ਤ੍ਰਿਪਤ ਬਾਜਵਾ ਅਤੇ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਨੂੰ ਬਟਾਲਾ ਨੂੰ ਜ਼ਿਲਾ ਬਣਾਉਣ ਲਈ ਚਿੱਠੀ ਲਿਖੀ
ਤ੍ਰਿਪਤ ਬਾਜਵਾ ਅਤੇ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਨੂੰ ਬਟਾਲਾ ਨੂੰ ਜ਼ਿਲਾ ਬਣਾਉਣ ਲਈ ਚਿੱਠੀ ਲਿਖੀ
ਇਸ ਅਹਿਮ ਮਾਮਲੇ ਨੂੰ ਵਿਚਾਰਨ ਲਈ ਮਿਲਣ ਦਾ ਛੇਤੀ ਸਮਾਂ ਦੇਣ ਲਈ ਕਿਹਾ
ਚੰਡੀਗੜ੍ਹ, 3 ਸਤੰਬਰ
ਪੰਜਾਬ ਦੇ ਦੋ ਸੀਨੀਅਰ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਇਤਿਹਾਸਕ ਤੇ ਵਿਰਾਸਤੀ ਸ਼ਹਿਰ ਬਟਾਲਾ ਨੂੰ ਸੂਬੇ ਦਾ ਚੌਵੀਵਾਂ ਜ਼ਿਲਾ ਬਣਾਇਆ ਜਾ ਸਕੇ ਤਾਂ ਕਿ ਇਸ ਅਹਿਮ ਸ਼ਹਿਰ ਦਾ ਢੁਕਵਾਂ ਵਿਕਾਸ ਹੋ ਸਕੇ।
ਦੋਹਾਂ ਕੈਬਨਿਟ ਮੰਤਰੀਆਂ ਨੇ ਇਹ ਵੀ ਮੰਗ ਕੀਤੀ ਕਿ ਇਸ ਦੇ ਨਾਲ ਹੀ ਇਤਿਹਾਸਕ ਕਸਬਿਆਂ ਫਤਹਿਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਜਾਂ ਘੁਮਾਣ ਨੂੰ ਇਸ ਨਵੇਂ ਜ਼ਿਲੇ ਦੀਆਂ ਨਵੀਆਂ ਸਬ-ਡਿਵੀਜਨਾਂ ਬਣਾਈਆਂ ਜਾਣ।
ਮੁੱਖ ਮੰਤਰੀ ਨੂੰ ਇਸ ਸਬੰਧ ਵਿਚ ਲਿਖੇ ਇੱਕ ਪੱਤਰ ਵਿਚ ਦੋਹਾਂ ਮੰਤਰੀਆਂ ਨੇ ਕਿਹਾ ਹੈ ਕਿ ਬਟਾਲਾ ਪੰਜਾਬ ਦਾ ਉਹ ਅਹਿਮ ਸ਼ਹਿਰ ਹੈ ਜਿਸ ਨਾਲ ਸਾਡੀ ਅਮੀਰ ਇਤਿਹਾਸਕ, ਧਾਰਮਿਕ, ਸਮਾਜਿਕ ਅਤੇ ਸਾਹਿਤਕ ਵਿਰਾਸਤ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਬਾਅਦ ਬਟਾਲਾ ਪੰਜਾਬ ਦਾ ਸਭ ਤੋਂ ਪੁਰਾਣਾ ਸ਼ਹਿਰ ਹੈ ਜਿਸ ਦੀ ਨੀਂਹ 1465 ਵਿਚ ਰੱਖੀ ਗਈ ਸੀ। ਆਬਾਦੀ ਪੱਖੋਂ ਵੀ ਇਹ ਪੰਜਾਬ ਦਾ ਅੱਠਵਾਂ ਸਭ ਤੋਂ ਵੱਡਾ ਸ਼ਹਿਰ ਹੈ ਜਿੱਥੇ ਪਿਛਲੇ ਸਾਲ ਨਗਰ ਨਿਗਮ ਵੀ ਬਣਾਈ ਗਈ ਹੈ।
ਸ. ਬਾਜਵਾ ਤੇ ਸ. ਰੰਧਾਵਾ ਨੇ ਇਸ ਅਹਿਮ ਮਾਮਲੇ ਉੱਤੇ ਵਿਚਾਰ ਵਟਾਂਦਰਾ ਕਰਨ ਲਈ ਮੁੱਖ ਮੰਤਰੀ ਤੋਂ ਸਮਾਂ ਵੀ ਮੰਗਿਆ ਹੈ।
ਬਟਾਲਾ ਸ਼ਹਿਰ ਦੇ ਇਤਿਹਾਸਕ ਵਿਰਸੇ ਬਾਰੇ ਉਹਨਾਂ ਕਿਹਾ, ”ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਇਸੇ ਸ਼ਹਿਰ ਵਿਚ ਮਾਤਾ ਸੁਲੱਖਣੀ ਜੀ ਨਾਲ 8 ਜੁਲਾਈ 1487 ਵਿਚ ਹੋਇਆ ਸੀ।ਉਹਨਾਂ ਦੀ ਯਾਦ ਵਿਚ ਇਥੇ ਗੁਰਦੁਆਰਾ ਡੇਰਾ ਸਾਹਿਬ ਅਤੇ ਗੁਰਦੁਆਰਾ ਕੰਧ ਸਾਹਿਬ ਸੁਸ਼ੋਭਤ ਹਨ। ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਆਪਣੇ ਪੁੱਤਰ ਬਾਬਾ ਗੁਰਦਿੱਤਾ ਜੀ ਨੂੰ ਵਿਆਹੁਣ ਵੀ ਬਟਾਲਾ ਹੀ ਆਏ ਸਨ ਅਤੇ ਉਹਨਾਂ ਦੀ ਯਾਦ ਵਿਚ ਸ਼ਹਿਰ ਦੇ ਵਿਚਕਾਰ ਗੁਰਦੁਆਰਾ ਸਤਿ ਕਰਤਾਰੀਆ ਸੁਸ਼ੋਭਤ ਹੈ।”
ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਲਾਹੌਰ ਅਤੇ ਅੰਮ੍ਰਿਤਸਰ ਤੋਂ ਬਾਅਦ ਬਟਾਲਾ ਸਿੱਖ ਰਾਜ ਦਾ ਇੱਕ ਅਹਿਮ ਸ਼ਹਿਰ ਸੀ। ਇਸ ਰਾਜ ਵੇਲੇ ਦੀਆਂ ਵਿਰਾਸਤੀ ਇਮਾਰਤਾਂ ਅੱਜ ਵੀ ਮੌਜੂਦ ਹਨ ਜਿਨ੍ਹਾਂ ਵਿਚੋਂ ਮਹਾਰਾਜਾ ਸ਼ੇਰ ਸਿੰਘ ਦਾ ਮਹੱਲ ਅਤੇ ਜਲ ਮਹੱਲ (ਬਾਰਾਂਦਰੀ) ਵਿਸ਼ੇਸ਼ ਹਨ।
ਉਨ੍ਹਾਂ ਕਿਹਾ ਕਿ ਇਤਿਹਾਸਕ ਕਾਲੀ ਦਵਾਰਾ ਮੰਦਰ ਅਤੇ ਸਤੀ ਲਕਸ਼ਮੀ ਦੇਵੀ ਸਮਾਧ ਤੋਂ ਬਿਨਾਂ ਇਸ ਸ਼ਹਿਰ ਦੇ ਨਜ਼ਦੀਕ ਹੀ ਅੱਚਲ ਸਾਹਿਬ ਦਾ ਉਹ ਇਤਿਹਾਸਕ ਅਸਥਾਨ ਹੈ ਜਿੱਥੇ ਭਗਵਾਨ ਸ਼ਿਵ ਜੀ ਦੇ ਪੁੱਤਰ ਦੇਵਤਾ ਕਾਰਤਿਕ ਦੀ ਯਾਦ ਵਿਚ ਅਚਲੇਸ਼ਵਰ ਧਾਮ ਸੁਸ਼ੋਭਤ ਹੈ। ਅੱਚਲ ਸਾਹਿਬ ਜੀ ਦੇ ਅਸਥਾਨ ਉੱਤੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਧਾਂ ਨਾਲ ਗੋਸ਼ਟ ਕੀਤੀ ਸੀ।
ਕੈਬਨਿਟ ਮੰਤਰੀਆਂ ਨੇ ਕਿਹਾ, ”ਸਭਿਆਚਾਰਕ ਅਤੇ ਸਾਹਿਤਕ ਪੱਖ ਤੋਂ ਵੇਖਿਆ ਜਾਵੇ ਤਾਂ ਦੁਨੀਆਂ ਭਰ ਵਿਚ ਵਸਦਾ ਕੋਈ ਪੰਜਾਬੀ ਅਜਿਹਾ ਨਹੀਂ ਹੋਣਾ ਜਿਸ ਨੇ ਮਹਾਨ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦਾ ਨਾਂ ਨਾ ਸੁਣਿਆ ਹੋਵੇ। ਦੁਨੀਆਂ ਭਰ ਵਿਚ ਬਟਾਲੇ ਦਾ ਨਾਂ ਮਸ਼ਹੂਰ ਕਰਨ ਵਾਲੇ ਅਤੇ ਜੋਬਨ ਰੁੱਤੇ ਤੁਰ ਜਾਣ ਵਾਲੇ ਇਸ ਕਵੀ ਨੂੰ ਸਾਹਿਤਕ ਖੇਤਰ ਵਿਚ ਬਿਰਹਾ ਦੇ ਕਵੀ ਅਤੇ ਪੰਜਾਬੀ ਦੇ ਕੀਟਸ ਵਜੋਂ ਜਾਣਿਆ ਜਾਂਦਾ ਹੈ।”
———-
Tripat Bajwa and Sukhjinder Randhawa write to Amarinder Singh demanding creation of Batala as new district
• Seek early appointment from CM to discuss this vital issue
Chandigarh, September 3:
Two Senior Punjab Ministers Tripat Rajinder Singh Bajwa and Sukhjinder Singh Randhawa today demanded that Batala should be created as 24 district of Punjab to honour the wish of the people and overall development of this area.
In a letter to Chief Minister Captain Amarinder Singh, they underscored that Batala was a historic town but did not deserve the focus it deserved.
The two ministers also said along with this, the historic towns of Fatehgarh Churian and Sri Hargobindpur or Ghuman should be made new sub-divisions of this new district.
They pointed out that Batala was an important city of Punjab with which rich historical, religious, social and literary heritage is associated. Batala was the oldest city of Punjab after Bathinda which was founded in 1465 and also the eighth largest city in the state in terms of population where a Municipal Corporation was formed last year.
Stressing upon the historical heritage of Batala, they said, “Guru Nanak Dev Ji, the first Guru, was married to Mata Sulakhni in this city on July 8, 1487. Gurdwara Dera Sahib and Gurdwara Kandh Sahib are adorned in his memory. Guru Hargobind, the sixth master, also came to Batala to marry his son Baba Gurditta and in his memory Gurdwara Sat Kartaria is adorned in the middle of the city.
Both the Ministers said that Batala was an important city of the Sikh Empire after Lahore and Amritsar during the reign of Maharaja Ranjit Singh.
They said that apart from the historic Kali Dwara Mandir and Sati Lakshmi Devi Samadh, near this city is the historic site of Achal Sahib where Achaleshwar Dham is adorned in the memory of Lord Shiva’s son Kartik. Guru Nanak Dev Ji also interacted with Sidhs at this historic place. .
The ministers said, “From a cultural and literary point of view, there is no Punjabi across the globe who has not heard the name of the great Punjabi poet Shiv Kumar who added Batalvi to his name thereby adding to its eminence. The late poet is known in the literary field as Birha’s poet and Punjabi’s Keats.”
————-