ਸੁਨੀਲ ਜਾਖੜ ਬਣ ਸਕਦੇ ਹਨ ਪੰਜਾਬ ਦੇ ਨਵੇਂ ਮੁੱਖ ਮੰਤਰੀ , ਕੈਪਟਨ ਅਮਰਿੰਦਰ ਦੀ ਭਵਿੱਖਬਾਣੀ ਹੋ ਸਕਦੀ ਹੈ ਸੱਚੀ
ਹਿੰਦੂ ਵੋਟ ਤੇ ਹਾਈ ਕਮਾਂਡ ਦੀ ਨਜ਼ਰ
ਪੰਜਾਬ ਅੰਦਰ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਦੇ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਸਕਦੇ ਹਨ । ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਹਾਈ ਕਮਾਂਡ ਹਿੰਦੂ ਵੋਟ ਨੂੰ ਆਕਰਸ਼ਿਤ ਕਾਰਨ ਲਈ ਸੁਨੀਲ ਜਾਖੜ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾ ਸਕਦੀ ਹੈ । ਜਾਖੜ ਅਜਿਹੇ ਨੇਤਾ ਹਨ ਜਿਨ੍ਹਾਂ ਦਾ ਕਾਂਗਰਸ ਅੰਦਰ ਕੋਈ ਵਿਵਾਦ ਨਹੀਂ ਹੈ । ਵੈਸੇ ਵੀ ਲੋਕ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਵਿਖੇ ਇਕ ਰੈਲੀ ਦੌਰਾਨ ਕਿਹਾ ਸੀ ਕਿ ਜਾਖੜ ਵੀ ਪੰਜਾਬ ਦੇ ਅਗਲੇ ਮੁੱਖ ਮੰਤਰੀ ਬਣ ਸਕਦੇ ਹਨ । ਇਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਭਵਿੱਖਬਾਣੀ ਸੱਚ ਸਾਬਤ ਹੋਣ ਜਾ ਰਹੀ ਹੈ ।
ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਹਾਈ ਕਮਾਂਡ ਸੁਨੀਲ ਜਾਖੜ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਜਾ ਰਿਹਾ ਹੈ ।ਜਿਸ ਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫਾ ਮੰਗਿਆ ਗਿਆ ਹੈ ।ਸੂਤਰਾਂ ਦਾ ਕਹਿਣਾ ਹੈ ਕਿ ਹਾਈ ਕਮਾਂਡ ਨੇ ਸਾਫ ਕਰ ਦਿੱਤਾ ਹੈ ਕਿ ਅੱਜ ਵਿਧਾਇਕ ਦਲ ਹੋਣ ਵਾਲੀ ਬੈਠਕ ਵਿਚ ਨਵਾਂ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਜਾਵੇ । ਇਸ ਸਮੇ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦਾ ਪ੍ਰਧਾਨ ਜੱਟ ਸਿੱਖ ਹੈ । ਇਸ ਲਈ ਹਾਈ ਕਮਾਂਡ ਹਿੰਦੂ ਨੇਤਾ ਸੁਨੀਲ ਜਾਖੜ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਰਿਹਾ ਹੈ ।