Punjab
ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋਣ ਦੀ ਆਈ ਨੌਬਤ
ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋਣ ਦੀ ਆਈ ਨੌਬਤ
ਪੰਜਾਬ ਅੰਦਰ ਕਾਂਗਰਸ ਪਾਰਟੀ ਅੰਦਰ ਕਲੇਸ ਇਸ ਕਦਰ ਵੱਧ ਗਿਆ ਹੈ ਕਿ ਕੇਂਦਰ ਸਰਕਾਰ ਦੀ ਨਜ਼ਰ ਇਸ ਸਮੇ ਪੰਜਾਬ ਸਰਕਾਰ ਤੇ ਟਿਕ ਗਈ ਹੈ।। ਸੂਤਰਾਂ ਦਾ ਕਹਿਣਾ ਹੈ ਕੇ ਜੇ ਨਵਜੋਤ ਸਿੰਘ ਸਿੱਧੂ ਨਾਲ਼ 40 ਐਮ ਐਲ ਏ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਨਾਲ਼ ਵੀ 40 ਦੇ ਕਰੀਬ ਐਮ ਐਲ ਹਨ । ਅਜਿਹੇ ਵਿੱਚ ਕੈਪਟਨ ਅਮਰਿੰਦਰ ਨੂੰ ਬਦਲਣਾ ਹਾਈ ਕਾਮਨ ਲਈ ਆਸਾਨ ਨਹੀਂ । ਅਗਰ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਧਾਇਕਾਂ ਨੂੰ ਲੈ ਕੇ ਵੱਖ ਹੋ ਜਾਂਦੇ ਹਨ। ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਗਿਰ ਜਵੇਗੀ। ਅਜਿਹੇ ਵਿੱਚ ਕੇਂਦਰ ਸਰਕਾਰ ਨੂੰ ਰਾਸ਼ਟਰਪਤੀ ਰਾਜ ਲਾਗੂ ਕਰਨਾ ਪੈ ਸਕਦਾ ਹੈ। ਇਸ ਲਈ ਕਾਂਗਰਸ ਹਾਈ ਕਾਮਨ ਲਈ ਮੁੱਖ ਮੰਤਰੀ ਨੂੰ ਬਦਲਣਾ ਆਸਾਨ ਨਹੀਂ ਹੈ।