Punjab

ਮੁੱਖ ਮੰਤਰੀ ਵੱਲੋਂ ਦੁਨੀਆਂ ਦੇ ਨਾਮੀਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਭਾਈਵਾਲ ਬਣਨ ਦਾ ਸੱਦਾ

 

 

ਮੁੱਖ ਮੰਤਰੀ ਵੱਲੋਂ ਦੁਨੀਆਂ ਦੇ ਨਾਮੀਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਭਾਈਵਾਲ ਬਣਨ ਦਾ ਸੱਦਾ

 

ਕਾਰੋਬਾਰ ਵਿੱਚ ਅਸਾਨੀ ਲਈ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ

 

ਪੰਜਾਬ ਨੂੰ ਨਿਵੇਸ਼ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੇਸ਼ ਕਰਨ ਲਈ ਉੱਘੇ ਉਦਯੋਗਪਤੀਆਂ ਦੇ ਨਾਲ ਉੱਚਪੱਧਰੀ ਸੈਸ਼ਨ ਦੌਰਾਨ ਮੰਗੇ ਸੁਝਾਅ

 

ਚੰਡੀਗੜ੍ਹ, 23 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਅਤੇ 27 ਅਕਤੂਬਰ ਨੂੰ ਹੋਣ ਵਾਲੇ ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 ਦੇ ਮੱਦੇਨਜ਼ਰ ਸ਼ਨੀਵਾਰ ਨੂੰ ਦੇਸ਼ ਅਤੇ ਦੁਨੀਆ ਭਰ ਦੇ ਉਦਯੋਗ ਜਗਤ ਦੇ ਮੋਹਰੀ ਕੈਪਟਨਾਂ ਨੂੰ ਰਾਜ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਲਾਭਕਾਰੀ ਸਨਅਤੀ ਉਤਸ਼ਾਹ ਦੇ ਚਲਦਿਆਂ ਇੱਥੇ ਨਿਵੇਸ਼ ਕਰਨ ਲਈ ਕਿਹਾ।

 

ਮੁੱਖ ਮੰਤਰੀ ਰਾਜ ਵਿੱਚ ਕੰਮ ਕਰ ਰਹੀਆਂ ਜਰਮਨ ਕੰਪਨੀਆਂ ਦੇ ਵਫ਼ਦ ਨਾਲ ਅੱਜ ਇੱਥੇ ਨਾਸ਼ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਪੰਜਾਬ ਦੇ ਉਦਯੋਗਪਤੀਆਂ ਨਾਲ ਵੀ ਅਜਿਹੀ ਹੀ ਗੱਲਬਾਤ ਕੀਤੀ ਸੀ ਅਤੇ ਸੋਮਵਾਰ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਤੋਂ ਪਹਿਲਾਂ, ਉਨ੍ਹਾਂ ਦੇ ਕੀਮਤੀ ਸੁਝਾਵਾਂ ਅਤੇ ਫੀਡਬੈਕ ਲਈ ਹੋਰ ਉਦਯੋਗਪਤੀਆਂ ਨਾਲ ਮੁੜ ਮੀਟਿੰਗ ਕਰਨਗੇ।

 

ਗੱਲ ਨੂੰ ਅੱਗੇ ਤੋਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜ, ਉਦਯੋਗ ਦੀ ਭਾਈਵਾਲੀ ਦੇ ਨਾਲ ਕਾਰੋਬਾਰ, ਵਪਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਰਗਰਮੀ ਨਾਲ ਉਤਸ਼ਾਹਤ ਕਰਨ ਦੀ ਇੱਛਾ ਰੱਖਦਾ ਹੈ। ਚੰਨੀ ਨੇ ਕਿਹਾ ਕਿ ਰਾਜ ਵਿੱਚ 99 ਹਜ਼ਾਰ ਕਰੋੜ ਤੋਂ ਵੱਧ ਦਾ ਰੁਪਏ ਦਾ ਨਿਵੇਸ਼, ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਰਾਜ ਦੇ ਨੌਜਵਾਨਾਂ ਲਈ ਉੱਦਮੀਅਤਾ ਦੇ ਅਵਸਰ ਅਤੇ ਨੌਕਰੀਆਂ ਪੈਦਾ ਕਰਨ ਲਈ ਉਪਲਬਧ ਅਨੁਕੂਲ ਅਤੇ ਟਿਕਾਊ ਪ੍ਰਸਥਿਤੀ ਤੰਤਰ ਵਿੱਚ ਨਿਵੇਸ਼ਕਾਂ ਦੇ ਅਟੱਲ ਭਰੋਸੇ ਅਤੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਦੁਨੀਆ ਭਰ ਤੋਂ ਪੁੱਜੇ ਉਦਯੋਗਿਕ ਆਗੂਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਨੂੰ ਇੱਕ ਪ੍ਰਗਤੀਸ਼ੀਲ ਭਾਈਵਾਲ ਵਜੋਂ ਅਤੇ ਸਭ ਤੋਂ ਤਰਜੀਹੀ ਮੰਜ਼ਿਲ ਵਜੋਂ ਚੁਣਨ ‘ਤੇ ਜ਼ੋਰ ਦਿੱਤਾ।

 

ਚੰਨੀ ਨੇ ਅੱਗੇ ਕਿਹਾ ਕਿ ਉਦਯੋਗਪਤੀਆਂ ਨਾਲ ਇਹ ਸਲਾਹ-ਮਸ਼ਵਰੇ, ਸ਼ਾਸਨ ਵਿਵਸਥਾ ‘ਚ ਸੁਧਾਰ ਲਿਆਉਣ ਵਿੱਚ ਬਹੁਤ ਸਹਾਈ ਸਿੱਧ ਹੋਣਗੇ ਅਤੇ ਇਸ ਤਰ੍ਹਾਂ ਰਾਜ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਯਕੀਨੀ ਬਣਾਈ ਜਾ ਸਕੇਗੀ।

ਮੀਟਿੰਗ ਦੌਰਾਨ, ਕੰਪਨੀ ਦੇ ਨੁਮਾਇੰਦਿਆਂ ਨੇ ਪੰਜਾਬ ਵਿੱਚ ਕੀਤੇ ਕੰਮਾਂ ਸਬੰਧੀ ਤਜਰਬਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਆਟੋ ਕੰਪੋਨੈਂਟ ਨਿਰਮਾਤਾ ਵਾਈਬਰਾਕਾਸਟਿਕਸ ਇੰਡੀਆ ਦੇ ਪ੍ਰਧਾਨ, ਸ੍ਰੀ ਜਗਮਿੰਦਰ ਬਾਵਾ ਨੇ ਦੱਸਿਆ ਕਿ ਪੰਜਾਬ ਵਿੱਚ ਸਥਿਤ ਉਨਾਂ ਦੇ ਪਲਾਂਟਾਂ ਵਿੱਚ ਸੰਚਾਲਨ ਦੀ ਸਮੁੱਚੀ ਕੁਸ਼ਲਤਾ ਜਰਮਨੀ ਵਿੱਚ ਸਥਿਤ ਉਨਾਂ ਦੇ ਦੂਜੇ ਪਲਾਂਟਾਂ ਵਾਂਗ ਹੀ ਹੈ।

ਇਸ ਦੌਰਾਨ ਖੇਤੀਬਾੜੀ ਉਪਕਰਨ ਨਿਰਮਾਤਾ ਕੰਪਨੀ ਕਲਾਸ ਇੰਡੀਆ ਦੇ ਸ੍ਰੀਰਾਮ ਕਨਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਮਜਬੂਤ ਸੰਪਰਕ ਅਤੇ ਸ਼ਾਂਤਮਈ ਕਿਰਤ ਸਬੰਧ ਉਦਯੋਗ ਲਈ ਬਹੁਤ ਉਤਸ਼ਾਹਜਨਕ ਹਨ। ਬਾਇਓਮਾਸ ਤੋਂ ਸੀਐਨਜੀ ਪਲਾਂਟ ਬਣਾਉਣ ਵਾਲੀ ਕੰਪਨੀ ਵਰਬੀਓ ਇੰਡੀਆ ਦੇ ਐਮਡੀ, ਸ੍ਰੀ ਅਸ਼ੀਸ਼ ਕੁਮਾਰ ਨੇ ਮੁੱਖ ਮੰਤਰੀ ਨੂੰ ਉਨਾਂ ਦੇ ਸੰਗਰੂਰ ਵਿੱਚ ਸਥਾਪਿਤ ਹੋਣ ਵਾਲੇ ਪਹਿਲੇ ਪਲਾਂਟ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਾਂ ਨੇ ਲਗਭਗ 70 ਰੁਪਏ ਦੀ ਆਪਣੀ ਸ਼ੁਰੂਆਤੀ ਯੋਜਨਾ ਦੇ ਮੁਕਾਬਲੇ 200 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨਾਂ ਇਹ ਵੀ ਦੱਸਿਆ ਕਿ ਨੇੜਲੇ ਭਵਿੱਖ ਵਿੱਚ ਵਰਬੀਓ ਇੰਡੀਆ , ਪੰਜਾਬ ਵਿੱਚ ਕਈ ਥਾਵਾਂ ‘ਤੇ ਪੇਡਾ ਅਤੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ ਅਜਿਹੇ ਹੋਰ ਪਲਾਂਟ ਲਗਾਏਗਾ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਬਹੁ -ਗਿਣਤੀ ਸੰਗਠਨਾਂ ਨੂੰ ਪੂਰਨ ਸਹਿਯੋਗ ਦੇਵੇਗੀ ਅਤੇ ਇਨਵੈਸਟ ਪੰਜਾਬ ਦੇ ਸੀ.ਈ.ਓ ਸ੍ਰੀ ਰਜਤ ਅਗਰਵਾਲ ਨੂੰ ਨਿਰਦੇਸ਼ ਦਿੱਤੇ ਕਿ ਅਜਿਹੀਆਂ ਸਾਰੀਆਂ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਕੰਪਨੀਆਂ ਨੂੰ ਸੂਬੇ ਵਿੱਚ ਆਪਣੇ ਕਾਰੋਬਾਰਾਂ ਦੇ ਵਿਸਥਾਰ ਵਿੱਚ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

 

ਮੀਟਿੰਗ ਵਿੱਚ ਸ਼ਾਮਲ ਪ੍ਰਮੁੱਖ ਲੋਕਾਂ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਨਿਵੇਸ਼ ਪ੍ਰਮੋਸ਼ਨ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ, ਇਨਵੈਸਟ ਪੰਜਾਬ ਦੇ ਸੀ.ਈ.ਓ ਰਜਤ ਅਗਰਵਾਲ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਜਿਤੇਂਦਰ ਜੋਰਵਾਲ ਸ਼ਾਮਲ ਸਨ।

 

 

Punjab CM asks top honchos of industry from across globe to become partner in state’s progress & prosperity

 

Assures of fulsome support for ease of doing business

 

Holds several brainstorming sessions with tycoons of industry to solicit their views to showcase Punjab as the most preferred investment destination

 

Chandigarh, October 23: As a precursor to two-days Progressive Punjab Investors Summit-2021 on October 26 & 27, the Punjab Chief Minister Charanjit Singh Channi on Saturday in a meeting met delegation of German Companies operating in the state.

 

Notably, the Chief Minister had similar interactions few days back with the Captains of Industry based in Punjab and is again meeting more industrialists on Monday for their valuable suggestions and feedback before the Progressive Punjab Investors Summit.

 

Pointing out further, the Chief Minister said that the State actively promotes business, trade and infrastructure development in partnership with the Industry. Channi said the investments of over INR 99000 Crores reflects the enormous confidence and trust in the conducive and sustainable ecosystem in the state to boost industrial activity and create humungous entrepreneurial opportunities and jobs for State’s youth. He impressed upon the industry from the length and breadth of the world to choose Punjab as a progressive partner being the most preferred destination to realise their dreams.

 

Channi further said that these consultations with industry would go a long way in improving the delivery of governance thus ensuring ease of doing business in the state.

 

During the meeting, representatives of Company shared their hands on experiences of operations in Punjab. President Vibracoustics India, auto component manufacturer Mr. Jagminder Bawa informed that the overall efficiency of operations in their Punjab plants is at par with their another plants located in Germany. Meanwhile, MD, Claas India, agri implement manufacturer Mr. Sriram Kanan apprised the Chief Minister that robust connectivity and peaceful labour relations without domicile condition in Punjab are very encouraging for the Industry. MD, Verbio India, biomass to CNG plant Mr.Ashish Kumar informed the Chief Minister about the progress of their first plant coming up in Sangrur wherein they have already Invested more than Rs.200 Cr as compared to their initial plan of about Rs.70 Cr. He also mentioned that Verbio will replicate the same model at multiple locations in the Punjab with the support of PEDA and Invest Punjab in near future. The Chief Minister assured that the state government would extend fulsome support and cooperation to the MNCs and directed CEO Invest Punjab, Mr.Rajat Agarwal, to extend timely facilitation to all such international and national companies in expanding their businesses in the state.

 

Prominent amongst others who attended the meeting included Principal Secretary to CM Hussan Lal, Principal Secretary Investment Promotion Tejveer Singh, Special Principal Secretary to CM Kamal Kishore Yadav, CEO Invest Punjab Rajat Agarwal and Additional Principal Secretary to CM Jitender Jorwal.

Related Articles

Leave a Reply

Your email address will not be published. Required fields are marked *

Back to top button
error: Sorry Content is protected !!