BIG BREAKING : ਭਾਜਪਾ ਨੇ ਮੰਨਿਆ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ , ਨਵਜੋਤ ਸਿੱਧੂ ਨੂੰ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਣਾਇਆ ਜਾਵੇਗਾ , ਕਾਂਗਰਸ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਦਲਿਤ ਵੋਟ ਬੈੰਕ ਕੀਤਾ ਪੱਕਾ : ਭਾਜਪਾ
ਕਾਂਗਰਸ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਦਲਿਤ ਵੋਟ ਬੈੰਕ ਕੀਤਾ ਪੱਕਾ, ਚੋਣਾਂ ਤੋਂ ਬਾਅਦ ਸਿੱਧੂ ਨੂੰ ਮੁੱਖ ਮੰਤਰੀ ਬਣਾ ਫਿਰ ਦਲਿਤ ਸਮਾਜ ਨਾਲ ਕਰੇਗੀ ਧੋਖਾ: ਸ਼ਰਮਾ
ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਪ ਨੂੰ ਭਾਜਪਾ ਨੇ ਦਿੱਤਾ ਵੱਡਾ ਝਟਕਾ, ਬਹੁਤ ਸਾਰੇ ਦਿੱਗਜ ਆਪਣੇ ਸਾਥੀਆਂ ਸਮੇਤ ਹੋਏ ਭਾਜਪਾ ਵਿੱਚ ਸ਼ਾਮਲ
ਚੰਡੀਗੜ੍ਹ: 23 ਸਿਤੰਬਰ ( ) : ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਬਣਾ ਕੇ ਦਲਿਤ ਸਮਾਜ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਕੀਤੀ ਹੈ, ਕਿਉਂਕਿ ਕਾਂਗਰਸ ਹਾਈ ਕਮਾਂਡ ਦੇ ਸੰਦੇਸ਼ ਨੂੰ ਹਰੀਸ਼ ਰਾਵਤ ਦੇ ਸ਼ਬਦਾਂ ਵਿੱਚ ਸਪੱਸ਼ਟ ਰੂਪ ਵਿੱਚ ਕਿਹਾ ਗਿਆ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਨਵਜੋਤ ਸਿੰਘ ਸਿੱਧੂ ਦੇ ਚਿਹਰੇ ‘ਤੇ ਲੜੀਆਂ ਜਾਣਗੀਆਂ। ਇਸ ਤੋਂ ਇਹ ਸਪੱਸ਼ਟ ਹੈ ਕਿ ਕਾਂਗਰਸ ਦੀਆਂ ਨਜ਼ਰਾਂ ਵਿੱਚ ਦਲਿਤ ਸਮਾਜ ਦਾ ਮੁੱਲ ਸਿਰਫ ਵੋਟ ਬੈਂਕ ਤੱਕ ਹੀ ਸੀਮਤ ਹੈ, ਕਿਉਂਕਿ ਮੌਜੂਦਾ ਸਮੇਂ ਵਿੱਚ ਕਾਂਗਰਸ ਨੇ ਦਲਿਤ ਮੁੱਖ ਮੰਤਰੀ ਬਣਾ ਕੇ ਚੋਣਾਂ ਲਈ ਆਪਣਾ ਵੋਟ ਬੈਂਕ ਸੁਰੱਖਿਅਤ ਕਰਨ ਦਾ ਕੰਮ ਕੀਤਾ ਹੈ। ਜਦੋਂ ਕਿ ਨਵਜੋਤ ਸਿੱਧੂ ਨੂੰ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਣਾਇਆ ਜਾਵੇਗਾ, ਕੋਈ ਦਲਿਤ ਨਹੀਂ!
ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਮੋਦੀ ਮੰਤਰੀ ਮੰਡਲ ਵਿੱਚ ਦਲਿਤ ਸਮਾਜ ਦੇ ਬਹੁਤੇ ਸਾਰੇ ਮੰਤਰੀਆਂ ਨੂੰ ਸਥਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਨਾਅਰਾ ਹੈ ‘ਸਬਕਾ ਸਾਥ ਸਬਕਾ ਵਿਕਾਸ’ ਅਤੇ ਇਸ ਦੇ ਤਹਿਤ ਭਾਜਪਾ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ। ਇਸੇ ਨਾਅਰੇ ਤਹਿਤ ਪੰਜਾਬ ਵਿੱਚ ਵੀ ਭਾਜਪਾ ਲੋਕਾਂ ਦੇ ਸਹਿਯੋਗ ਨਾਲ ਬਹੁਮਤ ਨਾਲ ਸਰਕਾਰ ਬਣਾਏਗੀ।
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਬਣਾ ਕੇ ਦਲਿਤ ਸਮਾਜ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਕੀਤੀ ਹੈ, ਕਿਉਂਕਿ ਕਾਂਗਰਸ ਹਾਈ ਕਮਾਂਡ ਦੇ ਸੰਦੇਸ਼ ਨੂੰ ਹਰੀਸ਼ ਰਾਵਤ ਦੇ ਸ਼ਬਦਾਂ ਵਿੱਚ ਸਪੱਸ਼ਟ ਰੂਪ ਵਿੱਚ ਕਿਹਾ ਗਿਆ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਨਵਜੋਤ ਸਿੰਘ ਸਿੱਧੂ ਦੇ ਚਿਹਰੇ ‘ਤੇ ਲੜੀਆਂ ਜਾਣਗੀਆਂ। ਇਸ ਤੋਂ ਇਹ ਸਪੱਸ਼ਟ ਹੈ ਕਿ ਕਾਂਗਰਸ ਦੀਆਂ ਨਜ਼ਰਾਂ ਵਿੱਚ ਦਲਿਤ ਸਮਾਜ ਦਾ ਮੁੱਲ ਸਿਰਫ ਵੋਟ ਬੈਂਕ ਤੱਕ ਹੀ ਸੀਮਤ ਹੈ, ਕਿਉਂਕਿ ਮੌਜੂਦਾ ਸਮੇਂ ਵਿੱਚ ਕਾਂਗਰਸ ਨੇ ਦਲਿਤ ਮੁੱਖ ਮੰਤਰੀ ਬਣਾ ਕੇ ਚੋਣਾਂ ਲਈ ਆਪਣਾ ਵੋਟ ਬੈਂਕ ਸੁਰੱਖਿਅਤ ਕਰਨ ਦਾ ਕੰਮ ਕੀਤਾ ਹੈ। ਜਦੋਂ ਕਿ ਨਵਜੋਤ ਸਿੱਧੂ ਨੂੰ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਣਾਇਆ ਜਾਵੇਗਾ, ਕੋਈ ਦਲਿਤ ਨਹੀਂ! ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਮੋਦੀ ਮੰਤਰੀ ਮੰਡਲ ਵਿੱਚ ਦਲਿਤ ਸਮਾਜ ਦੇ ਬਹੁਤੇ ਸਾਰੇ ਮੰਤਰੀਆਂ ਨੂੰ ਸਥਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਨਾਅਰਾ ਹੈ ‘ਸਬਕਾ ਸਾਥ ਸਬਕਾ ਵਿਕਾਸ’ ਅਤੇ ਇਸ ਦੇ ਤਹਿਤ ਭਾਜਪਾ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ। ਇਸੇ ਨਾਅਰੇ ਤਹਿਤ ਪੰਜਾਬ ਵਿੱਚ ਵੀ ਭਾਜਪਾ ਲੋਕਾਂ ਦੇ ਸਹਿਯੋਗ ਨਾਲ ਬਹੁਮਤ ਨਾਲ ਸਰਕਾਰ ਬਣਾਏਗੀ।
ਪ੍ਰਧਾਨ ਮੰਤਰੀ ਦੀ ਦਲਿਤ ਸਮਾਜ ਅਤੇ ਲੋਕ-ਪੱਖੀ ਨੀਤੀਆਂ ਅਤੇ ਦੇਸ਼ ਦੇ ਭਲੇ ਲਈ ਦੂਰਗਾਮੀ ਸੋਚ ਅਤੇ ਸਟੀਕ ਫੈਸਲੇ ਲੈਣ ਦੀ ਸਮਰੱਥਾ ਤੋਂ ਪ੍ਰਭਾਵਿਤ ਹੋ ਕੇ, ਸਾਰੇ ਵਰਗਾਂ ਦੇ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਕੜੀ ਵਿੱਚ ਭਾਰਤੀ ਜਨਤਾ ਪਾਰਟੀ, ਪੰਜਾਬ ਦਾ ਵਿਸਥਾਰ ਜਾਰੀ ਹੈ, ਕਿਉਂਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਸਮੇਤ ਕਈ ਸਮਾਜਿਕ ਸੰਗਠਨਾਂ ਦੇ ਆਗੂ ਲਗਾਤਾਰ ਕੇਂਦਰ ਸਰਕਾਰ ਦੀਆਂ ਦੇਸ਼ ਦੇ ਹਿੱਤ ਦੀਆਂ ਨੀਤੀਆਂ ਅਤੇ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਯੋਜਿਤ ਸਮਾਗਮ ਦੌਰਾਨ ਇਹਨਾਂ ਸਾਰਿਆਂ ਨੂੰ ਭਾਜਪਾ ਪਰਿਵਾਰ ਵਿੱਚ ਸ਼ਾਮਲ ਕੀਤਾ ਗਿਆ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਠਨ ਦੇ ਜਨਰਲ ਸਕੱਤਰ ਦਿਨੇਸ਼ ਕੁਮਾਰ, ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਸੂਬਾ ਸਕੱਤਰ ਸੁਰਿੰਦਰ ਕੌਰ ਨੌਲੱਖਾ, ਸੂਬਾ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ, ਅਮਨਜੋਤ ਕੌਰ ਰਾਮੂਵਾਲੀਆ, ਇੰਦਰਜੀਤ ਸਿੰਘ (ਪੋਤਾ ਗਿਆਨੀ ਜ਼ੈਲ ਸਿੰਘ), ਪਟਿਆਲਾ ਭਾਜਪਾ ਪ੍ਰਧਾਨ ਪਰਮਿੰਦਰ ਸ਼ਿੰਦਾ, ਸੂਬਾ ਪ੍ਰੈਸ ਸਕੱਤਰ ਜਨਾਰਦਨ ਸ਼ਰਮਾ, ਸੂਬਾ ਮੀਡੀਆ ਕੋਆਰਡੀਨੇਟਰ ਜੈਸਮੀਨ ਸੰਧੇਵਾਲੀਆ, ਸੂਬਾ ਆਈ.ਟੀ. ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਰਾਕੇਸ਼ ਗੋਇਲ ਆਦਿ ਹਾਜ਼ਰ ਸਨ।
ਅਸ਼ਵਨੀ ਸ਼ਰਮਾ ਨੇ ਭਾਜਪਾ ‘ਚ ਸ਼ਾਮਲ ਹੋਣ ਵਾਲੇ ਸਾਰੀਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਨਿਘਾ ਸਵਾਗਤ ਕੀਤਾI ਉਹਨਾਂ ਕਿਹਾ ਕਿ ਇਹ ਸਾਰੇ ਆਪੋ-ਆਪਣੀਆਂ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਪਣੀਆਂ ਜਥੇਬੰਦੀਆਂ ਛੱਡ ਕੇ ਭਾਜਪਾ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨI ਸਾਰੇ ਆਪੋ-ਆਪਣੀਆਂ ਪਾਰਟੀਆਂ ਵਿੱਚ ਬਹੁਤ ਸਰਗਰਮ ਵਰਕਰ ਰਹੇ ਹਨ ਅਤੇ ਸਾਰੇ ਸਮਾਜ ਨਾਲ ਜੁੜੇ ਹੋਏ ਹਨI ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਹਾਲਾਤ ਭਾਜਪਾ ਲਈ ਅਨੁਕੂਲ ਹਨ ਅਤੇ ਲੋਕ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ‘ਤੋਂ ਬਹੁਤ ਦੁਖੀ ਹਨ ਅਤੇ 2022 ਦੀਆਂ ਚੋਣਾਂ ਵਿੱਚ ਭਾਜਪਾ ਦੇ ਬਦਲ ਵਜੋਂ ਸੂਬੇ ਦੀ ਵਾਗਡੋਰ ਸੌਂਪਣ ਦਾ ਮਨ ਬਣਾ ਲਿਆ ਹੈ।
ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਤੋਂ ਸੀਨੀਅਰ ਮੀਤ ਪ੍ਰਧਾਨ ਅਤੇ ਐਨਆਰਆਈ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਸਹਿਕਾਰੀ ਬੈਂਕ ਰਾਜਪੁਰਾ ਦੇ ਚੇਅਰਮੈਨ ਨਿਰਪਾਲ ਸਿੰਘ, ਆਮ ਆਦਮੀ ਪਾਰਟੀ ਬਠਿੰਡਾ ਦੇ ਸਾਬਕਾ ਲੋਕ ਸਭਾ ਇੰਚਾਰਜ ਅਤੇ ‘ਆਪ’ ਚੋਣ ਮੈਨੀਫੈਸਟੋ ਕਮੇਟੀ ਦੇ ਮੈਂਬਰ ਅਤੇ ਸੇਵਾ ਮੁਕਤ ਪ੍ਰਿੰਸੀਪਲ ਅਤੇ ਲੈਕਚਰਾਰ ਨਰਿੰਦਰ ਪਾਲ, ਬ੍ਰਾਹਮਣ ਸਭਾ ਗਨੌਰ ਪਟਿਆਲਾ ਦੇ ਪ੍ਰਧਾਨ ਭਗਵਾਨ ਦਾਸ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਉਪ ਜਨਰਲ ਸਕੱਤਰ ਸੁਖਜਿੰਦਰ ਸਿੰਘ (ਪਟਿਆਲਾ), ਕਾਂਗਰਸ ਕਮੇਟੀ ਦੇ ਪਟਿਆਲਾ ਦੇ ਜਨਰਲ ਸਕੱਤਰ ਅਤੇ ਐਸ.ਸੀ. ਮੋਰਚਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਕਿਸਾਨ ਖੇਤ ਮਜ਼ਦੂਰ ਪੰਜਾਬ ਦੇ ਜਨਰਲ ਸਕੱਤਰ ਅਤੇ ਮਨਰੇਗਾ ਯੂਨੀਅਨ ਪੰਜਾਬ ਅਤੇ ਭਾਰਤ ਸਰਕਾਰ ਦੇ ਪਸ਼ੂ ਭਲਾਈ ਬੋਰਡ ਦੇ ਪ੍ਰਧਾਨ ਦਲੀਪ ਸਿੰਘ, ਕਾਂਗਰਸੀ ਵਰਕਰ ਅਵਤਾਰ ਸਿੰਘ (ਫਤਿਹਗੜ੍ਹ ਸਾਹਿਬ), ਬਲਿਹਾਰ ਸਿੰਘ (ਮੁਹਾਲੀ), ਪਰਮਜੀਤ ਸਿੰਘ (ਪਟਿਆਲਾ), ਐਡਵੋਕੇਟ ਅੰਮ੍ਰਿਤ ਕੌਰ (ਪਟਿਆਲਾ), ਕੁਲਦੀਪ ਕੌਰ (ਪਟਿਆਲਾ), ਸਰਪੰਚ ਮਨਜੀਤ ਸਿੰਘ (ਫਤਿਹਗੜ੍ਹ ਸਾਹਿਬ), ਕੁਲਦੀਪ ਕੌਰ (ਪਟਿਆਲਾ), ਗੁਰਸੇਵਕ ਸਿੰਘ (ਫਤਿਹਗੜ੍ਹ ਸਾਹਿਬ), ਦਰਸ਼ਨ ਸਿੰਘ (ਫਤਿਹਗੜ੍ਹ ਸਾਹਿਬ), ਪ੍ਰਦੀਪ ਚੌਧਰੀ (ਪਟਿਆਲਾ) ਅਤੇ ਲਵਪ੍ਰੀਤ ਸਿੰਘ (ਪਟਿਆਲਾ) ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ ਹਨ।
ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਨੇ ਪਾਰਟੀ ਦੀ ਉੱਚ ਲੀਡਰਸ਼ਿਪ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਠਨ ਵਲੋਂ ਉਹਨਾਂ ਉਪਰ ਪ੍ਰਗਟਾਏ ਭਰੋਸੇ ‘ਤੇ ਸ਼ਤ-ਪ੍ਰਤੀਸ਼ਤ ਪੂਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਰਾਸ਼ਟਰ ਨੇ ਇਕਜੁੱਟ ਹੋ ਕੇ ਅੱਗੇ ਵਧਣਾ ਹੈ ਤਾਂ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਨੇਤਾ ਦੀ ਲੋੜ ਹੈ, ਜੋ ਦੇਸ਼ ਨੂੰ ਸਹੀ ਦਿਸ਼ਾ ਵੱਲ ਲਿਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੀਆਂ ਦਲਿਤ ਸਮਾਜ ਅਤੇ ਲੋਕ ਪੱਖੀ ਨੀਤੀਆਂ ਅਤੇ ਦੇਸ਼ ਦੇ ਭਲੇ ਲਈ ਦੂਰਗਾਮੀ ਸੋਚ ਅਤੇ ਸਹੀ ਅਤੇ ਸਟੀਕ ਫੈਸਲੇ ਲੈਣ ਦੀ ਸਮਰੱਥਾ ਤੋਂ ਪ੍ਰਭਾਵਿਤ ਹੋ ਕੇ, ਅਸੀਂ ਸਾਰੇ ਭਾਜਪਾ ਵਿੱਚ ਸ਼ਾਮਲ ਹੋਏ ਹਾਂ।