Punjab

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਉਤਰ ਪ੍ਰਦੇਸ਼ ਦੇ ਲਖ਼ੀਮਪੁਰ ਖੀਰੀ ਵਿੱਚ ਪ੍ਰਦਰਸ਼ਨ ਕਰ ਰਹੇ ਦੋ ਕਿਸਾਨਾਂ ਦੇ ਮਾਰੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ

 

 

*ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਉਤਰ ਪ੍ਰਦੇਸ਼ ਦੇ ਲਖ਼ੀਮਪੁਰ ਖੀਰੀ ਵਿੱਚ ਪ੍ਰਦਰਸ਼ਨ ਕਰ ਰਹੇ ਦੋ ਕਿਸਾਨਾਂ ਦੇ ਮਾਰੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ*

 

ਚੰਡੀਗੜ, 3 ਅਕਤੂਬਰ

 

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਪ੍ਰਦਰਸ਼ਨ ਕਰ ਰਹੇ ਦੋ ਕਿਸਾਨਾਂ ਦੇ ਮਾਰੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਇਨ੍ਹਾਂ ਕਿਸਾਨਾਂ ਦੀ ਉਦੋਂ ਮੌਤ ਹੋ ਗਈ ਜਦੋਂ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਦੇ ਕਾਫਲੇ ਦੀ ਇੱਕ ਕਾਰ ਸਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਚੜ੍ਹ ਗਈ।

 

ਅੱਜ ਇਥੋਂ ਜਾਰੀ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਲਖੀਮਪੁਰ ਖੀਰੀ ਭੇਜੀ ਹੈ ਤਾਂ ਜੋ ਉਕਮ ਮਾਮਲੇ ਨਾਲ ਸਬੰਧਤ ਢੁਕਵੀਂ ਜਾਣਕਾਰੀ ਜੁਟਾਈ ਜਾ ਸਕੇ ਅਤੇ ਪੀੜਤਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਜਾ ਸਕੇ।

 

ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਸੜਕ ਕਿਨਾਰੇ ਧਰਨਾ ਦੇ ਰਹੇ ਸਨ ਅਤੇ ਕੇਂਦਰੀ ਮੰਤਰੀ ਦੇ ਕਾਫਲੇ ਨੂੰ ਕਾਲੇ ਝੰਡੇ ਦਿਖਾ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਿਰਫ ਸੰਕੇਤਕ ਵਿਰੋਧ ਸੀ ਪਰ ਮੰਤਰੀ ਦੇ ਪੁੱਤਰ ਦੇ ਕਾਫਲੇ ਵਿੱਚ ਇੱਕ ਕਾਰ ਪ੍ਰਦਰਸ਼ਨਕਾਰੀਆਂ ਦੇ ਉਪਰੋਂ ਲੰਘ ਗਈ ਜਿਸ ਕਾਰਨ ਦੋ ਕਿਸਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ।

 

ਪੰਜਾਬ ਦੇ ਉਪ ਮੁੱਖ ਮੰਤਰੀ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਵਿਰੁੱਧ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਨੇਤਾ ਦੇ ਹੱਥੋਂ ਕਿਸਾਨਾਂ ਦਾ ਬੇਰਹਿਮੀ ਨਾਲ ਕੀਤਾ ਕਤਲ ਹੈ ਜਦੋਂਕਿ ਕਿਸਾਨ ਸਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਸਨ।

 

ਸ. ਰੰਧਾਵਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਲਈ ਇਹ ਪ੍ਰੀਖਿਆ ਦੀ ਘੜੀ ਹੈ । ਹੁਣ ਦੇਖਣਾ ਹੈ ਕਿ ਕੀ ਉਹ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਆਪਣੇ ਰਾਜ ਧਰਮ ਦਾ ਪਾਲਣ ਕਰਦੇ ਹੋਏ ਕਿਸਾਨਾਂ ਨਾਲ ਨਿਆਂ ਕਰਨਗੇ ਜਾਂ ਨਹੀਂ।

 

ਪੀੜਤਾਂ ਨੂੰ ਨਿਆਂ ਦਾ ਵਾਅਦਾ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਏਗੀ।

 

ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਕਿਸਾਨ ਆਗੂਆਂ ਦੇ ਸੰਪਰਕ ਵਿੱਚ ਸਨ, ਜੋ ਉਨ੍ਹਾਂ ਨੂੰ ਤਾਜ਼ਾ ਜਾਣਕਾਰੀ ਉਪਲਬਧ ਕਰਵਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨਾਂ ਦੋਵਾਂ ਕਿਸਾਨਾ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੀ ਆਪਣਾ ਜ਼ਿੱਦੀ ਰਵੱਈਆ ਛੱਡਣ ਦੀ ਅਪੀਲ ਕਰਦਿਆਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

 

Dy CM Randhawa condemns killing of farmers in UP’s Lakhimpur Kheri

 

CHANDIGARH, October 3:

 

Punjab Deputy Chief Minister Sukhjinder Singh Randhawa today condemned the killing of two farmers in Uttar Pradesh’s Lakhimpur Kheri when a car in the convoy of the son of a union minister allegedly ran over the peacefully protesting farmers.

 

In a statement issued here today, the Deputy Chief Minister said he had rushed a team of senior officials to Lakhimpur Kheri to find out the details and assured all support to the victims.

 

He alleged that the farmers were protesting on the roadside and waving black fags to a convoy of a union minister. He said it was a symbolic protest only. But one of the cars in the convoy of the son of the particular minister allegedly ran over the protestors, which led to death of two farmers on the spot while injuries to eight others.

 

S. Randhawa demanded immediate arrest of the culprits ,registration of case for murder against them and suitable compensation to the families of deceased and injured .He said, this was a cold blooded murder of the farmers at the hands of the BJP leader who ran over peacefully protesting farmers.

 

He said, this was the test for the UP Chief Minister Yogi Adityanath as to whether he will do justice in the case with the farmers by arresting the culprits and bringing them to book.

 

Promising justice to the victims, S. Randhawa said, the Punjab government will provide all the assistance needed to them.

 

Reiterating his government’s support for the farmers’ cause, the Deputy Chief Minister said he was already in touch with the farmers’ leaders who were updating him about the latest developments. He said, the sacrifice of the two farmers will not be allowed to go in vain, while at the same time asserting that the culprits will not be spared.

He also appealed the union government to come down from their adamant stand and repeal the three laws so that precious lives are not lost

 

Related Articles

Leave a Reply

Your email address will not be published. Required fields are marked *

Back to top button
error: Sorry Content is protected !!