Punjab
Breaking : ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲੈਪਸ ਮਾਮਲੇ ‘ਚ ਕੇਂਦਰ ਅਤੇ ਪੰਜਾਬ ਦੀਆਂ ਜਾਂਚ ਕਮੇਟੀਆਂ ‘ਤੇ ਲਗਾਈ ਰੋਕ
ਚੰਡੀਗੜ੍ਹ ਡੀਜੀਪੀ ਨੂੰ ਜਾਂਚ ਲਈ ਨੋਡਲ ਅਫਸਰ ਨਿਯੁਕਤ, ਪੂਰਾ ਰਿਕਾਰਡ ਲੈਣ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਆਪਣੇ ਅਧਿਕਾਰ ਖੇਤਰ ਵਿੱਚ ਲੈਣ
ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈਆਂ ਗਈਆਂ ਕਮੇਟੀਆਂ ਦੀ ਜਾਂਚ ‘ਤੇ ਰੋਕ ਲਗਾ ਦਿੱਤੀ ਹੈ।
ਸੁਪਰੀਮ ਕੋਰਟ ਨੇ ਹੁਣ ਪੰਜਾਬ ਦੇ ਰਜਿਸਟਰਾਰ ਜਨਰਲ ਨੂੰ ਇਸ ਘਟਨਾ ਦਾ ਪੂਰਾ ਰਿਕਾਰਡ ਲੈਣ ਦੇ ਹੁਕਮ ਦਿੱਤੇ ਹਨ ਅਤੇ ਨਾਲ ਹੀ ਚੰਡੀਗੜ੍ਹ ਦੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਨੋਡਲ ਅਫ਼ਸਰ ਨਿਯੁਕਤ ਕਰਕੇ ਰਜਿਸਟਰਾਰ ਜਨਰਲ ਨਾਲ ਮਿਲ ਕੇ ਕੰਮ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਨੂੰ ਬਹੁਤ ਗੰਭੀਰ ਦੱਸਦਿਆਂ ਸੁਪਰੀਮ ਕੋਰਟ ਨੇ ਹੁਣ ਸੋਮਵਾਰ ਲਈ ਪੰਜਾਬ ਸਰਕਾਰ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਹੈ।