ਬੀਪੀਈਓ ਦਫਤਰਾਂ ਦਾ ਨਵੀਨੀਕਰਨ ਸਮੇਂ ਦੀ ਲੋੜ ਸੀ ਤਾਂ ਜੋ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਹੋਰ ਕੰਮਾਂ ਤੋਂ ਇਲਾਵਾ ਬੀਪੀਈਓ ਦਫਤਰਾਂ ਦੀਆਂ ਇਮਾਰਤਾਂ ਦੀ ਲੋੜੀਂਦੀ ਮੁਰੰਮਤ ਵੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਮਾਰਟ ਦਫਤਰ, ਬੀਪੀਈਓਜ਼ ਨੂੰ ਆਧੁਨਿਕ ਤਕਨਾਲੋਜੀ ਦੀ ਸਹਾਇਤਾ ਨਾਲ ਅਧਿਆਪਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਅਤੇ ਵਿਦਿਆਰਥੀਆਂ ਦਾ ਮੁਲਾਂਕਣ ਕਰਨ ਲਈ ਢੁੱਕਵਾਂ ਮਾਹੌਲ ਪ੍ਰਦਾਨ ਕਰਨਗੇ। ਉਨਾਂ ਕਿਹਾ ਕਿ ਗ੍ਰਾਂਟਾਂ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਅਤੇ ਸਖਤ ਮਿਹਨਤ ਸਦਕਾ ਹੀ ਸਕੂਲੀ ਸਿੱਖਿਆ ਦੇ ਹਰੇਕ ਖੇਤਰ ਵਿੱਚ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨਾਂ ਕਿਹਾ ਕਿ ਨਤੀਜਿਆਂ ਅਤੇ ਦਾਖਲਿਆਂ ਵਿੱਚ ਸੁਧਾਰ ਤੋਂ ਇਲਾਵਾ ਸਕੂਲ ਸਿੱਖਿਆ ਵਿੱਚ ਪੰਜਾਬ ਦੇਸ਼ ਦੇ ਮੋਹਰੀ ਵਜੋਂ ਉੱਭਰਿਆ ਹੈ। ਉਨਾਂ ਅੱਗੇ ਕਿਹਾ ਕਿ ਉੱਚ-ਪੱਧਰੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸਿੱਖਿਆ ਦੇ ਮਿਆਰ ਵਿੱਚ ਹੋਰ ਸੁਧਾਰ ਹਿੱਤ ਭਵਿੱਖ ਵਿੱਚ ਵੀ ਅਜਿਹੀਆਂ ਪਹਿਲਕਦਮੀਆਂ ਜਾਰੀ ਰਹਿਣਗੀਆਂ।

 

 

Punjab government releases grant of Rs. 1.11 crore to develop smart offices of block level education officers: Vijay Inder Singla

 

Consistent efforts of Congress government yielding positive results in education sector: School education minister

 

Chandigarh, August 10:

 

Punjab School Education Minister said that under the Smart School drive, Chief Minister Captain Amarinder Singh led state government has now decided to develop smart offices of the education department at the block level. The cabinet minister said that their government has released a grant of Rs. 1.11 crore to convert the Block Primary Education Officer (BPEO) offices into smart offices. Mr. Vijay Inder Singla said that during tough times of Covid pandemic, all the stakeholders of the education department were in touch with each other through online mediums and it was the need of the hour to modernize the offices of the block level officers.

 

The cabinet minister said that apart from other works, the renovation of buildings of the BPEO offices will also be done with this grant. He said that smart offices would enable the BPEOs to review the progress of teachers and assess the students with the help of modern technology. He said that directions have also been issued to concerned officers for the utilization of grants in a transparent manner.

 

Mr. Vijay Inder Singla said that the consistent efforts and hard work of the Congress led state government in every field of school education were also yielding positive results. He added that apart from improvement in results and enrollments, Punjab has also emerged as leader of the country in school education. He added that similar initiatives will be continued in the future to retain the top level position and further improvement in the quality of education.

 

Related Articles

Leave a Reply

Your email address will not be published. Required fields are marked *

Back to top button
error: Sorry Content is protected !!