ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਗੱਲ, 2022 ਦੀਆਂ ਵਿਧਾਨ ਸਭਾ ਚੋਣਾਂ ਲਈ ਡਟਣ ਲਈ ਕਿਹਾ
ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਗੱਲ, 2022 ਦੀਆਂ ਵਿਧਾਨ ਸਭਾ ਚੋਣਾਂ ਲਈ ਡਟਣ ਲਈ ਕਿਹਾ
ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਫੋਨ ਕਰਕੇ ਗੰਨਾ ਕਿਸਾਨਾਂ ਨੂੰ ਗੰਨੇ ਦਾ ਭਾਅ 360 ਰੁਪਏ ਕੁਇੰਟਲ ਦੇਣ ਤੇ ਵਧਾਈ ਦਿੱਤੀ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੂਰੀ ਤਰ੍ਹਾਂ ਡੱਟ ਜਾਣ ਲਈ ਕਿਹਾ ਹੈ। ਸੋਨੀਆ ਗਾਂਧੀ ਨੇ ਕਿਹਾ ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣਨੀ ਚਾਹੀਦੀ ਹੈ। ਇਸ ਤੋਂ ਪਹਿਲਾਂ ਕਾਂਗਰਸ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵੀ ਟਵੀਟ ਕਰ ਕੇ ਕੈਪਟਨ ਸਰਕਾਰ ਦੀ ਤਾਰੀਫ਼ ਕੀਤੀ ਸੀ।ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਨੇ ਸਾਫ ਕਰ ਦਿੱਤਾ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਸੂਤਰਾਂ ਦਾ ਕਹਿਣਾ ਕੈਪਟਨ ਦਾ ਵਿਰੋਧੀ ਗੁੱਟ ਪ੍ਰਿਯੰਕਾ ਗਾਂਧੀ , ਸੋਨੀਆ ਗਾਂਧੀ ਨੂੰ ਮਿਲਣਾ ਚਾਹੁੰਦਾ ਸੀ ।ਪਰ ਉਨ੍ਹਾਂ ਨੇ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ। ਇਹੀ ਨਹੀਂ ਸੁਖਜਿੰਦਰ ਰੰਧਾਵਾ ਨੇ ਟਵੀਟ ਕਰਕੇ 2022 ਵਿੱਚ ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਚੋਣ ਲੜਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਰੰਧਾਵਾ ਵਲੋਂ ਕੁਝ ਮਿੰਟ ਬਾਅਦ ਹੀ ਟਵੀਟ ਹਟਾ ਦਿੱਤਾ। ਇਕ ਗੱਲ ਸਾਫ ਹੋ ਗਈ ਹੈ। ਅਗਲੀ ਚੋਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੀ ਲੜਿਆ ਜਾਵੇਗਾ ਤੇ ਕੈਪਟਨ ਅਮਰਿੰਦਰ ਮੁੱਖ ਮੰਤਰੀ ਦੇ ਦਾਅਵੇਦਾਰ ਹੋਣਗੇ।