176 Nominations filed on Day 3 – Nominations can be filed on Saturday: Dr Raju
– Punjab Assembly Elections 2022: 176 Nominations filed on Day 3
– Nominations can be filed on Saturday: Dr Raju
Chandigarh, January 28:
Chief Electoral Officer (CEO) Punjab Dr S Karuna Raju on Friday disclosed that as per the data available on the encore software only 176 nominations were filed in the State on the third day.
With 126 nominations filed on earlier days, now the total number of nominations filed in the state are 302.
Dr Raju also informed that nominations can be filed on January 29, 2022.
CEO urged electors to make maximum use of Mobile Application ‘Know Your Candidate’, using which electors can know the particulars and criminal antecedents of any candidate with their photo.
He said that the mobile app has been developed to provide wide publicity and greater awareness regarding criminal antecedents of contesting candidates to ensure transparent elections. This app can be downloaded from Google play store and Apple App store and the link is also available on the Commission’s website, he informed.
ਪੰਜਾਬ ਵਿਧਾਨ ਸਭਾ ਚੋਣਾਂ 2022:
ਤੀਸਰੇ ਦਿਨ ਦਾਖ਼ਲ ਹੋਈਆਂ 176 ਨਾਮਜ਼ਦਗੀਆਂ
ਚੰਡੀਗੜ੍ਹ, 28 ਜਨਵਰੀ:
ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਤੀਸਰੇ ਦਿਨ ਸੂਬੇ ਵਿੱਚ ਸਿਰਫ਼ 176 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ।
ਨਾਮਜ਼ਦਗੀ ਦੇ ਪਹਿਲੇ ਅਤੇ ਦੂਜੇ ਦਿਨ 126 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 302 ਹੋ ਗਈ ਹੈ।
ਡਾ.ਰਾਜੂ ਨੇ ਕਿਹਾ ਕਿ ਮਿਤੀ 29 ਜਨਵਰੀ 2022 ਨੂੰ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ।
ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ `ਨੋਅ ਯੂਅਰ ਕੈਂਡੀਡੇਟ` ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।