Punjab

ਨਵਜੋਤ ਸਿੱਧੂ ਕੋਲ ਕੁੱਝ ਆਗੂਆਂ ਨੇ ਪੰਜਾਬ ਸਰਕਾਰ ਵਿੱਚ ਪੱਛੜੀਆਂ ਜਾਤਾਂ ਦੀ ਨੁਮਾਇੰਦਗੀ ਦੀ ਘਾਟ ਦਾ ਮੁੱਦਾ ਉਠਾਇਆ

ਚੰਡੀਗੜ੍ਹ,
10 ਅਗਸਤ, 2021
ਪੰਜਾਬ ਕਾਂਗਰਸ ਦੇ ਪ੍ਰਧਾਨ  ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ (ਚੰਡੀਗੜ੍ਹ) ਵਿਖੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ ਅਤੇ ਪੰਜਾਬ ਕਾਂਗਰਸ ਦੇ ਪੱਛੜੀਆਂ ਸ਼੍ਰੇਣੀਆਂ ਭਾਈਚਾਰਾ ਭਲਾਈ ਸੈੱਲ ਦੇ ਚੇਅਰਮੈਨ ਗੁਰਿੰਦਰ ਸਿੰਘ ਬਿੱਲਾ ਦੇ ਸਹਿਯੋਗ ਨਾਲ  ਆਯੋਜਿਤ ਬੈਠਕ ਵਿੱਚ ਪੱਛੜੀਆਂ ਜਾਤੀਆਂ ਭਾਈਚਾਰੇ ਦੀ ਪੰਜਾਬ ਕਾਂਗਰਸ ਲੀਡਰਸ਼ਿਪ – 9 ਵਿਧਾਇਕਾਂ, ਪੰਜਾਬ ਕਾਂਗਰਸ ਦੇ ਪੱਛੜੀਆਂ ਸ਼੍ਰੇਣੀਆਂ ਭਾਈਚਾਰਾ ਭਲਾਈ ਸੈੱਲ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਪੰਜਾਬ ਦੇ ਹਰ ਜਿਲ੍ਹੇ ਤੋਂ ਪੱਛੜੀਆਂ ਜਾਤਾਂ ਭਾਈਚਾਰੇ ਦੀਆਂ ਪ੍ਰਸਿੱਧ ਸ਼ਖਸੀਅਤਾਂ ਨਾਲ 3 ਘੰਟੇ ਤੋਂ ਵੱਧ ਸਮਾਂ ਚੱਲੀ ਬੈਠਕ ਵਿੱਚ ਡੂੰਘੀ ਵਿਚਾਰ-ਚਰਚਾ ਕੀਤੀ।
ਵਿਸਥਾਰ ਵਿੱਚ ਹੋਈ ਇਸ ਵਿਚਾਰ ਚਰਚਾ ਅਤੇ ਸਲਾਹ-ਮਸ਼ਵਰੇ ਦੌਰਾਨ ਜ਼ਮੀਨੀ ਪੱਧਰ ਉੱਪਰ ਭਾਈਚਾਰੇ ਦਰਪੇਸ਼ ਹਰ ਸਮੱਸਿਆ ਅਤੇ ਪੰਜਾਬ ਦੇ ਪੱਛੜੀਆਂ ਜਾਤੀਆਂ ਭਾਈਚਾਰੇ ਦੇ ਵਿਕਾਸ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਗੰਭੀਰਤਾ ਨਾਲ ਸਮਝਿਆ ਗਿਆ। ਕੁੱਝ ਆਗੂਆਂ ਨੇ ਪੰਜਾਬ ਸਰਕਾਰ ਵਿੱਚ ਪੱਛੜੀਆਂ ਜਾਤਾਂ ਦੀ ਨੁਮਾਇੰਦਗੀ ਦੀ ਘਾਟ ਦਾ ਮੁੱਦਾ ਉਠਾਇਆ। ਇਸ ਤੋਂ ਇਲਾਵਾ ਬਹੁਤ ਸਾਰੇ ਆਗੂਆਂ ਨੇ ਰਾਖਵੇਂਕਰਨ ਅਤੇ ਮਜ਼ਦੂਰ ਭਲਾਈ ਨਾਲ ਸੰਬੰਧਤ ਮਸਲਿਆਂ ਉੱਤੇ ਵੀ ਜ਼ੋਰ ਦਿੱਤਾ ਗਿਆ।

Related Articles

Leave a Reply

Your email address will not be published. Required fields are marked *

Back to top button
error: Sorry Content is protected !!