Punjab
ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਸ਼ੇਰ, ਪਾਣੀਆਂ ਦਾ ਸਮਝੌਤਾ ਰੱਦ ਕੀਤਾ
ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਸ਼ੇਰ, ਪਾਣੀਆਂ ਦਾ ਸਮਝੌਤਾ ਰੱਦ ਕੀਤਾ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਕਿਹਾ ਜੋ ਕਹਿ ਰਹੇ ਹਨ ਕਿ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਹੈ ਉਨ੍ਹਾਂ ਨੂੰ ਪੁਛੋ ਇਸ ਵਿਧਾਨ ਸਭਾ ਵਿਚ ਪਾਣੀਆਂ ਦਾ ਸਮਝੌਤਾ ਕਿਸ ਨੇ ਰੱਦ ਕੀਤਾ ਸੀ। ਸਿੱਧੂ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਪਿੱਠ ਬੋਲਦੀ ਹੈ ਕਿ ਉਸ ਸ਼ੇਰ ਨੇ ਪਾਣੀਆਂ ਦਾ ਸਮਝੌਤਾ ਰੱਦ ਕੀਤਾ ਸੀ। ਸਿੱਧੂ ਨੇ ਕਿਹਾ ਕਿਸਾਨਾਂ ਦਾ ਕਰਜ਼ਾ ਕਿਸ ਨੇ ਮੁਆਫ ਕੀਤਾ ਸੀ ।ਪਹਿਲਾਂ ਡਾ ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਹੁੰਦੇ ਹੋਏ ਕਿਸਾਨਾਂ ਦਾ ਕਰਜਾ ਮੁਆਫ ਕੀਤਾ, ਫ਼ਿਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਤੌਰ ਤੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਹੈ।