ਪੰਜਾਬ ਦੇ ਜੋ ਮੰਤਰੀ ਗੈਰ ਕਨੂੰਨੀ ਮਾਈਨਿੰਗ ਦੇ ਕਾਰੋਬਾਰ ਵਿਚ ਸ਼ਾਮਿਲ , ਉਨ੍ਹਾਂ ਖਿਲਾਫ ਜਾਂਚ ਦੀ ਮੰਗ ਹਾਈਕੋਰਟ ਵਲੋਂ ਖਾਰਜ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਜਾਂਚ ਦੀ ਮੰਗ ਕੀਤੀ ਗਈ
ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੰਦੇ ਹੋਏ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ‘ਚ ਹਾਈਕੋਰਟ ਦੀ ਨਿਗਰਾਨੀ ਜਾਂ ਕਿਸੇ ਹੋਰ ਨਿਰਪੱਖ ਜਾਂਚ ਏਜੰਸੀ ਦੇ ਪੱਤਰ ਦਾ ਹਵਾਲਾ ਦਿੰਦੇ ਹੋਏ ਕਈ ਮੰਤਰੀਆਂ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੇ ਕਾਰੋਬਾਰ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ‘ਚ ਦਾਇਰ ਕੀਤੀ ਗਈ ਜਨ ਪਟੀਸ਼ਨ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ।
ਇਸ ਜਨਹਿਤ ਪਟੀਸ਼ਨ ਨੂੰ ਖਾਰਜ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਉਹ ਆਪਣੀ ਮੰਗ ਸਬੰਧੀ ਪਹਿਲਾਂ ਸਬੰਧਤ ਅਥਾਰਟੀ ਕੋਲ ਪਹੁੰਚ ਕਰੇ।
ਪਟਿਆਲਾ ਦੇ ਪਵਿੱਤਰ ਪਾਲ ਸਿੰਘ ਨੇ ਇਹ ਪਟੀਸ਼ਨ ਦਾਇਰ ਕਰਦਿਆਂ ਕਿਹਾ ਹੈ ਕਿ ਕੈਪਟਨ ਨੇ ਆਪਣੇ ਪੱਤਰ ਵਿੱਚ ਸਰਕਾਰ ਦੇ ਕਈ ਮੰਤਰੀਆਂ ’ਤੇ ਗੰਭੀਰ ਦੋਸ਼ ਲਾਏ ਹਨ ਕਿ ਉਨ੍ਹਾਂ ਦੀ ਸਰਕਾਰ ਵਿੱਚ ਸ਼ਾਮਲ ਕਈ ਮੰਤਰੀ ਨਾਜਾਇਜ਼ ਮਾਈਨਿੰਗ ਦੇ ਕੰਮ ਵਿੱਚ ਸ਼ਾਮਲ ਹਨ। ਇਸ ਪੱਤਰ ਦੇ ਆਧਾਰ ‘ਤੇ ਪਟੀਸ਼ਨਰ ਨੇ ਹਾਈਕੋਰਟ ਨੂੰ ਅਪੀਲ ਕੀਤੀ ਸੀ ਕਿ ਜਾਂ ਤਾਂ ਇਨ੍ਹਾਂ ਦੋਸ਼ਾਂ ਲਈ ਐਸ.ਆਈ.ਟੀ. ਸਥਾਪਿਤ ਕਰਕੇ ਜਾਂਚ ਦਾ ਹੁਕਮ ਦੇਵੇ ਜਾਂ ਹਾਈ ਕੋਰਟ ਖੁਦ ਇਨ੍ਹਾਂ ਮਾਮਲਿਆਂ ਦੀ ਜਾਂਚ ਆਪਣੀ ਨਿਗਰਾਨੀ ਹੇਠ ਕਰਵਾਵੇ। ਹਾਈ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ।