Punjab

ਬਠਿੰਡਾ:ਸਿਨੇਮਾ ਅਤੇ ਮਲਟੀਪਲੈਕਸ 100 ਫ਼ੀਸਦੀ ਮਾਤਰਾ ਨਾਲ ਖੁੱਲ੍ਹ ਸਕਣਗੇ:ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ

ਸਿਨੇਮਾ ਅਤੇ ਮਲਟੀਪਲੈਕਸ 100 ਫ਼ੀਸਦੀ ਮਾਤਰਾ ਨਾਲ ਖੁੱਲ੍ਹ ਸਕਣਗੇ

          ਬਠਿੰਡਾ, 18 ਨਵੰਬਰ : ਪੰਜਾਬ ਸਰਕਾਰ ਤੋਂ ਪ੍ਰਾਪਤ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਅੰਦਰ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਢਿੱਲ ਦੇਣ ਸਬੰਧੀ ਹੁਕਮਾਂ ਵਿੱਚ ਹੋਰ ਸੋਧਾਂ ਜਾਰੀ ਕੀਤੀਆਂ ਹਨ। ਹੁਕਮਾਂ ਅਨੁਸਾਰ ਸਿਨੇਮਾ ਤੇ ਮਲਟੀਪਲੈਕਸ 100 ਫ਼ੀਸਦੀ ਮਾਤਰਾ ਨਾਲ ਖੁੱਲ੍ਹ ਸਕਣਗੇ। ਇਹ ਹੁਕਮ 30 ਨਵੰਬਰ 2021 ਤੱਕ ਲਾਗੂ ਰਹਿਣਗੇ।

        ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਕਿਹਾ ਕਿ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 500 ਵਿਅਕਤੀ ਜਦਕਿ ਬਾਹਰੀ ਇਕੱਠਾਂ ਲਈ 700 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ। ਉਨ੍ਹਾਂ ਕਿਹਾ ਕਿ ਕਲਾਕਾਰ ਜਾਂ ਸਾਜੀ ਕੋਵਿਡ ਪੋ੍ਰਟੋਕੋਲ ਦੀ ਪਾਲਣ ਕਰਦੇ ਹੋਏ ਅਜਿਹੇ ਸਥਾਨਾਂ ਜਾਂ ਜਸ਼ਨਾਂ ਵਿੱਚ ਸ਼ਾਮਿਲ ਹੋ ਸਕਦੇ ਹਨ।

          ਉਨ੍ਹਾਂ ਹੁਕਮ ਦਿੰਦਿਆਂ ਕਿਹਾ ਕਿ ਤਿਓਹਾਰ ਮਨਾਉਣ ਸਬੰਧੀ ਸਮਾਗਮ ਦਾ ਆਯੋਜਨ ਅਤੇ ਪ੍ਰਬੰਧਨ ਕਰਨ ਵਾਲੇ ਇਹ ਲਾਜ਼ਮੀ ਬਣਾਉਣਗੇ ਕਿ ਉਨਾਂ ਦਾ ਜੋ ਵੀ ਸਟਾਫ਼ ਮੌਕੇ ’ਤੇ ਮੌਜੂਦ ਹੋਵੇ, ਉਨਾਂ ਦਾ ਕੋਵਿਡ ਦਾ ਟੀਕਾਕਰਨ ਜ਼ਰੂਰ ਹੋਇਆ ਹੋਵੇ। ਉਨਾਂ ਕਿਹਾ ਕਿ ਘੱਟੋ-ਘੱਟ ਟੀਕੇ ਦੀ ਇੱਕ ਡੋਜ਼ 4 ਹਫ਼ਤੇ ਪਹਿਲਾਂ ਲੱਗੀ ਹੋਣੀ ਜ਼ਰੂਰੀ ਹੈ। ਇਸ ਤੋਂ ਇਲਾਵਾ ਇਸ ਦੌਰਾਨ 700 ਵਿਅਕਤੀਆਂ ਤੋਂ ਜ਼ਿਆਦਾ ਦੀ ਭੀੜ ਨਹੀਂ ਹੋਣੀ ਚਾਹੀਦੀ ਅਤੇ ਕੋਵਿਡ-19 ਸਬੰਧੀ ਹਦਾਇਤਾਂ ਦਾ ਪਾਲਣ ਜ਼ਰੂਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਨਿਯਮ ਹਰੇਕ ਤਰਾਂ ਦੇ ਇੱਕਠ ’ਤੇ ਲਾਗੂ ਹੋਣਗੇ ਚਾਹੇ ਉਹ ਰਾਜਨੀਤਿਕ ਰੈਲੀਆਂ ਜਾਂ ਮੀਟਿੰਗਾਂ ਹੋਣ।

Related Articles

Leave a Reply

Your email address will not be published. Required fields are marked *

Back to top button
error: Sorry Content is protected !!