ਕੀ ਪੰਜਾਬ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੇ ਰਾਣਾ ਗੁਰਮੀਤ ਸਿੰਘ ਸੋਢੀ
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੀ ਪੰਜਾਬ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੇ ਹਨ ? ਇਹ ਸਵਾਲ ਪੈਦਾ ਹੋ ਗਿਆ ਹੈ । ਰਾਣਾ ਸੋਢੀ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਰੋਪਾ ਪਾ ਕੇ ਪਾਰਟੀ ਵਿਚ ਸ਼ਾਮਿਲ ਕਰਵਾਇਆ ਸੀ । ਪਰ ਦੂਜੇ ਪਾਸੇ ਇਹ ਗੱਲ ਸ਼ਾਇਦ ਪੰਜਾਬ ਭਾਜਪਾ ਨੂੰ ਹਜ਼ਮ ਨਹੀਂ ਆ ਰਹੀ ਹੈ ? ਕਾਂਗਰਸ, ਅਕਾਲੀ ਦਲ, ਆਪ ਅਤੇ ਬਸਪਾ ਦੇ ਕਈ ਕਈ ਦਿੱਗਜਾਂ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਸ ਨੂੰ ਲੈ ਕੇ ਭਾਜਪਾ ਵਲੋਂ ਜੋ ਪ੍ਰੈਸ ਨੋਟ ਜਾਰੀ ਕੀਤਾ ਗਿਆ ਹੈ । ਉਸ ਵਿਚ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਾਮ ਦਾ ਜਿਕਰ ਨਹੀਂ ਕੀਤਾ ਗਿਆ ਹੈ । ਜਦੋ ਕਿ ਪ੍ਰੈਸ ਨੋਟ ਵਿਚ ਲਿਖਿਆ ਗਏ ਹੈ ਕਿ ਇਸ ਮੌਕੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਵੀ ਹਾਜ਼ਰ ਸਨ । ਜਾਰੀ ਬਿਆਨ ਵਿਚ ਸੋਢੀ ਦਾ ਨਾਮ ਹੀ ਨਹੀਂ ਲਿਖਿਆ ਗਿਆ ਹੈ ।ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਦਫ਼ਤਰ ਅੰਦਰ ਭਾਜਪਾ ਦੇ ਨੇਤਾ ਸੋਢੀ ਨੂੰ ਲੈ ਕੇ ਖੁਸ਼ ਨਹੀਂ ਸਨ। ਸੋਢੀ ਹਾਈ ਕਮਾਂਡ ਰਾਹੀਂ ਭਾਜਪਾ ਵਿੱਚ ਸ਼ਾਮਿਲ ਹੋਏ ਹਨ। ਸੂਤਰਾਂ ਦਾ ਕਹਿਣਾ ਹੈ ਪੰਜਾਬ ਭਾਜਪਾ ਦੇ ਨੇਤਾਵਾਂ ਅੰਦਰ ਖੁਸ਼ੀ ਦੀ ਲਹਿਰ ਨਹੀਂ ਹੈ। ਸੋਢੀ ਭਾਜਪਾ ਦੇ ਦਫ਼ਤਰ ਪਹੁੰਚੇ ਹੋਏ ਸਨ।।ਇਸ ਦੇ ਬਾਵਜੂਦ ਪ੍ਰੈਸ ਨੋਟ ਵਿੱਚ ਉਹਨਾਂ ਦੇ ਨਾਮ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ ਹੈ।