Punjab

 ਕੋਵਿਡ ਮੱਦੇਨਜ਼ਰ ਬਠਿੰਡਾ ਜ਼ਿਲੇ ਵਿਚ ਪਾਬੰਦੀਆਂ ਲਾਗੂ

 ਕੋਵਿਡ ਮੱਦੇਨਜ਼ਰ ਬਠਿੰਡਾ ਜ਼ਿਲੇ ਵਿਚ ਪਾਬੰਦੀਆਂ ਲਾਗੂ
ਬਠਿੰਡਾ, 4 ਜਨਵਰੀ:ਕੋਵਿਡ ਦੇ ਵੱਧ ਰਹੇ ਖਤਰੇ ਦੇ ਮੱਦੇਨਜਰ ਜਿਲਾ ਮੈਜਿਸਟ੍ਰੇਟ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਇਕ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲੇ ਅੰਦਰ ਪਾਬੰਦੀਆਂ ਲਾਗੂ ਕੀਤੀਆਂ ਹਨ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜਨਤਕ ਥਾਂਵਾਂ ਅਤੇ ਕੰਮ ਦੀਆਂ ਥਾਂਵਾਂ ‘ਤੇ ਮਾਸਕ ਪਾਉਣਾ ਲਾਜਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਂਵਾਂ ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸ਼ਤ ਕੀਤਾ ਗਿਆ ਹੈ।
ਇਸੇ ਤਰਾਂ ਧਾਰਾ 144 ਤਹਿਤ ਜਾਰੀ ਇੰਨਾਂ ਹੁਕਮਾਂ ਅਨੁਸਾਰ ਗੈਰ-ਜਰੂਰੀ ਆਵਾਜਾਈ ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਰੋਕ ਰਹੇਗੀ। ਹਾਲਾਂਕਿ ਜਰੂਰੀ ਗਤੀਵਿਧੀਆਂ,  ਸਮਾਨ ਦੀ ਢੌਆ ਢੁਆਈ,  ਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ। ਇਸੇ ਤਰਾਂ ਬੱਸ ਤੋਂ ਉਤਰ ਕੇ ਆਪਣੇ ਘਰ ਜਾਣ ਦੀ ਆਗਿਆ ਵੀ ਇਸ ਸਮੇਂ ਦੌਰਾਨ ਹੋਵੇਗੀ।
ਇਸੇ ਤਰਾਂ ਸਕੂਲ, ਕਾਲਜ, ਯੁਨੀਵਰਸਿਟੀਆਂ ਕੋਚਿੰਗ ਸੰਸਥਾਨ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ, ਜਦ ਕਿ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ।
ਇਸੇ ਤਰਾਂ ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ ਨੂੰ 50 ਫੀਸਦੀ ਸਮੱਰਥਾ ਨਾਲ ਹੀ ਖੋਲਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਡ ਹੋਵੇ। ਰਾਸ਼ਟਰੀ ਅੰਤਰਰਾਸ਼ਟਰੀ  ਖੇਡ ਮੁਕਾਬਲਿਆਂ ਦੀਆਂ ਤਿਆਰੀ ਕਰ ਰਹੇ ਖਿਡਾਰੀਆਂ ਤੋਂ ਬਿਨਾਂ ਹੋਰ ਸਭ ਲਈ ਸਪੋਰਟਸ ਕੰਪਲੈਕਸ, ਸਟੇਡੀਅਮ, ਸਵੀਮਿੰਗ ਪੂਲ, ਜਿੰਮ ਵੀ ਬੰਦ ਰਹਿਣਗੇ। ਦਰਸ਼ਕਾਂ ਤੇ ਵੀ ਰੋਕ ਰਹੇਗੀ। ਏ. ਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ।  ਸਰਕਾਰੀ ਪ੍ਰਾਈਵੇਟ ਦਫਤਰਾਂ, ਉਦਯੋਗਾਂ, ਕੰਮਕਾਜੀ ਥਾਂਵਾਂ ਤੇ ਪੂਰੀ ਤਰਾਂ ਵੈਕਸੀਨੇਟਡ ਸਟਾਫ ਨੂੰ ਆਉਣ ਦੀ ਆਗਿਆ ਦਿੱਤੀ ਜਾਵੇਗੀ।
ਇਸੇ ਤਰਾਂ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ, ਜਿਸ ਨੇ ਮਾਸਕ ਪਾਇਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ। ਇਹ ਹੁਕਮ 15 ਜਨਵਰੀ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!