ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ; ਚੋਣ ਕਮਿਸ਼ਨ ਹੋਇਆ ਪੱਬਾਂ ਭਰ , ਦਿੱਲੀ ਤੋਂ ਪੁੱਜੀ ਟੀਮ , ਮੰਥਨ ਸ਼ੁਰੂ
ਪੰਜਾਬ ਅੰਦਰ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ । ਜਿਥੇ ਸਿਆਸੀ ਪਾਰਟੀਆਂ ਆਪਣੀ ਗਿਣਤੀ ਮਿਣਤੀ ਵਿਚ ਲੱਗ ਗਈਆਂ ਹਨ । ਓਥੇ ਚੋਣ ਕਮਿਸ਼ਨ ਵਲੋਂ ਵਲੋਂ ਚੋਣਾਂ ਦੀ ਤਿਆਰੀ ਨੂੰ ਲੈ ਕੇ ਮੰਥਨ ਸ਼ੁਰੂ ਕਰ ਦਿੱਤਾ ਹੈ । ਭਾਰਤੀ ਚੋਣ ਕਮਿਸ਼ਨ ਦੀ ਟੀਮ ਵੀ ਚੋਣਾਂ ਦਾ ਜਾਇਜਾ ਲੈਣ ਲਈ ਪੰਜਾਬ ਪਹੁੰਚ ਗਈ ਹੈ ।
ਮੁਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ, ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਸਮੇਤ ਭਾਰਤੀ ਚੋਣ ਕਮਿਸ਼ਨ ) ਦੀ ਇੱਕ ਉੱਚ ਪੱਧਰੀ ਟੀਮ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਰਾਜ ਵਿੱਚ ਚੋਣ ਤਿਆਰੀਆਂ ਬਾਰੇ ਜਾਇਜ਼ਾ ਲੈਣ ਲਈ ਬੁੱਧਵਾਰ ਨੂੰ ਦੋ ਦਿਨਾਂ ਦੌਰੇ ਤੇ ਇੱਥੇ ਪਹੁੰਚੀ ਹੈ । ਕਮਿਸ਼ਨ ਦੀ ਟੀਮ ਵਿੱਚ ਤਿੰਨ ਡਿਪਟੀ ਚੋਣ ਕਮਿਸ਼ਨਰ ਚੰਦਰ ਭੂਸ਼ਣ ਕੁਮਾਰ, ਨਿਤੇਸ਼ ਵਿਆਸ ਅਤੇ ਟੀ ਸ਼੍ਰੀਕਾਂਤ ਤੋਂ ਇਲਾਵਾ ਡਾਇਰੈਕਟਰ ਜਨਰਲ ਸ਼ੇਫਲੀ ਬੀ ਸ਼ਰਨ ਵੀ ਸ਼ਾਮਲ ਸਨ।
ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਵਲੋਂ ਆਪਣੀ ਟੀਮ ਨਾਲ ਮੁਹਾਲੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ ।